Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ‘ਨਵੀਂ ਸਿੱਖਿਆ ਨੀਤੀ-2020 ਦੇ ਉੱਚ-ਸਿੱਖਿਆ ਉੱਪਰ ਪ੍ਰਭਾਵ’ ਵਿਸ਼ੇ ਉੱਪਰ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ

‘ਨਵੀਂ ਸਿੱਖਿਆ ਨੀਤੀ-2020 ਦੇ ਉੱਚ-ਸਿੱਖਿਆ ਉੱਪਰ ਪ੍ਰਭਾਵ’ ਵਿਸ਼ੇ ਉੱਪਰ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ

ਗੜ੍ਹਦੀਵਾਲਾ 8 ਅਪ੍ਰੈਲ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਸ.ਹਰਜਿੰਦਰ ਸਿੰਘ ਧਾਮੀ,ਸਕੱਤਰ (ਵਿੱਦਿਆ) ਸ.ਸੁਖਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਆਈ.ਕਿਊ. ਏ. ਸੀ. ਵੱਲੋਂ ਡਾਇਰੈਕਟੋਰੇਟ ਆਫ਼ ਐਜੂਕੇਸ਼ਨ,ਐਸ.ਜੀ.ਪੀ.ਸੀ,ਬਹਾਦਰਗੜ੍ਹ (ਪਟਿਆਲਾ) ਦੇ ਸਹਿਯੋਗ ਨਾਲ ‘ਨਵੀਂ ਸਿੱਖਿਆ ਨੀਤੀ-2020 ਦੇ ਉੱਚ ਸਿੱਖਿਆ ਉੱਪਰ ਪ੍ਰਭਾਵ’ ਵਿਸ਼ੇ ਉੱਪਰ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਐੱਚ.ਡੀ.ਐੱਫ.ਸੀ. ਬੈਂਕ ਵੱਲੋਂ ਸਪਾਂਸਰ ਕੀਤੇ ਕਾਲਜ ਦੇ ਸਮਾਰਟ ਕਲਾਸ ਰੂਮ ਦਾ ਉਦਘਾਟਨ ਕੀਤਾ। ਇਸ ਸੈਮੀਨਾਰ ਦੀ ਸ਼ੁਰੂਆਤ ਮੌਕੇ  ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਰਸਮੀ ਸਵਾਗਤ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਨੇ ਸੈਮੀਨਾਰ ਸੰਬੰਧੀ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮਨੋਰਥ ਧਾਰਮਿਕ ਸੰਸਥਾਵਾਂ (ਗੁਰਦੁਆਰਿਆਂ) ਦੇ ਪ੍ਰਬੰਧ ਤੋਂ ਅਗਾਂਹ ਵਿਦਿਅਕ ਅਦਾਰਿਆਂ (ਖ਼ਾਸ ਕਰ ਪੇਂਡੂ ਖੇਤਰਾਂ ਦੀ ਉੱਚ ਵਿਦਿਅਕ ਅਦਾਰੇ) ਨੂੰ ਵੱਧ ਤੋਂ ਵੱਧ ਤਰਜੀਹ ਦੇ ਕੇ ਪੇਂਡੂ ਖੇਤਰਾਂ ਵਿੱਚ ਉੱਚ ਸਿੱਖਿਆ ਦਾ ਪਾਸਾਰ ਕਰਨਾ ਹੈ। ਡਾ. ਕੁਲਦੀਪ ਸਿੰਘ ( ਫਾਰਮਰ ਡੀਨ ਤੇ ਡਾਇਰੈਕਟਰ,ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ) ਨੇ ਕੁੰਜੀਵਤ ਭਾਸ਼ਣ ਵਿੱਚ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਨਵੀਂ ਸਿੱਖਿਆ ਨੀਤੀ ਦਾ ਮੰਤਵ ਸਿੱਖਿਆ ਨੂੰ ਦੇਸ਼ ਦੇ ਹਰ ਇੱਕ ਨਾਗਰਿਕ ਤੱਕ ਪਹੁੰਚਾਉਣਾ ਹੈ। ਉਹਨਾਂ ਨੇ ਨਵੀਂ ਸਿੱਖਿਆ ਨੀਤੀ ਦੇ ਗੁਣਾਂ-ਔਗੁਣਾਂ ਸੰਬੰਧੀ ਵਿਚਾਰ ਚਰਚਾ ਕਰਦਿਆਂ ਪਲੈਟੋ, ਅਰਸਤੂ ਅਤੇ ਗੁਰਬਾਣੀ ਦੇ ਹਵਾਲੇ ਨਾਲ ਕਿਹਾ ਕਿ ਗਿਆਨ ਅਤੇ ਖੋਜ ਦਾ ਪਸਾਰ ਨਵੀਂ ਸਿੱਖਿਆ ਨੀਤੀ ਵਿੱਚ ਮਨਫੀ ਨਜ਼ਰ ਆਉਂਦਾ ਹੈ ਅਤੇ ਇਸ ਸਿੱਖਿਆ ਨੀਤੀ ਵਿੱਚ ਉੱਚ ਅਦਾਰਿਆਂ ਨੂੰ ਇੱਕ ਖ਼ਾਸ ਵਰਗ ਦੇ ਲੋਕਾਂ ਦੇ ਹੱਥਾਂ ਵਿੱਚ ਸੌਂਪ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਨਵੀਂ ਸਿੱਖਿਆ ਨੀਤੀ ਦੀ ਕਹਿਣੀ ਤੇ ਕਰਨੀ ਵਿੱਚ ਕਿਧਰੇ ਵੀ ਸੁਮੇਲ ਨਜ਼ਰ ਨਹੀਂ ਆਉਂਦਾ। ਰਿਸੋਰਸ ਪਰਸਨ ਡਾ. ਜਸਵੀਰ ਸਿੰਘ (ਚੇਅਰਪਰਸਨ, ਡਿਪਾਰਟਮੈਂਟ ਆਫ਼ ਹਿਸਟਰੀ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ) ਨੇ ਨਵੀਂ ਸਿੱਖਿਆ ਨੀਤੀ-2020 ਦੇ ਉੱਚ ਸਿੱਖਿਆ ਉੱਪਰ ਪ੍ਰਭਾਵ ਸੰਬੰਧੀ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਨਵੀਂ ਸਿੱਖਿਆ ਨੀਤੀ-2020 ਦੇ ਤਹਿਤ ਸਿੱਖਿਆ ਦੇ ਖੇਤਰ ਵਿੱਚ ਕੁਝ ਨਵਾਂ ਸਿੱਖਣ ਅਤੇ ਕਰਨ ਦੇ ਤਰੀਕਿਆਂ ਵਿੱਚ ਪਰਿਵਰਤਨ ਆਏਗਾ।ਆਈ.ਕਿਊ.ਏ.ਸੀ.ਦੇ ਕੋਆਰਡੀਨੇਟਰ ਪ੍ਰੋ.ਸੰਜੀਵ ਸਿੰਘ ਨੇ ਆਏ ਹੋਏ ਮਹਿਮਾਨਾਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਤੋਂ ਇਲਾਵਾ ਪ੍ਰਿੰ. ਡਾਕਟਰ ਹਰਪ੍ਰੀਤ ਕੌਰ (ਗੁਰੂ ਨਾਨਕ ਖ਼ਾਲਸਾ ਕਾਲਜ, ਡਰੋਲੀ ਕਲਾਂ) ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।