ਦਸੂਹਾ 13 ਮਈ (ਚੌਧਰੀ)
: ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਬਲਵਿੰਦਰ ਸਿੰਘ ਡੀ.ਐਸ.ਪੀ. ਦਸੂਹਾ ਜੀ ਦੀਆ ਹਦਾਇਤਾਂ ਮੁਤਾਬਿਕ ਇੰਸ.ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ ” ਤਹਿਤ ਏ.ਐਸ.ਆਈ ਗੁਰਬਚਨ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀ ਗਗਨ ਮੁਹੰਮਦ ਪੁੱਤਰ ਇਕਬਾਲ ਮੁਹੰਮਦ ਵਾਸੀ ਕਲੋਵਾਲ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋਂ 36 ਗੋਲੀਆਂ ਨਸ਼ੀਲੀਆਂ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋ ਡੁਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ ।
ਇਸੇ ਤਰਾਂ ਇੰਸ. ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਮੁਕੱਦਮਾ ਨੰਬਰ 75 ਮਿਤੀ 7-5-25 ਅ/ਧ 305 BNS ਥਾਣਾ ਦਸੂਹਾ ਵਿੱਚ ਲੋੜੀਦੇ ਦੇਸ਼ੀ ਮਨੋਹਰ ਲਾਲ ਪੁੱਤਰ ਰਾਮ ਲਾਲ ਵਾਸੀ ਜਮਸ਼ੇਰ ਚਠਿਆਲ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਨੂੰ ਏ ਐਸ ਆਈ ਅਨਿਲ ਕੁਮਾਰ ਵਲੋਂ ਹਸਬ ਜਾਬਤਾ 1500 ਰੁਪਏ ਭਾਰਤੀ ਕਰੰਸੀ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਰਿਮਾਂਡ ਹਾਸਿਲ ਕਰਕੇ ਇਲਾਕਾ ਵਿੱਚ ਹੋਈਆ ਚੋਰੀਆ ਬਾਰੇ ਪੁੱਛ ਗਿੱਛ ਕੀਤੀ ਜਾਵੇਗੀ।