ਗੜ੍ਹਦੀਵਾਲਾ 10 ਜੂਨ (ਚੌਧਰੀ)
: ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਇਲਾਕਾ ਥਾਣਾ ਵਿੱਚ ਵੱਧ ਰਹੀਆਂ ਲੁੱਟਾਂ, ਖੋਹਾਂ, ਠੱਗੀਆ ਅਤੇ ਨਸ਼ਿਆਂ ਨੂੰ ਠੱਲ ਪਾਉਣ ਲਈ ਚਲਾਈ ਸ਼ਪੈਸ਼ਲ ਮੁਹਿੰਮ ਤਹਿਤ ਮੁਕੇਸ਼ ਕੁਮਾਰ ਪੀ.ਪੀ.ਐਸ ਐਸ.ਪੀ (ਤਫਤੀਸ਼) ਦੀ ਰਹਿਨੁਮਾਈ ਹੇਠ ਅਤੇ ਦਵਿੰਦਰ ਸਿੰਘ ਪੀ.ਪੀ. ਐਸ ਉਪ ਕਪਤਾਨ ਪੁਲਿਸ ਸਬ-ਡਵੀਜਨ ਟਾਂਡਾ ਦੀਆਂ ਹਦਾਇਤਾਂ ਮੁਤਾਬਿਕ ਐਸ.ਆਈ ਸਤਪਾਲ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਵੱਲੋਂ ਸਮੇਤ ਸਾਥੀ ਕਰਮਚਾਰੀਆਂ ਦੇ ਮਿਤੀ 09.06.2025 ਨੂੰ ਮੁੱਕਦਮਾ ਹਜਾ ਦੀ ਤਫਤੀਸ਼ ਦੌਰਾਨ ਮੁੱਕਦਮਾ ਨੰਬਰ 40 ਮਿਤੀ 05.05.2025 ਅ:ਧ 22/29-61-85 ਐਨ.ਡੀ.ਪੀ.ਐਸ 25/27-54-59 ਅਸਲਾ ਐਕਟ 109,221,132 BNS ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਵਿਚ ਲੋੜੀਂਦੇ ਦੋਸ਼ੀ ਹਰਨੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਰਮਦਾਸਪੁਰ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜੋ ਦੇਸ਼ੀ ਉਕਤ ਨੂੰ ਅੱਜ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।