Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਨੈਚਰੋਪੈਥੀ ਕੈਂਪ ‘ਚ ਪਹਿਲੇ ਦਿਨ 300 ਤੋਂ ਵੱਧ ਮਰੀਜ਼ਾਂ ਨੇ ਲਿਆ ਲਾਭ

ਨੈਚਰੋਪੈਥੀ ਕੈਂਪ ‘ਚ ਪਹਿਲੇ ਦਿਨ 300 ਤੋਂ ਵੱਧ ਮਰੀਜ਼ਾਂ ਨੇ ਲਿਆ ਲਾਭ

ਗੜ੍ਹਦੀਵਾਲਾ (ਚੌਧਰੀ) 
ਹਲਕਾ ਵਿਧਾਇਕ ਜਸਬੀਰ ਸਿੰਘ ਰਾਜਾ ਦੇ ਪਿਤਾ ਮਾਸਟਰ ਮਹਿੰਦਰ ਸਿੰਘ ਗਿੱਲ ਇਸ ਕੈਂਪ ਚ ਵਿਸ਼ੇਸ਼ ਤੌਰ ਤੇ ਹੋਏ ਸ਼ਾਮਲ 
25 ਮਈ : ਗ੍ਰਾਮ ਪੰਚਾਇਤ ਪਿੰਡ ਸਰਿਹਾਲਾ ਅਤੇ ਐਨ ਆਰ ਆਈ ਵੀਰ ਦੇ ਸਹਿਯੋਗ ਨਾਲ ਅੱਜ ਪੰਜ ਰੋਜਾ ਕੈਂਪ ਪਿੰਡ ਸਰਹਾਲਾ ਵਿਖੇ ਲਗਾਇਆ ਗਿਆ। ਅੱਜ ਪਹਿਲੇ ਦਿਨ 300 ਤੋਂ ਵੱਧ ਮਰੀਜ਼ਾਂ ਨੇ ਇਸ ਕੈਂਪ ਦਾ ਲਾਭ ਲਿਆ ।ਕੈਂਪ ਦੇ ਸੰਚਾਲਕ  ਮੁਖੀ ਜਗਦੀਸ਼ ਮੁਨੀ ਅਚਾਰੀਆ ਨੇ ਬੋਲਦਿਆਂ ਕਿਹਾ ਕਿ ਇਹ ਕੁਦਰਤੀ ਇਲਾਜ ਨਾਲ ਹਰ ਬਿਮਾਰੀ ਦਾ ਇਲਾਜ ਸੰਭਵ ਹੈ ।ਇਹ ਇਲਾਜ ਬਿਨਾਂ ਦਵਾਈ ਬਿਨਾਂ ਆਪਰੇਸ਼ਨ ਤੋਂ ਕੀਤਾ ਜਾਂਦਾ ਹੈ ।ਉਨ੍ਹਾਂ ਕਿਹਾ ਕਿ ਸਰੀਰ ਦੇ ਜਾਮ ਹਿੱਸੇ ਪਰ ਤਿਲਾਂ ਦਾ ਤੇਲ ਤੇ ਸਰੋਂ ਦੇ ਤੇਲ ਨਾਲ ਮਸਾਜ ਕਰਕੇ ਤੇ ਰੱਬਿਗ ਕਰਕੇ ਚਾਲੂ ਕੀਤਾ ਜਾਂਦਾ ਹੈ ।ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਵਿੱਚ ਇਹ ਜਾਗਰੂਕਤਾ ਹੋਣੀ ਚਾਹੀਦੀ ਹੈ ਕੇ ਨੈਚਰੋਪੈਥੀ ਤੇ ਐਲੋਪੈਥੀ ਵਿੱਚ ਕੀ ਫਰਕ ਹੈ ।ਉਨ੍ਹਾਂ ਕਿਹਾ ਕੇ ਸਰਕਾਰ ਨੂੰ ਪਿੰਡ ਪਿੰਡ ਮੁਹੱਲਾ ਕਲੀਨਿਕ ਨੈਚਰੋਪੈਥੀ ਖੋਲ੍ਹਣੇ ਚਾਹੀਦੇ ਹਨ, ਤਾਂ ਕਿ ਲੋਕ ਦਵਾਈਆਂ ਤੋਂ ਬਿਨਾਂ ਕੁਦਰਤੀ ਤਰੀਕੇ ਨਾਲ ਆਪਣਾ ਇਲਾਜ ਕਰਾ ਸਕਣ। ਕੈਂਪ ਤੋਂ ਇਲਾਜ ਕਰਵਾ ਰਹੇ ਮਰੀਜ਼ਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕੀ ਅਸੀਂ ਇਸ ਕੈਂਪ ਤੋਂ ਲਾਭ ਲੈ ਕੇ ਕਾਫੀ ਰਾਹਤ ਮਹਿਸੂਸ ਕਰ ਰਹੇ ਹਾਂ।ਅੱਜ ਦੇ ਇਸ ਕੈਂਪ ਵਿੱਚ ਵਿਧਾਇਕ ਜਸਬੀਰ ਸਿੰਘ ਰਾਜਾ ਦੇ ਪਿਤਾ ਮਾਸਟਰ ਮਹਿੰਦਰ ਸਿੰਘ ਗਿੱਲ ਵੀ ਵਿਸ਼ੇਸ਼ ਤੌਰ ਤੇ ਸਾਮਲ ਹੋਏ ।ਉਨ੍ਹਾਂ ਦੇ ਨਾਲ ਸਾਬਕਾ ਕੌਂਸਲਰ ਮਾ ਰਛਪਾਲ ਸਿੰਘ, ਉਨ੍ਹਾਂ ਦੇ ਪੀਏ ਰਵੇਲ ਸਿੰਘ, ਸਰਪੰਚ ਸੁਖਦੇਵ ਸਿੰਘ, ਜੇਈ ਅਵਤਾਰ ਸਿੰਘ, ਬਲਾਕ ਪ੍ਰਧਾਨ ਰਜਿੰਦਰ ਕੁਮਾਰ ਦਾਰਾਪੁਰ, ਪੰਜ ਹਰਦੇਵ ਸਿੰਘ, ਗੁਰਪ੍ਰੀਤ ਸਿੰਘ,ਪਰਮਿੰਦਰ ਕੌਰ ,ਇੰਦਰਜੀਤ ਕੌਰ, ਬਲਵਿੰਦਰ ਸਿੰਘ ,ਮਾਸਟਰ ਕੇਵਲ ਸਿੰਘ, ਬਲਦੇਵ ਸਿੰਘ ਆਦਿ ਹਾਜ਼ਰ ਸਨ।
ਫੋਟੋ : ਕੈਂਪ ਦੌਰਾਨ ਹਾਜਰੀ ਭਰਦੇ ਹੋਏ ਮਾ ਮਹਿੰਦਰ ਸਿੰਘ ਗਿੱਲ ਤੇ ਹੋਰ, ਕੈਂਪ ਦੌਰਾਨ ਮਰੀਜ਼ਾਂ ਦਾ ਨਿਰੀਖਣ ਕਰਦੇ ਕੈਂਪ ਦੇ ਸੰਚਾਲਕ  ਮੁਖੀ ਜਗਦੀਸ਼ ਮੁਨੀ ਅਚਾਰੀਆ ਜੀ ਤੇ ਹੋਰ।