Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਨਵਜੋਤ ਸਿੰਘ ਨੇ ਰਾਜ ਪੱਧਰੀ ਖੇਡਾਂ ਵਿੱਚ ਹਾਸਿਲ ਕੀਤਾ ਸੋਨ ਤਮਗਾ

ਨਵਜੋਤ ਸਿੰਘ ਨੇ ਰਾਜ ਪੱਧਰੀ ਖੇਡਾਂ ਵਿੱਚ ਹਾਸਿਲ ਕੀਤਾ ਸੋਨ ਤਮਗਾ

ਗੜ੍ਹਦੀਵਾਲਾ 18 ਨਵੰਬਰ (ਚੌਧਰੀ) 

: ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਹੋਣਹਾਰ ਵਿਦਿਆਰਥੀ ਨਵਜੋਤ ਸਿੰਘ ਨੇ ਰਾਜ ਪੱਧਰੀ ਖੇਡਾਂ ਵਿੱਚੋਂ ਸੋਨ ਤਮਗਾ ਹਾਸਲ ਕਰਕੇ ਆਪਣਾ, ਆਪਣੇ ਸਕੂਲ ਦਾ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੋਸ਼ਨ ਕੀਤਾ। ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ  ਨੇ ਵਿਦਿਆਰਥੀ ਨੂੰ ਵਧਾਈ ਦਿੱਤੀ ਅਤੇ ਉਸ ਦੇ ਪਰਿਵਾਰਿਕ ਮੈਂਬਰਾਂ ਨੂੰ ਵੀ ਵਧਾਈ ਦਿੱਤੀ। ਉਸ ਨੇ ਆਪਣਾ ਆਪਣੇ ਪਰਿਵਾਰ ਦਾ ਅਤੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ।

ਖੇਡਾਂ ਵਤਨ ਪੰਜਾਬ ਦੀਆਂ 2024 ਜੋ ਕਿ ਜਲੰਧਰ ਵਿਖੇ ਕਰਵਾਈਆਂ ਜਾ ਰਹੀਆਂ ਸਨ । ਇਹਨਾਂ ਖੇਡਾਂ ਵਿੱਚ ਸਾਡੇ ਸਕੂਲ ਦਾ ਹੋਣਹਾਰ ਵਿਦਿਆਰਥੀ ਨਵਜੋਤ ਸਿੰਘ ਵਾਲੀਵਾਲ ਖੇਡ ਦੇ ਲਈ ਅੰਡਰ- 14 ਖੇਡਿਆ। ਨਵਜੋਤ ਸਿੰਘ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਪੇਸ਼ ਕਰਕੇ ਸੋਨ ਤਮਗਾ ਹਾਸਿਲ ਕੀਤਾ। ਨਵਜੋਤ ਸਿੰਘ ਬਹੁਤ ਹੀ ਵਧੀਆ ਖਿਡਾਰੀ ਅਤੇ ਵਧੀਆ ਵਿਦਿਆਰਥੀ ਹੈ। ਉਸ ਨੇ ਸੋਨ ਤਮਗਾ ਹਾਸਿਲ ਕਰਕੇ ਆਪਣਾ ਆਪਣੇ ਸਕੂਲ ਦਾ ਆਪਣੇ ਮਾਤਾ ਪਿਤਾ ਦਾ ਨਾਮ ਰੋਸ਼ਨ ਕੀਤਾ ਹੈ। ਨਵਜੋਤ ਸਿੰਘ ਦੇ ਇਸ ਵਧੀਆ ਪ੍ਰਦਰਸ਼ਨ ਦਾ ਸਹਿਰਾ ਉਸ ਦੇ ਹੋਣਹਾਰ ਡੀ.ਪੀ.ਈ ਮੈਡਮ ਮਨਪ੍ਰੀਤ ਕੌਰ ਜੀ ਅਤੇ ਡੀ.ਪੀ.ਈ ਸਰ ਰਮਨਦੀਪ ਸਿੰਘ ਜੀ ਦੇ ਸਿਰ ਵੱਜਦਾ ਹੈ। ਦੋਨਾਂ ਡੀ.ਪੀ ਸਾਹਿਬਾਨਾ ਨੇ ਬਹੁਤ ਹੀ ਮਿਹਨਤ ਕਰਵਾਈ ਅਤੇ ਅੱਜ ਉਹਨਾਂ ਦੀ ਮਿਹਨਤ ਰੰਗ ਲਿਆਈ ਹੈ ਕਿ ਨਵਜੋਤ ਸਿੰਘ ਨੇ ਵਾਲੀਬਾਲ ਦੀ ਖੇਡ ਵਿੱਚੋਂ ਸੋਨ ਤਮਗਾ ਹਾਸਲ ਕਰਕੇ ਆਪਣਾ ਨਾਮ ਚਮਕਾਇਆ ਹੈ।

ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਨੇ ਰਵਜੋਤ ਸਿੰਘ ਨੂੰ ਵਧਾਈ ਦਿੱਤੀ ਅਤੇ ਸਕੂਲ ਦੇ ਸਾਰੇ ਅਧਿਆਪਕ ਸਾਹਿਬਾਨਾਂ ਨੂੰ ਵੀ ਵਧਾਈ ਦਿੱਤੀ ਅਤੇ ਰਵਜੋਤ ਸਿੰਘ ਨੂੰ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ।

error: copy content is like crime its probhihated