Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਨਿਊ ਆਦਰਸ਼ ਸੈਕੰਡਰੀ ਸਕੂਲ ਸੜੋਆ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਨਿਊ ਆਦਰਸ਼ ਸੈਕੰਡਰੀ ਸਕੂਲ ਸੜੋਆ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਨਿਊ ਆਦਰਸ਼ ਸੈਕੰਡਰੀ ਸਕੂਲ ਸੜੋਆ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ ਵਿਚ ਨਿਉੂ ਆਦਰਸ਼ ਸੈਕੰਡਰੀ ਸਕੂਲ ਸੜੋਆ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਪ੍ਰਦੀਪ ਕੌਰ ਨੇ ਦੱਸਿਆ ਕਿ ਇਸ ਵਾਰ ਨਿਊ ਆਦਰਸ਼ ਸਕੂਲ ਸੜੋਆ ਵਲੋਂ ਸਾਇੰਸ ਵਰਗ ‘ਚ ਪੇਪਰਾਂ ‘ਚ ਬੈਠੇ ਵਿਦਿਆਰਥੀਆਂ ਵਿਚੋਂ ਰਸ਼ਮੀ ਜੋਸ਼ੀ ਤੇ ਹਰਜੋਤ ਸਿੰਘ ਨੇ 483/500 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਇਸੇ ਤਰ੍ਹਾਂ ਰਾਜਵੀਰ ਗਿੱਲ ਨੇ 480/500 ਅੰਕ ਪ੍ਰਾਪਤ ਕਰਕੇ ਦੂਸਰਾ ਤੇ ਕਰਨ ਕੁਮਾਰ ਨੇ 478/500 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਆਰਟਸ ਵਰਗ ਵਿਚੋਂ ਅਵਨੀਤ ਕੌਰ ਨੇ 462/500 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਜਸਪ੍ਰੀਤ ਕੌਰ ਨੇ 452/500 ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਤੇ ਗੁਰਵਿੰਦਰ ਕੌਰ ਨੇ 446/500 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਦੱਸਿਆ ਕਿ ਇਸੇ ਅਦਾਰੇ ਵਲੋਂ ਕਾਮਰਸ ਵਰਗ ਵਿਚੋਂ ਮਹਿਕਪ੍ਰੀਤ ਕੌਰ ਨੇ 457/500 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਖੁਸ਼ਪ੍ਰੀਤ ਕੌਰ ਨੇ 453/500 ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਤੇ ਮਨਪ੍ਰੀਤ ਕੌਰ ਨੇ 452/500 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਤੇ ਮਾਪਿਆਂ ਦਾ ਮਾਣ ਵਧਾਇਆ ਹੈ | ਇਸ ਮੌਕੇ ਸ਼ਾਨਦਾਰ ਪ੍ਰਾਪਤੀ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਉਣ ਸਮੇਂ ਸੰਜੈ ਮਲਹੋਤਰਾ ਮੈਨੇਜਿੰਗ ਡਾਇਰੈਕਟਰ ਸਕੂਲ ਮੈਨਜਮੈਨਟ ਕਮੇਟੀ ਨੇ ਕਿਹਾ ਕਿ ਇਸ ਸ਼ਾਨਦਾਰ ਪ੍ਰਾਪਤੀ ਦਾ ਸਿਹਰਾ ਵਿਦਿਆਰਥੀਆਂ, ਮਾਪਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਜਾਂਦਾ ਹੈ, ਜਿਨ੍ਹਾਂ ਦੇ ਸਾਂਝੇ ਯਤਨਾਂ ਕਰਕੇ ਇਸ ਸੰਭਵ ਹੋਇਆ ਹੈ | ਇਸ ਮੌਕੇ ਸੰਜੈ ਮਲਹੋਤਰਾ ਨੇ ਵਿਦਿਆਰਥੀਆਂ ਦੇ ਉਜਲੇ ਭਵਿੱਖ ਦੀ ਕਾਮਨਾ ਕਰਦਿਆਂ ਉਨ੍ਹਾਂ ਦਾ ਮੂੰਹ ਮਿੱਠਾ ਵੀ ਕਰਵਾਇਆ | ਇਸ ਮੌਕੇ ਸਕੂਲ ਸਟਾਫ਼ ਅਤੇ ਮਾਪੇ ਵੀ ਹਾਜ਼ਰ ਸਨ |

error: copy content is like crime its probhihated