ਗੜ੍ਹਦੀਵਾਲਾ 14 ਮਈ (ਚੌਧਰੀ)
: ਮੀਰੀ ਪੀਰੀ ਸੇਵਾ ਸੁਸਾਇਟੀ ਬੋਦਲ ਗਰਨਾ ਸਾਹਿਬ (ਰਜਿ.) ਵੱਲੋਂ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ ਲਈ ਰਾਸ਼ੀ ਦਾਨ ਕੀਤੀ ਗਈ। ਮੀਰੀ ਪੀਰੀ ਸੇਵਾ ਸੋਸਾਇਟੀ ਇੱਕ ਅਜਿਹੀ ਸਮਾਜ ਸੇਵੀ ਸੰਸਥਾ ਹੈ, ਜੋ ਸਿੱਖ ਧਰਮ ਦੇ ਆਧਾਰ ‘ਤੇ ਮਨੁੱਖਤਾ ਦੀ ਭਲਾਈ ਲਈ ਕੰਮ ਕਰ ਰਹੀ ਹੈ। ਇਹ ਸੰਸਥਾ ਹਮੇਸ਼ਾ ਹੀ ਸਮਾਜ ਵਿੱਚ ਗਰੀਬ ਤੇ ਲੋੜਵੰਦ ਵਿਦਿਆਰਥੀਆਂ ਨੂੰ ਉੱਪਰ ਉਠਾਉਣ ਅਤੇ ਉਚਿੱਤ ਸਿੱਖਿਆ ਪ੍ਰਦਾਨ ਕਰਨ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਪਾਉਂਦੀ ਹੈ। ਮੀਰੀ ਪੀਰੀ ਸੁਸਾਇਟੀ ਵੱਲੋਂ ਲੋੜਵੰਦ ਵਿਦਿਆਰਥੀਆਂ ਦੀ ਫ਼ੀਸ ਲਈ ਦਾਨ ਕੀਤੀ ਰਾਸ਼ੀ ਜਿੱਥੇ ਵਿਦਿਆਰਥੀਆਂ ਲਈ ਇੱਕ ਉਮੀਦ ਦੀ ਕਿਰਨ ਜਗਾਉਂਦੀ ਹੈ, ਉੱਥੇ ਵਿਦਿਆਰਥੀਆਂ ਦੇ ਮਨੋਬਲ ਨੂੰ ਮਜ਼ਬੂਤ ਵੀ ਕਰਦੀ ਹੈ। ਸਮਾਜ ਸੇਵੀ ਸੰਸਥਾਵਾਂ ਵਲੋਂ ਵਿਦਿਆਰਥੀਆਂ ਦੀ ਪੜ੍ਹਾਈ ਲਈ ਦਾਨ ਕੀਤੀ ਜਾਂਦੀ ਵਿੱਤੀ ਸਹਾਇਤਾ ਨਾਲ ਜਿੱਥੇ ਵਿਦਿਆਰਥੀਆਂ ਦਾ ਭਵਿੱਖ ਸੰਵਰਦਾ ਹੈ, ਉੱਥੇ ਅਜਿਹੇ ਯਤਨ ਸਮਾਜਿਕ ਬਦਲਾਅ ਵੱਲ ਇੱਕ ਵੱਡਾ ਕਦਮ ਸਾਬਿਤ ਹੁੰਦੇ ਹਨ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਮੀਰੀ ਪੀਰੀ ਸੇਵਾ ਸੋਸਾਇਟੀ ਦਾ ਇਸ ਰਾਸ਼ੀ ਲਈ ਧੰਨਵਾਦ ਤਹਿ ਦਿਲੋਂ ਧੰਨਵਾਦ ਕੀਤਾ ਤੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਵੱਲੋਂ ਵਿਦਿਆਰਥੀਆਂ ਦੀ ਕੀਤੀ ਜਾਂਦੀ ਮਾਲੀ ਸਹਾਇਤਾ ਨਾਲ ਜਿੱਥੇ ਫੀਸਾਂ ਕਾਰਨ ਪੜ੍ਹਾਈ ਤੋਂ ਵਾਂਝੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਜਾਰੀ ਰੱਖਣ ਦਾ ਮੌਕਾ ਮਿਲਦਾ ਹੈ, ਉਥੇ ਵਿਦਿਆਰਥੀਆਂ ਅੰਦਰ ਸਮਾਜ ਸੇਵਾ ਦੀ ਭਾਵਨਾ ਵੀ ਪੈਦਾ ਹੁੰਦੀ ਹੈ। ਇਸ ਮੌਕੇ ਪ੍ਰਧਾਨ ਸ. ਮਨਦੀਪ ਸਿੰਘ ਢੀਂਡਸਾ, ਸ. ਰਮਨਦੀਪ ਸਿੰਘ ਰਿਆਇਤ (ਐਡਵੋਕੇਟ), ਸੁਪਰਡੈਂਟ ਸ. ਜਸਵਿੰਦਰ ਸਿੰਘ ਮਾਣਕੂ, ਕਾਲਜ ਦਾ ਸਟਾਫ਼ ਅਤੇ ਸੁਸਾਇਟੀ ਮੈਂਬਰ ਹਾਜ਼ਰ ਸਨ।