Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਨਵੇਂ ਪੋਰਟਲ ਖ਼ਿਲਾਫ਼ ਰਾਸਾ ਪੰਜਾਬ ਦਾ ਤੀਖਾ ਵਿਰੋਧ, ਬਟਾਲਾ ਮੀਟਿੰਗ ਵਿੱਚ ਮਤਾ ਪਾਸ – ਨਵੀਂ ਜ਼ਿਲ੍ਹਾ ਟੀਮ ਦਾ ਐਲਾਨ

ਨਵੇਂ ਪੋਰਟਲ ਖ਼ਿਲਾਫ਼ ਰਾਸਾ ਪੰਜਾਬ ਦਾ ਤੀਖਾ ਵਿਰੋਧ, ਬਟਾਲਾ ਮੀਟਿੰਗ ਵਿੱਚ ਮਤਾ ਪਾਸ – ਨਵੀਂ ਜ਼ਿਲ੍ਹਾ ਟੀਮ ਦਾ ਐਲਾਨ

ਬਟਾਲਾ, (ਅਵਿਨਾਸ਼ ਸ਼ਰਮਾ )

: ਰਾਸਾ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਇਕਾਈ ਦੀ ਇੱਕ ਮਹੱਤਵਪੂਰਨ ਮੀਟਿੰਗ ਬਟਾਲਾ ਵਿਖੇ ਆਦਰਸ਼ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਵਿੱਚ ਪੰਜਾਬ ਪ੍ਰਧਾਨ ਜਗਤਪਾਲ ਮਹਾਜਨ ਅਤੇ ਪੰਜਾਬ ਜਨਰਲ ਸਕੱਤਰ ਸੁਜੀਤ ਸ਼ਰਮਾ ਬਬਲੂ ਦੀ ਸਾਂਝੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਪ੍ਰਤੀਨਿਧੀਆਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ।

ਮੀਟਿੰਗ ਦੌਰਾਨ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਵੱਲੋਂ ਲਾਗੂ ਕੀਤੇ ਨਵੇਂ ਪੋਰਟਲ ਸਿਸਟਮ ‘ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਸਾਰੇ ਮੈਂਬਰਾਂ ਨੇ ਇਕਸੁਰ ਹੋ ਕੇ ਇਸ ਪੋਰਟਲ ਦਾ ਤੀਖਾ ਵਿਰੋਧ ਕਰਦਿਆਂ ਇਸ ਨੂੰ ਤੁਰੰਤ ਰੱਦ ਕਰਨ ਲਈ ਮਤਾ ਪਾਸ ਕੀਤਾ। ਮੈਂਬਰਾਂ ਨੇ ਦੱਸਿਆ ਕਿ ਇਹ ਨਵੀਂ ਪ੍ਰਣਾਲੀ ਸਕੂਲਾਂ ਦੇ ਰੋਜ਼ਾਨਾ ਕੰਮਕਾਜ ਵਿੱਚ ਬਿਨਾਂ ਲੋੜ ਦੇ ਵਿਘਨ ਪੈਦਾ ਕਰ ਰਹੀ ਹੈ ਅਤੇ ਅਧਿਆਪਕਾਂ ਤੇ ਪ੍ਰਬੰਧਕਾਂ ਲਈ ਵਾਧੂ ਮੁਸ਼ਕਲਾਂ ਖੜ੍ਹੀਆਂ ਕਰ ਰਹੀ ਹੈ।

ਇਸ ਉਪਰੰਤ ਰਾਸਾ ਪੰਜਾਬ ਦੇ ਨਿਯਮਾਂ ਅਨੁਸਾਰ ਜ਼ਿਲ੍ਹਾ ਕਾਰਜਕਾਰਨੀ ਦੀ ਨਵੀਂ ਟੀਮ ਦੀ ਚੋਣ ਵੀ ਕੀਤੀ ਗਈ। ਸਾਂਝੀ ਪ੍ਰਧਾਨਗੀ ਹੇਠ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ। ਇਸ ਮੌਕੇ ਸਰਦਾਰ ਹਰਦੇਵ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ ਅਤੇ ਗੁਰਪ੍ਰੀਤ ਸਿੰਘ ਗੋਪੀ ਉਗਰੇਵਾਲ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ।

ਮੀਟਿੰਗ ਵਿੱਚ ਸਰਦਾਰ ਬਲਕਾਰ ਸਿੰਘ, ਚਰਨਜੀਤ ਸਿੰਘ ਪਾਰੋਵਾਲ, ਕਰਨ ਪਾਲ ਸਿੰਘ, ਚਰਨਜੀਤ ਕੌਰ, ਸੋਦੇਸ਼ ਰਾਣੀ, ਦੀਪਕ ਮਹਿਤਾ, ਲਵਪ੍ਰੀਤ ਸਿੰਘ, ਸ਼ਸ਼ੀ ਭੂਸ਼ਣ ਵਰਮਾ, ਰਜੇਸ਼ ਕੁਮਾਰ, ਵਿਪਨ ਕੁਮਾਰ, ਪਵਿੱਤਰਜੀਤ ਸਿੰਘ, ਗੁਰਮੀਤ ਸਿੰਘ, ਰਵੀ ਸੂਰੀ, ਰੁਪਿੰਦਰ ਸਿੰਘ, ਰਵਿੰਦਰ ਸ਼ਰਮਾ, ਤਨੂ ਕੌਰ, ਸਤਨਾਮ ਸਿੰਘ, ਕੁਲਬੂਸ਼ਨ ਮਹਾਜਨ, ਭੁਪਿੰਦਰ ਸਿੰਘ, ਸਮੀਰ ਭਾਟੀਆ, ਇਕਵਾਕ ਸਿੰਘ, ਹਰਪ੍ਰੀਤ ਕੌਰ ਅਤੇ ਰਿਤੂ ਮਹਾਜਨ ਸਮੇਤ ਹੋਰ ਮੈਂਬਰ ਵੀ ਮੌਜੂਦ ਸਨ।

ਮੀਟਿੰਗ ਦੇ ਅੰਤ ‘ਤੇ ਨਵੀਂ ਟੀਮ ਨੂੰ ਵਧਾਈ ਦਿੰਦਿਆਂ ਪ੍ਰਧਾਨ ਜਗਤਪਾਲ ਮਹਾਜਨ ਅਤੇ ਜਨਰਲ ਸਕੱਤਰ ਸੁਜੀਤ ਸ਼ਰਮਾ ਬਬਲੂ ਨੇ ਆਸ ਪ੍ਰਗਟਾਈ ਕਿ ਇਹ ਟੀਮ ਸਿੱਖਿਆ ਖੇਤਰ ਨਾਲ ਜੁੜੀਆਂ ਸਮੱਸਿਆਵਾਂ ਨੂੰ ਦ੍ਰਿੜਤਾ ਨਾਲ ਉਠਾਏਗੀ ਅਤੇ ਸਕੂਲਾਂ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖੇਗੀ।