Prime Punjab Times

Latest news
ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ*
ADVERTISEMENT
You are currently viewing ਨਵੇਂ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ ਵਿਖੇ ਸਥਾਪਿਤ ਕੀਤਾ ਗਿਆ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦਾ ਦਫ਼ਤਰ

ਨਵੇਂ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ ਵਿਖੇ ਸਥਾਪਿਤ ਕੀਤਾ ਗਿਆ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦਾ ਦਫ਼ਤਰ

ਹੁਸ਼ਿਆਰਪੁਰ (ਬਿਊਰੋ) 

17 ਅਗਸਤ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ (ਮੁਹਾਲੀ) ਤੋਂ ਪ੍ਰਾਪਤ ਹੋਏ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ  ਵਲੋਂ ਨਵੇਂ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ ਵਿਖੇ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੇ ਦਫ਼ਤਰ ਦਾ ਉਦਘਾਟਨ ਪੈਟਰਨ-ਇਨ-ਚੀਫ ਰਵੀ ਸ਼ੰਕਰ ਝਾਅ ਮੁੱਖ ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ, ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ,ਚੰਡੀਗੜ੍ਹ ਵਲੋਂ ਵੀਡਿਓ ਕਾਂਨਫਰੰਸ ਰਾਹੀਂ ਕੀਤਾ ਗਿਆ। ਇਸ ਮੌਕੇ ਮਨਜਿੰਦਰ ਸਿੰਘ ਮੈਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਸਮ੍ਰਿਤੀ ਧੀਰ ਵਧੀਕ  ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਵੀ ਸ਼ਾਮਿਲ ਸਨ।
ਇਸ ਮੌਕੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ  ਦੇ ਦਫਤਰ ਦੀ ਸਥਾਪਨਾ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਅਤੇ ਚੀਫ ਜੂਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਦੇ ਸਨਮੁੱਖ ਹੋਈ।
ਜ਼ਿਲ੍ਹਾ ਅਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਵੱਲੋਂ ਜਾਣੂ ਕਰਵਾਇਆ ਗਿਆ ਕਿ ਪੰਜਾਬ ਰਾਜ ਦੇ 14 ਜ਼ਿਲਿਆਂ ਵਿਚ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੇ ਦਫਤਰ ਖੋਲ੍ਹੇ ਗਏ ਹਨ, ਜਿਨ੍ਹਾਂ ਵਿਚੋਂ ਜ਼ਿਲ੍ਹਾ ਹੁਸ਼ਿਆਰਪੁਰ ਵੀ ਚੁਣਿਆ ਗਿਆ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ  ਵਲੋਂ ਲੀਗਲ ਏਡ ਡਿਫੈਂਸ ਕੌਂਸਲ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇਕ ਚੀਫ ਲੀਗਲ ਏਡ ਡਿਫੈਂਸ ਕੌਂਸਲ, ਤਿੰਨ ਡਿਪਟੀ ਲੀਗਲ ਏਡ ਡਿਫੈਂਸ ਕੌਂਸਲ ਅਤੇ ਦੋ ਸਹਾਇਕ ਲੀਗਲ ਏਡ ਡਿਫੈਂਸ ਕੌਂਸਲ ਨਿਯੁਕਤ ਕੀਤੇ ਗਏ ਹਨ। ਜਿਸ ਤਰ੍ਹਾਂ ਫੌਜਦਾਰੀ ਕੇਸਾਂ ਵਿਚ ਸਟੇਟ ਵਲੋਂ ਜ਼ਿਲ੍ਹਾ ਅਟਾਰਨੀ, ਡਿਪਟੀ ਜ਼ਿਲ੍ਹਾ ਅਟਾਰਨੀ ਅਤੇ ਸਹਾਇਕ ਜ਼ਿਲ੍ਹਾ ਅਟਾਰਨੀ ਪੈਰਵੀ ਲਈ ਪੇਸ਼ ਹੁੰਦੇ ਹਨ। ਉਸੇ ਤਰ੍ਹਾਂ ਹੀ ਦੋਸ਼ੀਆਂ ਦੇ ਕੇਸਾਂ ਦੀ ਪੈਰਵੀ ਕਰਨ ਲਈ ਚੀਫ ਲੀਗਲ ਏਡ ਡਿਫੈਂਸ ਕੌਂਸਲ, ਡਿਪਟੀ ਲੀਗਲ ਏਡ ਡਿਫੈਂਸ ਕੌਂਸਲ ਅਤੇ ਸਹਾਇਕ ਲੀਗਲ ਏਡ ਡਿਫੈਂਸ ਕੌਂਸਲ ਨਿਯੁਕਤ ਕੀਤੇ ਗਏ ਹਨ। ਮੁਦੱਈ ਅਤੇ ਵਿਕਟਮ ਦੇ ਫੌਜਦਾਰੀ ਕੇਸਾਂ ਵਿਚ ਪੈਨਲ ਦੇ ਵਕੀਲ ਕੇਸਾਂ ਦੀ ਪੈਰਵੀ ਲਈ ਨਿਯੁਕਤ ਕੀਤੇ ਜਾਣਗੇ।
ਇਸ ਮੋਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਅਤੇ ਚੀਫ ਜੂਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ  ਵਲੋਂ ਨਵੇਂ ਖੋਲ੍ਹੇ ਗਏ ਲੀਗਲ ਏਡ ਡਿਫੈਂਸ ਕੌਂਸਲ ਦੇ ਦਫਤਰ ਦਾ ਦੌਰਾ ਕੀਤਾ ਗਿਆ। ਇਸ ਮੋਕੇ ਉਨ੍ਹਾਂ ਦੇ ਨਾਲ ਵਿਸ਼ਾਲ ਕੁਮਾਰ ਚੀਫ ਲੀਗਲ ਏਡ ਡਿਫੈਂਸ ਕੌਂਸਲ, ਰੂਪਿਕਾ ਠਾਕੁਰ, ਸੰਦੀਪ ਅਤੇ ਹਰਜਿੰਦਰ ਕੁਮਾਰ ਵਰਮਾ ਡਿਪਟੀ ਲੀਗਲ ਏਡ ਡਿਫੈਂਸ ਕੌਂਸਲ ਅਤੇ ਮਿਸ ਨਿਹਾਰਕਾ ਅਤੇ ਕਰਨ ਲੂਥਰਾ ਸਹਾਇਕ ਲੀਗਲ ਏਡ ਡਿਫੈਂਸ ਕੌਂਸਲ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦੇ ਸਟਾਫ ਮੈਂਬਰ ਹਾਜ਼ਰ ਸਨ। ਜੱਜ ਸਾਹਿਬ ਨੇ ਲੀਗਲ ਏਡ ਡਿਫੈਂਸ ਕੌਂਸਲ ਦੇ ਦਫ਼ਤਰ ਵਿਚ ਤਾਇਨਾਤ ਸਟਾਫ ਮੈਂਬਰਾਂ ਨੂੰ ਹਦਾਇਤ ਕੀਤੀ ਕਿ ਉਹ ਇਸ ਦਫਤਰ ਵਿਚ ਆਉਣ ਵਾਲੇ ਲੋਕਾਂ ਨੂੰ ਪਹਿਲ ਦੇ ਆਧਾਰ ‘ਤੇ ਬਿਨਾਂ ਕਿਸੇ ਦੇਰੀ ’ਤੇ ਕਾਨੂੰਨੀ ਸਲਾਹ ਅਤੇ ਸਹਾਇਤਾ ਮੁਹੱਈਆ ਕੀਤੀ ਜਾਵੇ।

error: copy content is like crime its probhihated