Prime Punjab Times

Latest news
30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਬੰਦੂਕ ਦੀ ਨੋਕ ’ਤੇ ਖੋਹੀ ਚਿੱਟੀ XUV ਕਾਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ..
ADVERTISEMENT
You are currently viewing ਨਵਜੋਤ ਪਾਲ ਸਿੰਘ ਰੰਧਾਵਾ ਨੇ ਡੀ ਸੀ ਸ਼ਹੀਦ ਭਗਤ ਸਿੰਘ ਨਗਰ ਦਾ ਅਹੁਦਾ ਸੰਭਾਲਿਆ

ਨਵਜੋਤ ਪਾਲ ਸਿੰਘ ਰੰਧਾਵਾ ਨੇ ਡੀ ਸੀ ਸ਼ਹੀਦ ਭਗਤ ਸਿੰਘ ਨਗਰ ਦਾ ਅਹੁਦਾ ਸੰਭਾਲਿਆ

ਨਵਜੋਤ ਪਾਲ ਸਿੰਘ ਰੰਧਾਵਾ ਨੇ ਡੀ ਸੀ ਸ਼ਹੀਦ ਭਗਤ ਸਿੰਘ ਨਗਰ ਦਾ ਅਹੁਦਾ ਸੰਭਾਲਿਆ

ਲੋਕਾਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਦੇਣ ਨੂੰ ਦੇਵਾਂਗੇ ਪਹਿਲ -ਰੰਧਾਵਾ

ਨਵਾਂਸ਼ਹਿਰ/ਬੰਗਾ (ਜਤਿੰਦਰ ਪਾਲ ਸਿੰਘ ਕਲੇਰ ) : 2013 ਬੈਚ ਦੇ ਆਈ ਏ ਐਸ ਅਧਿਕਾਰੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਬੁੱਧਵਾਰ ਨੂੰ ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ।

ਸ਼੍ਰੀ ਰੰਧਾਵਾ ਨੇ ਸ਼੍ਰੀ ਵਿਸ਼ੇਸ਼ ਸਾਰੰਗਲ ਦੀ ਥਾਂ ਲਈ ਹੈ ਜੋ ਪਿਛਲੇ ਹਫ਼ਤੇ ਡੀ ਸੀ ਕਪੂਰਥਲਾ ਵਜੋਂ ਤਬਦੀਲ ਹੋਏ ਹਨ।

 

ਸ਼੍ਰੀ ਰੰਧਾਵਾ ਇਸ ਤੋਂ ਪਹਿਲਾਂ ਪੇਡਾ (ਪੰਜਾਬ ਊਰਜਾ ਵਿਕਾਸ ਏਜੰਸੀ) ਦੇ ਮੁੱਖ ਕਾਰਜਕਾਰੀ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ ਅਤੇ ਉਨ੍ਹਾਂ ਕੋਲ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਸਕੱਤਰ ਦਾ ਵਾਧੂ ਚਾਰਜ ਵੀ ਸੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਰੰਧਾਵਾ ਨੇ ਕਿਹਾ ਕਿ ਲੋਕਾਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਨੂੰ ਮੁੱਖ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਮਹਾਨ ਆਜ਼ਾਦੀ ਘੁਲਾਟੀਏ ਅਤੇ ਦੇਸ਼ ਦੀ ਆਣ ਅਤੇ ਸ਼ਾਨ ਦੇ ਪ੍ਰਤੀਕ ਸ਼ਹੀਦ ਭਗਤ ਸਿੰਘ ਦੀ ਧਰਤੀ ਦੀ ਸੇਵਾ ਕਰਨਾ ਬਹੁਤ ਹੀ ਮਾਣ ਵਾਲੀ ਗੱਲ ਹੈ।

ਸ਼੍ਰੀ ਰੰਧਾਵਾ ਨੇ ਖਟਕੜ ਕਲਾਂ ਨਾਲ ਆਪਣੀ ਲੰਬੀ ਸਾਂਝ ਨੂੰ ਯਾਦ ਕਰਦਿਆਂ ਕਿਹਾ ਕਿ ਜਦੋਂ ਉਹ ਡਾਇਰੈਕਟਰ, ਸਭਿਆਚਾਰਕ ਮਾਮਲੇ ਅਤੇ ਸੈਰ ਸਪਾਟਾ ਸਨ, ਉਸ ਸਮੇਂ ਉਨ੍ਹਾਂ ਦੇ ਵਿਭਾਗ ਨੇ ਸ਼ਹੀਦ ਏ ਆਜ਼ਮ ਦੇ ਜੱਦੀ ਘਰ ਅਤੇ ਸ਼ਹੀਦ ਭਗਤ ਸਿੰਘ ਅਜਾਇਬ ਘਰ ਅਤੇ ਯਾਦਗਾਰ ਦੇ ਮੁਰੰਮਤ ਅਤੇ ਨਵੀਨੀਕਰਣ ਦੇ ਕੰਮ ਕਰਵਾਏ ਸਨ।

ਉਨ੍ਹਾਂ ਕਿਹਾ ਕਿ ਉਹ ਆਮ ਲੋਕਾਂ, ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੇ ਭਲਾਈ ਪ੍ਰੋਗਰਾਮਾਂ ਅਤੇ ਨੀਤੀਆਂ ਨੂੰ ਅੱਗੇ ਵਧਾਉਣਗੇ।

ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਵਿੱਚ ਆਪਣੇ ਕੰਮਾਂ ਲਈ ਆਉਣ ਵਾਲੇ ਲੋਕਾਂ ਨੂੰ ਸਹੂਲਤ ਦੇਣਾ ਜ਼ਿਲ੍ਹਾ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ ਅਤੇ ਉਹ ਇਸ ਤੇ ਪੂਰਾ ਪਹਿਰਾ ਦੇਣਗੇ।

ਇਸ ਤੋਂ ਪਹਿਲਾਂ ਪੰਜਾਬ ਪੁਲੀਸ ਦੀ ਟੁਕੜੀ ਵੱਲੋਂ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ‘ਤੇ ਸੀਨੀਅਰ ਪੁਲਿਸ ਕਪਤਾਨ ਸੰਦੀਪ ਕੁਮਾਰ ਸ਼ਰਮਾ, ਏਡੀਸੀਜ਼ ਜਸਬੀਰ ਸਿੰਘ, ਅਮਿਤ ਕੁਮਾਰ ਸਰੀਨ, ਅਮਰਦੀਪ ਸਿੰਘ ਬੈਂਸ, ਸਹਾਇਕ ਕਮਿਸ਼ਨਰ ਦੀਪਾਂਕਰ ਗਰਗ, ਡੀਆਰਓ ਅਜੀਤਪਾਲ ਸਿੰਘ ਅਤੇ ਹੋਰਨਾਂ ਨੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦਾ ਸਵਾਗਤ ਕੀਤਾ।

ਇਸ ਉਪਰੰਤ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਵੀ ਮਹਾਨ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਥਿਤ ਸਮਾਰਕ ‘ਤੇ ਜਾ ਕੇ ਸ਼ਰਧਾਂਜਲੀ ਭੇਟ ਕੀਤੀ ਅਤੇ ਇਸ ਇਤਿਹਾਸਕ ਜ਼ਿਲ੍ਹੇ ਦੀ ਤਨਦੇਹੀ ਅਤੇ ਤਨਦੇਹੀ ਨਾਲ ਸੇਵਾ ਕਰਨ ਦੀ ਵਚਨਬੱਧਤਾ ਦੁਹਰਾਈ। ਬਾਅਦ ਵਿੱਚ ਉਨ੍ਹਾਂ ਬਾਬਾ ਝੰਡਾ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਵੀ ਟੇਕਿਆ।

Í