Prime Punjab Times

Latest news
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing ਡਿਊਟੀ ਵਿੱਚ ਕੁਤਾਹੀ ਵਰਤਣ ’ਤੇ ਨਗਰ ਨਿਗਮ ਬਟਾਲਾ ਦਾ ਸੈਨੇਟਰੀ ਇੰਸਪੈਕਟਰ ਵਿਕਾਸ ਵਾਸਦੇਵ ਸਸਪੈਂਡ

ਡਿਊਟੀ ਵਿੱਚ ਕੁਤਾਹੀ ਵਰਤਣ ’ਤੇ ਨਗਰ ਨਿਗਮ ਬਟਾਲਾ ਦਾ ਸੈਨੇਟਰੀ ਇੰਸਪੈਕਟਰ ਵਿਕਾਸ ਵਾਸਦੇਵ ਸਸਪੈਂਡ

ਬਟਾਲਾ, 28 ਅਗਸਤ (ਅਵਿਨਾਸ਼ ਸ਼ਰਮਾਂ ) 

ਸਮੂਹ ਵਿਭਾਗਾਂ ਨੂੰ ਮਿਹਨਤ ਅਤੇ ਸੇਵਾ ਭਾਵਨਾ ਨਾਲ ਕੰਮ ਕਰਨ ਦੀ ਅਪੀਲ

: ਪੰਜਾਬ ਸਰਕਾਰ ਵਲੋਂ 30 ਅਗਸਤ ਨੂੰ ਬਾਬਾ ਜੀ ਦੇ ਵਿਆਹ ਪੁਰਬ ਸਮਾਗਮ ਲਈ ਸੰਗਤਾਂ ਦੀ ਸਹਲੂਤ ਲਈ ਲਗਤਾਰ ਦਿਨ ਰਾਤ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਨਾਂ ਸਮਾਗਮਾਂ ਦੌਰਾਨ ਕਿਸੇ ਵੀ ਵਿਭਾਗ ਵਲੋਂ ਡਿਊਟੀ ਦੌਰਾਨ ਵਰਤੀ ਗਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਪ੍ਰਗਟਾਵਾ ਕਰਦਿਆਂ  ਵਿਕਰਮਜੀਤ ਸਿੰਘ ਐਸ.ਡੀ.ਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਨੇ ਦੱਸਿਆ ਕਿ ਵਿਆਹ ਪੁਰਹ ਸਮਾਗਮ ਦੀਆਂ ਤਿਆਰੀਆਂ ਸਬੰਧੀ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵਲੋਂ ਲਗਾਤਾਰ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਉਨਾਂ ਵਲੋਂ ਸਮੂਹ ਵਿਭਾਗਾਂ ਨੂੰ ਦੇਸ਼-ਵਿਦੇਸ਼ ਵਿਚੋਂ ਆ ਰਹੀ ਸੰਗਤ ਦੀ ਸਹਲੂਤ ਲਈ ਸਮੇਂ ਸਿਰ ਕਾਰਜ ਨੇਪਰੇ ਚਾੜ੍ਹਣ ਦੀ ਹਦਾਇਤ ਕੀਤੀ ਗਈ ਹੈ।

ਉਨਾਂ ਅੱਗੇ ਕਿਹਾ ਕਿ ਪਰ ਸ਼ਹਿਰ ਵਿੱਚ ਸਫਾਈ ਵਿਵਸਥਾ ਵਿੱਚ ਲਗਾਤਾਰ ਵਰਤੀ ਜਾ ਰਹੀ ਕੁਤਾਹੀ ਨੂੰ ਲੈ ਕੇ ਸਥਾਨਕ ਸਰਕਾਰਾਂ ਵਿਭਾਗ ਵਲੋ ਸਖ਼ਤ ਨੋਟਿਸ ਲੈਂਦਿਆਂਵਿਕਾਸ ਵਾਸਦੇਵ, ਸੈਨੇਟਰੀ ਇੰਸਪੈਕਟਰ, ਨਗਰ ਨਿਗਮ ਬਟਾਲਾ ਨੂੰ ਆਪਣੀ ਡਿਊਟੀ ਵਿੱਚ ਕੁਤਾਹੀ ਵਰਤਣ ਅਤੇ ਆਪਣੇ ਉੱਚ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣ ਨਾ ਕਰਨ ਕਾਰਨ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਉਨਾਂ ਅੱਗੇ ਕਿਹਾ ਕਿ ਸ਼ਹਿਰ ਵਿੱਚ ਸਾਫ਼-ਸਫਾਈ ਜਾਂ ਕਿਸੇ ਹੋਰ ਵੀ ਸਮੱਸਿਆ ਸਬੰਧੀ ਜੇਕਰ ਕਿਸੇ ਵੀ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਆਪਣੀ ਡਿਊਟੀ ਵਿੱਚ ਲਾਪਰਵਾਹੀ ਵਰਤਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨਾਂ ਸਮੂਹ ਵਿਭਾਗਾਂ ਨੂੰ ਮਿਹਨਤ ਅਤੇ ਸੇਵਾ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕੀਤੀ।