Prime Punjab Times

Latest news
ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦਾ ਧਰਨਾ, ਕੀਤੀ ਨਾਅਰੇਬਾਜ਼ੀ ਨਸ਼ਾ ਮੁਕਤ ਸਕੂਲ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿੱਚ ਸੈਮੀਨਾਰ *ਮਣੀਮਹੇਸ਼ ਜਾਂਦਿਆਂ ਥਾਰ ਤੇ ਡਿੱਗਿਆ ਪੱਥਰ,ਪਿੰਡ ਮੱਲੀਆਂ ਦੇ ਨੌਜਵਾਨ ਦੀ ਹੋਈ ਮੌ+ਤ* ਲੋਕਾਂ ਨੂੂੰ ਅੰਗਦਾਨ ਜਿਹੇ ਨੇਕ ਕਾਰਜ ਲਈ ਵਧ-ਚੜ੍ਹਕੇ ਅੱਗੇ ਆਉਣਾ ਚਾਹੀਦਾਐ : ਡਾ. ਸੁਦੇਸ਼ ਰਾਜਨ DAV ਪਬਲਿਕ ਸਕੂਲ 'ਚ ਤੀਜ ਦਾ ਤਿਉਹਾਰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਪ੍ਰਵੀਨ ਸੈਣੀ ਬਣੇ ਹੁਸ਼ਿਆਰਪੁਰ ਦੇ ਮੇਅਰ, ਸੁਰਿੰਦਰ ਕੁਮਾਰ ਸੀਨੀਅਰ ਡਿਪਟੀ ਮੇਅਰ ਅਤੇ ਸੰਦੀਪ ਚੇਚੀ ਬਣੇ ਡਿਪਟੀ ਮੇਅਰ ਖ਼ਾਲਸਾ ਕਾਲਜ ਵਿਖੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਚੋਰ ਮੋਟਰਾਂ ਚੋਂ ਤਾਰਾਂ ਚੋਰੀ ਦੀਆਂ ਵਾਰਦਾਤਾਂ ਨੂੰ ਦੇ ਰਹੇਐ ਅੰਜਾਮ, ਕਿਸਾਨ ਡਾਢੇ ਪ੍ਰੇਸ਼ਾਨ - ਲੱਕੀ ਰਾਏ ਬਲਾਕ ਪੱਧਰੀ ਕੁਇਜ਼,ਏਡਜ਼ ਲੇਖ ਅਤੇ ਲੋਕ ਨਾਚ ਮੁਕਾਬਲਿਆਂ ਵਿੱਚ ਸਸਸਸ ਡੱਫਰ ਦਾ ਸ਼ਾਨਦਾਰ ਪ੍ਰਦਰਸ਼ਨ, ਤਿੰਨੋ ਮੁਕਾਬਲਿਆਂ ...
ADVERTISEMENT
You are currently viewing ਨੀਟ ਪ੍ਰੀਖਿਆ : ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 5 ਜਾਂ ਜ਼ਿਆਦਾ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ

ਨੀਟ ਪ੍ਰੀਖਿਆ : ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 5 ਜਾਂ ਜ਼ਿਆਦਾ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ

ਹੁਸ਼ਿਆਰਪੁਰ, 1 ਮਈ (ਪ੍ਰਾਈਮ ਪੰਜਾਬ ਟਾਈਮਜ) 

ਜਿਲਾ ਮੈਜਿਸਟ੍ਰੇਟ ਵੱਲੋਂ ਪਾਬੰਦੀ ਦੇ ਹੁਕਮ ਜਾਰੀ

:  ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਦੱਸਿਆ ਕਿ 3 ਮਈ (ਐਤਵਾਰ) ਨੂੰ ਨੀਟ ਦੀ ਪ੍ਰੀਖਿਆ ਲਈ ਜ਼ਿਲੇ ਵਿੱਚ ਵੱਖ-ਵੱਖ ਬਣੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ’ਤੇ ਪਾਬੰਦੀ ਰਹੇਗੀ ।

ਜ਼ਿਲਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਪ੍ਰੀਖਿਆ ਕੇਂਦਰ ਆਰਮੀ ਪਬਲਿਕ ਸਕੂਲ ਉੱਚੀ ਬੱਸੀ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਰੇਲਵੇ ਮੰਡੀ ਹੁਸ਼ਿਆਰਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਾਗਪੁਰ ਸਤੌਰ, ਪੀ.ਐਮ. ਸ਼੍ਰੀ ਕੇਂਦਰੀਆ ਵਿਦਿਆਲਿਆ ਗੱਜ ਭੂੰਗਾ ਵਿਖੇ ਹੋਵੇਗੀ। ਉਨ੍ਹਾਂ ਆਪਣੇ ਜਾਰੀ ਕੀਤੇ ਹੁਕਮਾਂ ਵਿਚ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਦੱਸਿਆ ਕਿ ਪ੍ਰੀਖਿਆਰਥੀਆਂ ਦੇ ਰਿਸ਼ਤੇਦਾਰ ਅਤੇ ਹੋਰ ਵਿਅਕਤੀ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇੱਕਠੇ ਹੋ ਜਾਂਦੇ ਹਨ, ਜਿਸ ਕਾਰਨ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ ਅਤੇ ਪ੍ਰੀਖਿਆਵਾਂ ਦੀ ਗਰਿਮਾ ਨੂੰ ਢਾਹ ਲੱਗਦੀ ਹੈ। ਅਜਿਹੇ ਵਿਚ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਪ੍ਰੀਖਿਆਵਾਂ ਨੂੰ ਸ਼ਾਂਤਮਈ ਅਤੇ ਸੁਚੱਜੇ ਢੰਗ ਨਾਲ ਨਿਪਟਾਉਣ ਲਈ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ ਬੀ.ਐਨ.ਐਸ.ਐਸ. ਦੀ ਧਾਰਾ 163 ਲਗਾਈ ਜਾਵੇ। ਇਹ ਹੁਕਮ ਮਿਤੀ 3 ਮਈ 2026 ਲਈ ਲਾਗੂ ਹੋਵੇਗਾ।

error: copy content is like crime its probhihated