Prime Punjab Times

Latest news
30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਬੰਦੂਕ ਦੀ ਨੋਕ ’ਤੇ ਖੋਹੀ ਚਿੱਟੀ XUV ਕਾਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ..
ADVERTISEMENT
You are currently viewing ਹੁਸ਼ਿਆਰਪੁਰ ’ਚ ’ਨੇਚਰ ਫੈਸਟ’ 21 ਤੋਂ 25 ਫਰਵਰੀ ਤੱਕ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ ’ਚ ’ਨੇਚਰ ਫੈਸਟ’ 21 ਤੋਂ 25 ਫਰਵਰੀ ਤੱਕ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 31 ਜਨਵਰੀ

ਲਾਜਵੰਤੀ ਖੇਡ ਸਟੇਡੀਅਮ ’ਚ ਹੋਵੇਗਾ ’ਨੇਚਰ ਫੈਸਟ’, ਜ਼ਿਲ੍ਹੇ ’ਚ ਅਮੀਰ ਕੁਦਰਤੀ ਵਿਰਾਸਤ ਦੀ ਹੋਵੇਗੀ ਪੇਸ਼ਕਾਰੀ

ਸਬੰਧਤ ਅਧਿਕਾਰੀ ਲੋੜੀਂਦੇ ਇੰਤਜ਼ਾਮ ਸਮੇਂ ਸਿਰ ਮੁਕੰਮਲ ਕਰਨ : ਕੋਮਲ ਮਿੱਤਲ

ਨਾਰਾ ਡੈਮ, ਥਾਣਾ ਡੈਮ, ਚੌਹਾਲ ਡੈਮ ’ਚ ਕਰਵਾਈ ਜਾਵੇਗੀ ਕੈਂਪਿੰਗ, ਟਰੈਕਿੰਗ, ਨਾਈਟ ਲਾਈਵ ਬੈਂਡ, ਆਫ਼ ਰੋਡਿੰਗ, ਬੋਟਿੰਗ, ਜੰਗਲ ਸਫ਼ਾਰੀ, ਨੇਚਰ ਵਾਕ ਅਤੇ ਸਭਿਆਚਾਰਕ ਪ੍ਰੋਗਰਾਮ

: ਜ਼ਿਲ੍ਹਾ ਪ੍ਰਸ਼ਾਸਨ ਵਲੋਂ 21 ਫਰਵਰੀ ਤੋਂ 25 ਫਰਵਰੀ ਤੱਕ ਸਥਾਨਕ ਲਾਜਵੰਤੀ ਖੇਡ ਸਟੇਡੀਅਮ ਵਿਖੇ ਕਰਵਾਏ ਜਾ ਰਹੇ ’ਨੇਚਰ ਫੈਸਟ’ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ ਜਿਸ ਤਹਿਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਇੰਤਜਾਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ’ਨੇਚਰ ਫੈਸਟ’ ਦੇ ਮੱਦੇਨਜ਼ਰ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ 5 ਰੋਜ਼ਾ ਫੈਸਟੀਵਲ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੀ ਅਮੀਰ ਕੁਦਰਤੀ ਵਿਰਾਸਤ ਬਾਰੇ ਲੋਕਾਂ ਨੂੰ ਜਾਣੂ ਕਰਵਾਉਂਦਿਆਂ ਵਿਸ਼ੇਸ਼ ਥਾਵਾਂ ਦਾ ਦੌਰਾ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ’ਨੇਚਰ ਫੈਸਟ’ ਪਲੇਟਫਾਰਮ ਰਾਹੀਂ ਨਾ ਸਿਰਫ਼ ਕੁਦਰਤੀ ਸੋਮਿਆਂ ਸਗੋਂ ਹਸਤਕਲਾ, ਸੈਲਫ ਹੈਲਪ ਗਰੁੱਪਾਂ, ਵਾਤਾਵਰਣ ਪੱਖੀ ਸਰਗਰਮੀਆਂ ਤੋਂ ਇਲਾਵਾ ਜ਼ਿਲ੍ਹੇ ਨਾਲ ਸਬੰਧਤ ਅਗਾਂਹਵਧੂ ਸ਼ਖਸੀਅਤਾਂ ਵਲੋਂ ਤਿਆਰ ਕੀਤੀਆਂ ਜਾ ਰਹੀਆਂ ਵਸਤਾਂ ਦੀ ਪੇਸ਼ਕਾਰੀ ਨੂੰ ਹੋਰ ਉਭਾਰਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਐਨ.ਆਈ.ਸੀ. ਦੀ ਵੈਬਸਾਈਟ hoshiarpur.nic.in ’ਤੇ ਜਲਦ ਹੀ ’ਨੇਚਰ ਫੈਸਟ’ ਸਬੰਧੀ ਟੈਂਡਰ ਅਪਲੋਡ ਕੀਤਾ ਜਾ ਰਿਹਾ ਹੈ ਤਾਂ ਜੋ ਅਗਲੀ ਕਾਰਵਾਈ ਨੂੰ ਸਮੇਂ ਸਿਰ ਅਮਲੀਜਾਮਾ ਪਹਿਨਾਇਆ  ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ’ਨੇਚਰ ਫੈਸਟ’ ਦੌਰਾਨ ਪੰਜਾਬੀ ਵਿਰਸੇ ਅਤੇ ਸਭਿਆਚਾਰ ਨਾਲ ਜੁੜੇ ਪ੍ਰੋਗਰਾਮਾਂ ਤੋਂ ਇਲਾਵਾ ਪੰਜਾਬ ਦੇ ਲੋਕ ਨਾਚ ਅਤੇ ਵਿਦਿਆਰਥੀਆਂ ਵਲੋਂ ਆਪਣੀਆਂ ਪੇਸ਼ਕਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ’ਨੇਚਰ ਫੈਸਟ’ ਉਪਰਾਲਾ ਜ਼ਿਲ੍ਹੇ ਵਿਚ ਸੈਰ ਸਪਾਟੇ ਵਾਲੀਆਂ ਥਾਵਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਭਿਆਚਾਰਕ ਪ੍ਰੋਗਰਾਮ, ਸੈਲਫ ਹੈਲਪ ਗਰੁੱਪਾਂ ਦੀ ਪ੍ਰਦਰਸ਼ਨੀ, ਫੂਡ ਬਾਜ਼ਾਰ, ਕਿਸਾਨ ਮਾਰਕੀਟ, ਸੰਗੀਤਕ ਸ਼ਾਮ, ਕਾਈਟ ਫਲਾਇੰਗ, ਹਾਟ ਏਅਰ ਬੈਲੂਨਿੰਗ ਆਦਿ ਲਾਜਵੰਤੀ ਸਟੇਡੀਅਮ ਵਿਖੇ ਖਿੱਚ ਦਾ ਕੇਂਦਰ ਰਹਿਣਗੇ। ਉਨ੍ਹਾਂ ਦੱਸਿਆ ਕਿ ਨਾਰਾ ਡੈਮ ਵਿਚ ਕੈਂਪਿੰਗ, ਟਰੈਕਿੰਗ, ਨਾਈਟ ਲਾਈਵ ਬੈਂਡ, ਕੁਕਾਨੇਟ ਤੋਂ ਦੇਹਰਿਆਂ ਤੱਕ ਆਫ਼ ਰੋਡਿੰਗ, ਥਾਣਾ ਡੈਮ ਵਿਚ ਈਕੋ ਹੱਟਸ, ਹਾਈ ਸਪੀਡ ਬੋਟਿੰਗਸ, ਜੰਗਲ ਸਫ਼ਾਰੀ, ਚੌਹਾਲ ਡੈਮ ’ਤੇ ਸਫਾਰੀ, ਸਪੀਡ ਬੋਟਿੰਗ, ਕੈਫੇ ਜੋਨ, ਨੇਚਰ ਵਾਕ ਦਾ ਵੀ ਲੋਕ ਆਨੰਦ ਮਾਣ ਸਕਣਗੇ।
ਕੋਮਲ ਮਿੱਤਲ ਨੇ ਦੱਸਿਆ ਕਿ ਆਉਂਦੇ ਕੁਝ ਦਿਨਾਂ ’ਚ ਲੋੜੀਂਦੀ ਪ੍ਰਕਿਰਿਆ ਮੁਕੰਮਲ ਹੋਣ ਨਾਲ ਰਜਿਸਟਰੇਸ਼ਨ ਸ਼ੁਰੂ ਕੀਤੀ ਜਾਵੇਗੀ ਅਤੇ ਸਾਰੀਆਂ ਸਰਗਰਮੀਆਂ ਨੂੰ ਤਰਤੀਬ ’ਚ ਲਿਆਉਂਦਿਆਂ ਅੰਤਿਮ ਰੂਪ ਦਿੱਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
—
ਕੈਪਸ਼ਨ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਹੁਸ਼ਿਆਰਪੁਰ ’ਚ 21 ਤੋਂ 25 ਫਰਵਰੀ ਤੱਕ ਕਰਵਾਏ ਜਾਣ ਵਾਲੇ ’ਨੇਚਰ ਫੈਸਟ’ ਬਾਰੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ