Prime Punjab Times

Latest news
ਨਗਰ ਕੌਂਸਲ ਚੋਣਾਂ 'ਚ ਝਾੜੂ ਤੇ ਪੰਜੇ 'ਚ ਹੋਵੇਗੀ ਕੜੀ ਟੱਕਰ,ਅਕਾਲੀ ਤੇ ਫੁੱਲ ਨੇ 50 ਪ੍ਰਤੀਸ਼ਤ ਉਮੀਦਵਾਰ ਚੋਣ ਮੈਦਾਨ ਚ ... ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਦਾ ਉਦਘਾਟਨ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਤੰਬਾਕੂ ਨਿਸ਼ੇਧ ਦਿਵਸ ਤੇ ਪੋਸਟਰ ਮੇਕਿੰਗ ਪ੍ਰਤੀਯੋਗਿਤਾ ਦਾ ਆਯੋਜਨ ਸਕੂਲ ਵਿਦਿਆਰਥੀਆਂ ਦੀ ਬੱਸ ਅਤੇ ਟਿੱਪਰ ਵਿਚਾਲੇ ਵਾਪਰਿਆ ਹਾਦਸਾ, ਸਾਰੇ ਬੱਚੇ ਸੁਰੱਖਿਅਤ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਯੈਲੋ ਡੇ ਬੜੇ ਧੂਮਧਾਮ ਨਾਲ ਮਨਾਇਆ ਗਿਆ ਕਤਲ ਕੇਸ ਵਿੱਚ ਲੋੜੀਂਦਾ ਮੁਲਜ਼ਮ ਅਸ਼ੀਸ ਉਰਫ਼ ਸੀਪਾ ਕਾਬੂ, ਬਰੇਟਾ ਪਿਸਟਲ ਤੇ ਜ਼ਿੰਦਾ ਕਾਰਤੂਸ ਬਰਾਮਦ KMS ਕਾਲਜ ਵਿਖੇ ਵਿਦਿਆਰਥੀਆਂ ਦੇ ਵਧੀਆ ਭਵਿੱਖ ਲਈ ਇਸ ਸਾਲ ਤਿੰਨ ਨਵੇਂ ਪ੍ਰੋਫੈਸ਼ਨਲ ਡਿਗਰੀ ਕੋਰਸ ਸ਼ੁਰੂ ਕੀਤੇ ਗਏ - ਪ੍ਰ... ਮਾਤਾ ਪੰਜਪੀਰੀ ਦਰਬਾਰ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ ਭਲਕੇ ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਵਿਖੇ ਫ੍ਰੀ ਮੈਡੀਕਲ ਕੈਂਪ ਆਯੋਜਿਤ, 200 ਮਰੀਜ਼ਾਂ ਨੇ ਲਿਆ ਲਾਹਾ DAV ਪਬਲਿਕ ਸਕੂਲ ਗੜਦੀਵਾਲਾ ਦੇ ਬਾਰਵੀਂ ਦਾ ਨਤੀਜਾ ਰਿਹਾ 100 ਪ੍ਰਤੀਸ਼ਤ
ADVERTISEMENT
You are currently viewing ਤੰਦਰੁਸਤ ਮਨੁੱਖੀ ਅਤੇ ਜ਼ਮੀਨ ਦੀ ਸਿਹਤ ਲਈ ਦਾਲਾਂ ਦੀ ਮਹੱਤਤਾ ਨੂੰ ਸਮਝਣ ਦੀ ਜ਼ਰੂਰਤ : ਡਾ ਅਮਰੀਕ ਸਿੰਘ

ਤੰਦਰੁਸਤ ਮਨੁੱਖੀ ਅਤੇ ਜ਼ਮੀਨ ਦੀ ਸਿਹਤ ਲਈ ਦਾਲਾਂ ਦੀ ਮਹੱਤਤਾ ਨੂੰ ਸਮਝਣ ਦੀ ਜ਼ਰੂਰਤ : ਡਾ ਅਮਰੀਕ ਸਿੰਘ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪਠਾਨਕੋਟ ਵਿੱਚ ਜੈਵਿਕ ਦਾਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਕਿਸਾਨ ਜਾਗਰੂਕਤਾ ਕੈੰਪ ਦਾ ਆਯੋਜਨ

ਪਠਾਨਕੋਟ: 22 ਫਰਵਰੀ 2022 (ਬਿਊਰੋ ) :  ਡਾਇਰੈਕਟਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਵਿੰਦਰ ਸਿੰਘ ਖਾਲਸਾ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਤੀ ਵਿਭਿਨਤਾ ਵਿਚ ਦਾਲਾਂ ਦੀ ਖੇਤੀ ਦੀ ਮਹੱਤਤਾ ਵਿਸ਼ੇ ਤੇ ਸਥਾਨਕ ਜਾਗਰੁਕਤਾ ਪੈਦਾ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿਚ ਕਿਸਾਨ ਜਾਗਰੂਕਤਾ ਕੈੰਪ ਲਗਾਇਆ ਗਿਆ। ਜਿਸ ਦੀ ਪ੍ਰਧਾਨਗੀ ਡਾ ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੀਤੀ ।ਇਸ ਮੌਕੇ ਹੋਨਾਂ ਤੋਂ ਇਲਾਵਾ ਸ਼੍ਰੀ ਗੁਰਦਿੱਤ ਸਿੰਘ ਖੇਤੀ ਵਿਸਥਾਰ ਅਫਸਰ, ਲਵ ਕੁਮਾ ਬਲਾਕ ਤਕਨਾਲੋਜੀ ਪ੍ਰਬੰਧਕ,ਬਲਵਿੰਦਰ ਕੁਮਾਰ, ਅਮਨਦੀਪ ਸਿੰਘ,ਮਨਦੀਪ ਹੰਸ ਸਹਾਇਕ ਤਕਨਾਲੋਜੀ ਪ੍ਰਬੰਧਕ( ਆਤਮਾ), ਕਿਸਾਨ ਆਗੂ ਬਲਵਿੰਦਰ ਸਿੰਘ, ਅਗਾਂਹ ਵਾਧੂ ਕਿਸਾਨ ਕਾਰਤਿਕ ਵਾਡੇਰਾ, ਸੰਸਾਰ ਸਿੰਘ,ਰਜਿੰਦਰ ਸਿੰਘ,ਰਵਿੰਦਰ ਸਿੰਘ,ਮਾਰੂਤ ਕਪਿਲਾ ਪ੍ਰਧਾਨ ਰੋਟਰੀ ਮਿਡ ਟਾਊਨ ਕਲੱਬ ,ਪਾਰਸ ਜਨਰਲ ਸਕੱਤਰ,ਮੁਨੀਸ਼ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

ਕਿਸਾਨਾਂ ਨੂੰ ਗਰਮੀ ਰੁੱਤ ਦੇ ਮਾਂਹ ਦੀ ਕਾਸ਼ਤ ਦੇ ਤਕਨੀਕੀ ਨੁਕਤੇ ਸਾਂਝੇ ਕਰਦਿਆਂ ਡਾ ਅਮਰੀਕ ਸਿੰਘ ਨੇ ਕਿਹਾ ਕਿ ਦਾਲਾਂ ਸਾਕਾਹਾਰੀ ਲੋਕਾਂ ਦੀ ਖੁਰਾਕ ਵਿੱਚ ਅਹਿਮ ਭੂਮਿਕਾ ਨਿਭਾਉਂਦਿੀਆਂ ਹਨ।ਉਨਾਂ ਕਿਹਾ ਕਿ ਦਾਲਾਂ ਸਮੇਤ ਸੰਤੁਲਿਤ ਖੁਰਾਕ ਲੈਣ ਨਾਲ ਅੰਦਾਜਨ 80% ਦਿਲਾਂ ਦੇ ਰੋਗ,ਸ਼ੱਕਰ,ਮੋਟਾਪਾ ਆਦਿ ਨੂੰ ਰੋਕਿਆ ਜਾ ਸਕਦਾ ਹੈ।ਉਨਾਂ ਕਿਹਾ ਕਿ ਦਾਲਾਂ ਵਾਲੀਆਂ ਫਸਲਾਂ ਨੂੰ ਅੰਤਰ ਫਸਲਾਂ ਵੱਜੋਂ ਕਾਂਸਤ ਕਰਨ ਨਾਲ ਜਿਥੇ ਵਾਧੂ ਆਮਦਨ ਮਿਲਦੀ ਹੈ ਉਥੇ ਜ਼ਮੀਨ ਸਿਹਤ ਵਿੱਚ ਸੁਧਾਰ ਹੋਣ ਨਾਲ ਮੁੱਖ ਫਸਲ ਦੀ ਪੈਦਾਵਾਰ ਵੀ ਵਧਦੀ ਹੈ।ਉਨਾਂ ਕਿਹਾ ਕਿ ਪੰਜਾਬ ਵਿੱਚ ਸਾਉਣੀ ਦੌਰਾਨ ਕੁੱਲ 12.6 ਹਜ਼ਾਰ ਹੈਕਟੇਅਰ ਰਕਬੇ ਵਿੱਚ ਦਾਲਾਂ (ਮੂਗੀ, ਮਾਂਹ ਅਤੇ ਅਰਹਰ) ਅਤੇ ਹਾੜੀ ਦੌਰਾਨ 1.15 ਹਜ਼ਾਰ ਹੈਕਟੇਅਰ ਰਕਬੇ ਵਿੱਚ ਦਾਲਾਂ(ਛੋਲੇ,ਮਸਰ) ਦੀ ਕਾਸਤ ਕੀਤੀ ਜਾਂਦੀ ਹੈ,ਜਿਸ ਨੂੰ ਵਧਾਉਣ ਦੀ ਜ਼ਰੂਰਤ ਹੈ।ਉਨਾਂ ਕਿਹਾ ਪੰਜਾਬ ਵਿੱਚ ਜ਼ਮੀਨ ਹੇਠਲੇ ਪਾਣੀ ਦੀ ਵਧਦੀ ਸਮੱਸਿਆ ਦਾਲਾਂ ਹੇਠ ਰਕਬਾ ਵਧਾਉਣ ਨਾਲ ਘਟਾਈ ਜਾ ਸਕਦੀ ਹੈ।ਉਨਾਂ ਕਿਹਾ ਕਿ ਦਾਲਾਂ ਦੀ ਕਾਸ਼ਤ ਕਰਨ ਨਾਲ ਰਸਾਇਣਕ ਖਾਦਾਂ ਤੇ ਨਿਰਭਰਤਾ ਘਟਣ ਨਾਲ ਖੇਤੀ ਲਾਗਤ ਖਰਚੇ ਘੱਟ ਹੁੰਦੇ ਹਨ।ਉਨਾਂ ਕਿਹਾ ਕਿ ਦਾਲਾਂ ਵਾਲੀਆ ਫਸਲਾਂ ਦੀਆਂ ਜੜਾਂ ਵਿੱਚ ਹਵਾ ਵਿੱਚੋਂ ਨਾਈਟਰੋਜਨ ਖਿੱਚਣ ਦੀ ਸਮਰੱਥਾ ਹੁੰਦੀ ਹੈ ਜੋ ਫਸਲ ਦੀ ਜ਼ਰੂਰਤ ਪੂਰੀ ਕਰਦੀ ਹੈ ਅਤੇ ਨਾਈਟਰੋਜਨ ਦਾ ਕੁਝ ਹਿੱਸਾ ਜ਼ਮੀਨ ਵਿੱਚ ਅਗਲੀ ਫਸਲ ਲਈ ਰਹਿ ਜਾਂਦਾ ਹੈ।ਉਨਾਂ ਕਿਹਾ ਕਿ ਦਾਲਾਂ ਦਾ ਮੰਡੀਕਰਨ ਮਿਡ ਟਾਊਨ ਰੋਟਰੀ ਕਲੱਬ ਦੇ ਸਹਿਯੋਗ ਨਾਲ ਖਪਤਕਾਰਾਂ ਨਾਲ ਸੰਪਰਕ ਕਰਕੇ ਕੀਤਾ ਜਾਵੇਗਾ।ਸ੍ਰੀ ਗੁਰਦਿੱਤ ਸਿੰਘ ਨੇ ਕਿਹਾ ਕਿ ਭਾਵੇਂ ਝੋਨਾ-ਕਣਕ ਫਸਲੀ ਚੱਕਰ ਤੋਂ ਕਿਸਾਨਾਂ ਨੂੰ ਵਧੇਰੇ ਆਮਦਨ ਹੁੰਦੀ ਹੈ ਪ੍ਰੰਤੂ ਇਸ ਫਸਲੀ ਚੱਕਰ ਨਾਲ ਕੁਦਰਤੀ ਸੋਮਿਆਂ ਤੇ ਬਹੁਤ ਬੁਰਾ ਪ੍ਰਭਾਵ ਪੈ ਰਿਹਾ ਹੈ ਅਤੇ ਪਾਣੀ ਦਾ ਪੱਧਰ ਲਗਾਤਾਰ ਨੀਵਾਂ ਜਾ ਰਿਹਾ ਹੈ। ਮੁਨੀਸ਼ ਕੁਮਾਰ ਨੇ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਅਤੇ ਖਪਤਕਾਰਾਂ ਦੀ ਬੇਹਤਰੀ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਭਰੋਸਾ ਦਿਵਾਇਆ ਕਿ ਜੈਵਿਕ ਦਾਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।ਉਘੇ ਕਿਸਾਨ ਕਾਰਤਿਕ ਵਡੇਰਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਅਜੋਕੇ ਸਮੇਂ ਵਿਚ ਰਵਾਇਤੀ ਖੇਤੀ ਦੀ ਬਿਜਾਈ ਵਪਾਰਕ ਖੇਤੀ ਕਰਨ ਦੀ ਜ਼ਰੂਰਤ ਹੈ। ਅਗਾਂਹ ਵਧੂ ਕਿਸਾਨ ਸ਼੍ਰੀ ਸੰਸਾਰ ਸਿੰਘ,ਰਜਿੰਦਰ ਸਿੰਘ ਅਤੇ ਰਾਮ ਲਾਲ ਨੇ ਆਪਣੇ ਤਜਰਬੇ ਸਾਂਝੇ ਕੀਤੇ।

error: copy content is like crime its probhihated