Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing *ਨਵਾਂਸ਼ਹਿਰ ਤੋਂ ਸ੍ਰੀ ਹਰਿਦੁਆਰ ਸਾਹਿਬ ਲਈ ਸਰਕਾਰੀ ਬੱਸ ਰੂਟ ਜ਼ਲਦ ਕੀਤਾ ਜਾਵੇਗਾ ਸ਼ੁਰੂ : ਜਲਵਾਹਾ*

*ਨਵਾਂਸ਼ਹਿਰ ਤੋਂ ਸ੍ਰੀ ਹਰਿਦੁਆਰ ਸਾਹਿਬ ਲਈ ਸਰਕਾਰੀ ਬੱਸ ਰੂਟ ਜ਼ਲਦ ਕੀਤਾ ਜਾਵੇਗਾ ਸ਼ੁਰੂ : ਜਲਵਾਹਾ*

ਨਵਾਂਸ਼ਹਿਰ (ਜੋਸ਼ੀ) 

15 ਸਤੰਬਰ : ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਲੋਕਾਂ ਦੀ ਅਹਿਮ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਨਵਾਂਸ਼ਹਿਰ ਤੋਂ ਸ੍ਰੀ ਹਰਿਦੁਆਰ ਸਾਹਿਬ ਲਈ ਰੋਡਵੇਜ਼ ਵਿਭਾਗ ਵੱਲੋਂ ਸਰਕਾਰੀ ਬੱਸ ਰੂਟ ਜ਼ਲਦ ਸ਼ੁਰੂ ਕੀਤਾ ਜਾਵੇਗਾ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਇੰਮਪਰੂਵਮੈਂਟ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ ਲਾਲਜੀਤ ਸਿੰਘ ਭੁੱਲਰ ਨੂੰ ਨਵਾਂਸ਼ਹਿਰ ਤੋਂ ਹਰਿਦੁਆਰ ਸਾਹਿਬ ਤੱਕ ਸਰਕਾਰੀ ਬੱਸ ਰੂਟ ਸ਼ੁਰੂ ਕਰਨ ਦੀ ਬੇਨਤੀ ਕੀਤੀ ਗਈ ਸੀ ਅਤੇ ਮਾਣਯੋਗ ਟਰਾਂਸਪੋਰਟ ਮੰਤਰੀ ਸ ਲਾਲਜੀਤ ਸਿੰਘ ਭੁੱਲਰ ਜੀ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਲੋਕਾਂ ਦੀ ਅਹਿਮ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਜਲਦੀ ਇਸ ਸਰਕਾਰੀ ਬੱਸ ਰੂਟ ਨੂੰ ਸ਼ੁਰੂ ਕਰਨ ਦੀ ਮਨਜ਼ੂਰੀ ਦੇਣ ਲਈ ਵਿਭਾਗ ਨੂੰ ਆਦੇਸ਼ ਜਾਰੀ ਕਰ ਦਿੱਤੇ ਹਨ। ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੇ ਕਿਹਾ ਕਿ ਸ਼੍ਰੀ ਹਰਦੁਆਰ ਸਾਹਿਬ ਬਹੁਤ ਇਤਿਹਾਸਕ, ਪਵਿੱਤਰ ਤੇ ਧਾਰਮਿਕ ਅਸਥਾਨ ਹੋਣ ਕਰਕੇ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਉਥੇ ਮੱਥਾ ਟੇਕਣ ਜਾਂਦੇ ਹਨ ਅਤੇ ਹਰ ਰੋਜ਼ ਸਾਡੇ ਜ਼ਿਲ੍ਹੇ ਦੇ ਲੋਕਾਂ ਨੂੰ ਵੀ ਮੱਥਾ ਟੇਕਣ ਲਈ ਅਤੇ ਖਾਸ ਕਰਕੇ ਅਸਥੀਆਂ ਜਲ ਪ੍ਰਵਾਹ ਕਰਨ ਲਈ ਇਸ ਧਾਰਮਿਕ ਅਸਥਾਨ ਤੇ ਜਾਣਾ ਪੈਂਦਾ ਹੈ। ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਸ਼ਹਿਰ ਵਾਸੀਆਂ ਵੱਲੋਂ ਸ਼੍ਰੀ ਹਰਦੁਆਰ ਸਾਹਿਬ ਲਈ ਸਰਕਾਰੀ ਬੱਸ ਰੂਟ ਸ਼ੁਰੂ ਕਰਨ ਦੀ ਅਪੀਲ ਕੀਤੀ ਸੀ ਅਤੇ ਇਸ ਸਬੰਧੀ ਟਰਾਂਸਪੋਰਟ ਵਿਭਾਗ ਨੂੰ ਪੱਤਰ ਲਿਖਿਆ ਸੀ ਅਤੇ ਹੁਣ ਇਸ ਰੂਟ ਨੂੰ ਬਹੁਤ ਜ਼ਲਦੀ ਸ਼ੁਰੂ ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਜਾਵੇਗੀ। ਆਉਣ ਵਾਲੇ ਕੁਝ ਦਿਨਾਂ ਵਿੱਚ ਹੀ ਇਸ ਸਰਕਾਰੀ ਬੱਸ ਰੂਟ ਨੂੰ ਮਾਣਯੋਗ ਡਿਪਟੀ ਸਪੀਕਰ ਸ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਸ਼ੁਰੂ ਕਰਨ ਲਈ ਉਦਘਾਟਨ ਕੀਤਾ ਜਾਵੇਗਾ। ਚੇਅਰਮੈਨ ਜਲਵਾਹਾ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਂਵਾਂ ਨੂੰ ਦੂਰ ਕਰਨ ਲਈ ਉਨ੍ਹਾਂ ਵੱਲੋਂ ਹਰ ਰੋਜ਼ ਇੰਮਪਰੂਵਮੈਂਟ ਟਰੱਸਟ ਦੇ ਦਫਤਰ ਡੀਸੀ ਕੰਪਲੈਕਸ ਵਿਖੇ ਲੋਕਾਂ ਦੀਆਂ ਮੁਸਕਲਾਂ ਸੁਣੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਦਾ ਮੌਕੇ ਤੇ ਹੱਲ ਕਰਵਾਇਆ ਜਾ ਰਿਹਾ ਹੈ। ਪਾਰਟੀ ਲੀਡਰਸ਼ਿਪ ਵੱਲੋਂ ਲਗਾਈ ਡਿਊਟੀ ਨੂੰ ਮੁੱਖ ਰੱਖਦਿਆਂ ਆਉਣ ਵਾਲੇ ਦਿਨਾਂ ਵਿੱਚ ਇਲਾਕ਼ਾ ਵਾਸੀਆਂ ਲਈ ਸਸਤੇ ਘਰ ਮੁਹੱਈਆ ਕਰਾਉਣ ਲਈ ਉਪਰਾਲੇ ਕੀਤੇ ਜਾਣਗੇ ਤਾਂ ਜੋ ਸ਼ਹੀਦ ਭਗਤ ਸਿੰਘ ਜੀ ਦੇ ਨਾਮ ਉੱਤੇ ਇੱਕ ਸ਼ਾਨਦਾਰ ਕਾਲੋਨੀ ਬਣਾਈ ਜਾ ਸਕੇ।