Prime Punjab Times

Latest news
ਖਾਲਸਾ ਕਾਲਜ ਵਿਖੇ NSS ਦਿਵਸ ਅਤੇ “ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਪਟਵਾਰੀਆਂ ਨੇ ਆਪਣੀਆਂ ਜਾਇਜ਼ ਮੰਗਾਂ ਸਬੰਧੀ ਤਹਿਸੀਲ ਕੰਪਲੈਕਸ ਦਸੂਹਾ ਵਿਖੇ ਕੀਤੀ ਹੜਤਾਲ ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨ ਸੁੱਕਾ ਝੋਨਾ ਲਿਆਉਣ ਨੂੰ ਦੇਣ ਤਰਜੀਹ: ਡਿਪਟੀ ਕਮਿਸ਼ਨਰ ਪ੍ਰੋਫ਼ੈਸਰ ਡਾ.ਜਗਦੀਪ ਕੁਮਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ (ਅਧਿਆਪਕ ਹਲਕਾ) ਚੋਣਾਂ ਵਿੱਚ ਲਗਾਤਾਰ ਤੀਸ... ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਮਾਨਸਿਕ ਸਿਹਤ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ  *ਭਗਵਾਨ ਵਾਲਮੀਕਿ ਮੰਦਿਰ ਗੜ੍ਹਦੀਵਾਲਾ ਵਿਖੇ 26 ਸਤੰਬਰ ਨੂੰ ਲੱਗੇਗਾ 5ਵਾਂ ਖੂਨਦਾਨ ਕੈਂਪ ਲਗਾਇਆ ਜਾਵੇਗਾ : ਵਿਨੋਦ ਕਲਿਆ... ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ*
ADVERTISEMENT
You are currently viewing NDPS ACT ਤਹਿਤ 2 ਸਮੱਗਲਰ ਆਏ ਪੁਲਿਸ ਅੜਿੱਕੇ

NDPS ACT ਤਹਿਤ 2 ਸਮੱਗਲਰ ਆਏ ਪੁਲਿਸ ਅੜਿੱਕੇ

ਮੁਕੇਰੀਆਂ / ਦਸੂਹਾ 27 ਦਸੰਬਰ (ਚੌਧਰੀ)

: NDPS ACT ਤਹਿਤ 2 ਸਮੱਗਲਰਾਂ ਨੂੰ ਮੁਕੇਰੀਆਂ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਬਲਜਿੰਦਰ ਉਰਫ ਅਜੇ ਉਰਫ ਮਾਮੂ ਪੁੱਤਰ ਸਤਪਾਲ ਉਰਫ ਗਿੱਤੀ ਵਾਸੀ ਚੱਕ ਅਲਾ ਬਖਸ਼ ਥਾਣਾ ਮੁਕੇਰੀਆਂ ਤੇ ਸਾਜਨ ਉਰਫ ਕਾਲੀ ਪੁੱਤਰ ਲਖਵਿੰਦਰ ਮਸੀਹ ਵਾਸੀ ਚੱਕ ਅਲਾ ਬਖਸ਼ ਥਾਣਾ ਮੁਕੇਰੀਆਂ ਜਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਮਾਨਯੋਗ ਸੁਰਿੰਦਰਾ ਲਾਂਬਾ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਸਰਬਜੀਤ ਸਿੰਘ ਐਸ.ਪੀ ਇੰਨਵੈਸੀਗੇਸ਼ਨ ਹੁਸਿਆਰਪੁਰ ਅਤੇ ਕੁਲਵਿੰਦਰ ਸਿੰਘ ਵਿਰਕ ਡੀ.ਐਸ.ਪੀ ਮੁਕੇਰੀਆਂ ਦੀਆਂ ਹਦਾਇਤਾਂ ਮੁਤਾਬਿਕ ਐਸ.ਆਈ ਜੋਗਿੰਦਰ ਸਿੰਘ ਮੁੱਖ ਅਫਸਰ ਥਾਣਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿਮ ਤਹਿਤ ਗੁਪਤ ਸੂਚਨਾ ਦੇ ਆਧਾਰ ਤੇ ਮਿਤੀ 26.12. 2023 ਨੂੰ ਏ.ਐਸ.ਆਈ ਦਿਲਦਾਰ ਸਿੰਘ ਵਲੋਂ ਸਮੇਤ ਸਾਥੀ ਕਰਮਚਾਰੀਆਂ ਦੇ ਪਿੰਡ ਪਵਾਰਾ ਮੋੜ ਮੁਕੇਰੀਆਂ ਵਿਖੇ ਬਲਜਿੰਦਰ ਉਰਫ ਅਜੇ ਉਰਫ ਮਾਮੂ ਪੁੱਤਰ ਸਤਪਾਲ ਉਰਫ ਗਿੱਤੀ ਵਾਸੀ ਚੱਕ ਅਲਾ ਬਖਸ਼ ਥਾਣਾ ਮੁਕੇਰੀਆਂ ਨੂੰ 11 ਨਸ਼ੀਲੇ ਟੀਕੇ ਬਿਨਾ ਲੇਬਲ ਅਤੇ 5 ਸਰਿੰਜਾ ਟੀਕੇ ਲਗਾਉਣ ਵਾਲੀਆਂ ਅਤੇ ਏ.ਐਸ.ਆਈ ਸੁਖਵਿੰਦਰ ਸਿੰਘ ਚੋਕੀ ਇੰਚਾਰਜ ਭੰਗਾਲਾ ਵੱਲੋ ਅਰੋਪੀ ਸਾਜਨ ਉਰਫ ਕਾਲੀ ਪੁੱਤਰ ਲਖਵਿੰਦਰ ਮਸੀਹ ਵਾਸੀ ਚੱਕ ਅਲਾ ਬਖਸ਼ ਥਾਣਾ ਮੁਕੇਰੀਆਂ ਜਿਲ੍ਹਾ ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 04 ਗ੍ਰਾਮ ਨਸ਼ੀਲਾ ਪਦਾਰਥ ਸਮੇਤ ਪੱਨੀ ਅਤੇ ਲੈਟਰ ਬਰਾਮਦ ਕਰਕੇ ਵੱਖ ਵੱਖ ਮੁਕੱਦਮੇ ਦਰਜ ਕੀਤੇ ਗਏ ਹਨ। ਆਰੋਪੀਆਂ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਤੇ ਇਹਨਾ ਦੇ BACKWORD ਅਤੇ FORWARD ਲਿੰਕ ਬਾਰੇ ਪਤਾ ਜੋਈ ਕੀਤੀ ਜਾਵੇਗੀ ।