Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਛੱਤੀਸਗੜ੍ਹ ਅਤੇ ਰਾਜਸਥਾਨ ਦੀ ਤਰਜ਼ ਉੱਤੇ ਪੰਜਾਬ ਵਿੱਚ ਬਣੀ ਨਵੀਂ ਸਰਕਾਰ ਮੁਲਾਜਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕਰੇ : ਮਾਨ

ਛੱਤੀਸਗੜ੍ਹ ਅਤੇ ਰਾਜਸਥਾਨ ਦੀ ਤਰਜ਼ ਉੱਤੇ ਪੰਜਾਬ ਵਿੱਚ ਬਣੀ ਨਵੀਂ ਸਰਕਾਰ ਮੁਲਾਜਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕਰੇ : ਮਾਨ

ਨਵਾਂ ਸ਼ਹਿਰ,11 ਮਾਰਚ(ਜਤਿੰਦਰਪਾਲ ਸਿੰਘ ਕਲੇਰ ਨਵਾਂਸ਼ਹਿਰ ) : ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਦੀ ਇੱਕ ਮਹਿਮ ਮੀਟਿੰਗ ਗੁਰਦਿਆਲ ਮਾਨ ਜਿਲ੍ਹਾ ਕਨਵੀਨਰ ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੀ ਮਾਨ ਨੇ ਕਿਹਾ ਕਿ ਉਹ ਪੰਜਾਬ ਅੰਦਰ ਬਨਣ ਜਾ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਵਾਗਤ ਕਰਦੇ ਹਨ ਕਿਉਂਕਿ ਪੰਜਾਬ ਅੰਦਰ ਬਣੀ ਆਪ ਦੀ ਸਰਕਾਰ ਤੋਂ ਮੁਲਾਜਮਾਂ ਨੂੰ ਬਹੁਤ ਆਸਾ ਅਤੇ ਉਮੀਦਾਂ ਹਨ। ਆਪ ਦੇ ਹੋਣ ਵਾਲੇ ਮੁੱਖ ਮੰਤਰੀ ਸਮੇਤ ਸਾਰੇ ਹਲਕਾ ਵਿਧਾਇਕਾਂ ਨੇ ਮੁਲਾਜਮਾਂ ਅਤੇ ਆਮ ਲੋਕਾਂ ਨਾਲ ਵਾਇਦੇ ਕੀਤੇ ਸਨ ਕਿ ਉਨ੍ਹਾਂ ਦੀ ਸਰਕਾਰ ਬਨਣ ਉਪਰੰਤ ਮੁਲਾਜਮਾਂ ਅਤੇ ਆਮ ਲੋਕਾਂ ਨੂੰ ਧਰਨੇ ਮੁਜਾਹਰੇ ਨਹੀਂ ਕਰਨੇ ਪੈਣਗੇ,ਉਨ੍ਹਾਂ ਦੇ ਮਸਲੇ ਪਹਿਲ ਦੇ ਅਧਾਰ ਉੱਤੇ ਹੱਲ ਕੀਤੇ ਜਾਣਗੇ। ਪਿਛਲੇ ਸਰਕਾਰ ਵਿੱਚ ਆਮ ਆਦਮੀ ਪਾਰਟੀ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵਲੋਂ 2004 ਤੋਂ ਬਾਅਦ ਭਰਤੀ ਮੁਲਾਜਮਾਂ ਨਾਲ ਵਾਇਦਾ ਕੀਤਾ ਗਿਆ ਸੀ ਕਿ ਪੰਜਾਬ ਅੰਦਰ ਉਨ੍ਹਾਂ ਦੀ ਸਰਕਾਰ ਆਉਣ ਉਪਰੰਤ ਮੁਲਾਜਮਾਂ ਦੀ ਬੰਦ ਹੋਈ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਅੰਦਰ ਪੂਰਣ ਬਹੁਮਤ ਨਾਲ ਉਨ੍ਹਾਂ ਦੀ ਸਰਕਾਰ ਬਣ ਚੁੱਕੀ ਹੈ।ਇਸ ਲਈ ਪੰਜਾਬ ਅੰਦਰ ਛੱਤੀਸਗੜ੍ਹ ਅਤੇ ਰਾਜਸਥਾਨ ਦੀਆਂ ਸਰਕਾਰਾਂ ਦੀ ਤਰਜ਼ ਉੱਤੇ ਮੁਲਾਜਮਾਂ ਦੀ 2004 ਤੋਂ ਬੰਦ ਹੋਈ ਪੁਰਾਣੀ ਪੈਨਸ਼ਨ ਬਹਾਲ ਕਰਕੇ ਪੰਜਾਬ ਦੇ ਕਰੀਬ 2 ਲੱਖ ਮੁਲਾਜਮਾਂ ਦਾ ਬੁਢਾਪਾ ਸੁਰੱਖਿਅਤ ਕਰਨਾ ਚਾਹੀਦਾ ਹੈ। ਸ਼੍ਰੀ ਮਾਨ ਨੇ ਕਿਹਾ ਕਿ ਇੱਕ ਮੁਲਾਜਮ ਆਪਣੀ ਜਿੰਦਗੀ ਦੇ 30-35 ਸਾਲ ਇੱਕ ਵਿਭਾਗ ਦੀ ਨਿਸ਼ਕਾਮ ਸੇਵਾ ਕਰਦਾ ਹੈ। ਜਦੋਂ ਉਹ ਬੁਢਾਪੇ ਵਿੱਚ ਸੇਵਾ ਮੁਕਤ ਹੁੰਦਾ ਹੈ ਤਾਂ ਨਵੀਂ ਪੈਨਸ਼ਨ ਸਕੀਮ ਅਧੀਨ ਉਸ ਨੂੰ ਨਾ ਮਾਤਰ 700-800 ਰੁਪਏ ਦੀ ਪੈਨਸ਼ਨ ਦਿੱਤੀ ਜਾਂਦੀ ਹੈ। ਜਿਸ ਨਾਲ ਕਿ ਘਰ ਚਲਾਉਣਾ ਤਾਂ ਬਹੁਤ ਦੂਰ ਦੀ ਗੱਲ ਹੈ,ਬੁਢਾਪੇ ਵਿੱਚ ਮਹੀਨੇ ਦੀ ਦਵਾਈ ਵੀ ਨਹੀਂ ਆਉਦੀਂ। ਇਸ ਕਰਕੇ ਮੁਲਾਜਮਾਂ ਖੁਦਕਸ਼ੀਆਂ ਕਰਨ ਲਈ ਮਜ਼ਬੂਰ ਹੋ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਨਵੀਂ ਪੈਨਸ਼ਨ ਸਕੀਮ ਅਧੀਨ ਸਰਕਾਰ ਦਾ ਹਰ ਮਹੀਨੇ ਕਰੋੜਾਂ ਰੁਪਿਆਂ ਕਾਰਪੋਰੇਟ ਘਰਾਣਿਆ ਕੋਲ ਜਾ ਰਿਹਾ ਹੈ। ਜੇਕਰ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਦਿੰਦੀ ਹੈ ਤਾਂ ਹਰ ਮਹੀਨੇ ਸਰਕਾਰੀ ਖਜਾਨੇ ਉੱਤੇ ਪੈ ਰਹੇ ਵਾਧੂ ਬੋਝ ਨੂੰ ਵੀ ਰੋਕਿਆ ਜਾ ਸਕਦਾ ਹੈ। ਸ਼੍ਰੀ ਮਾਨ ਨੇ ਇਹ ਵੀ ਦੱਸਿਆ ਕਿ ਇਸ ਵਾਰੇ ਭਾਰਤ ਸਰਵ ਉੱਚ ਅਦਾਲਤ ਮਾਣਯੋਗ ਸੁਪਰੀਮ ਕੋਰਟ ਵੀ ਆਪਣਾ ਫੈਸਲਾਂ ਸੁਣਾ ਚੁੱਕੀ ਹੈ ਕਿ ਪੈਨਸ਼ਨ ਕੋਈ ਖੈਰਾਤ ਨਹੀਂ,ਸਗੋਂ ਮੁਲਾਜਮ ਦਾ ਹੱਕ ਹੈ। ਇਸ ਤੋਂ ਇਲਾਵਾ ਹੁਣ ਸੂਬਾ ਸਰਕਾਰਾਂ ਵਲੋਂ ਪੁਰਾਣੀ ਪੈਨਸ਼ਨ ਨੂੰ ਬਹਾਲ ਕਰਨਾ ਸ਼ੁਰੂ ਵੀ ਕਰ ਦਿੱਤਾ ਗਿਆ ਹੈ।ਇਸ ਲਈ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਵੀ ਆਪਣੇ ਪਹਿਲੇ ਬਜਟ ਸ਼ੈਸ਼ਨ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਦਾ ਐਲਾਨ ਕਰ ਦੇਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਜੀਤ ਗੁੱਲਪੁਰੀ,ਸੋਮ ਨਾਥ ਸੜੋਆ, ਜੁਝਾਰ ਸੰਹੂਗੜਾ,ਹਰਪ੍ਰੀਤ ਬੰਗਾ,ਜੁਗਰਾਜ ਸਿੰਘ,ਭੁਪਿੰਦਰ ਸਿੰਘ,ਹਰਚਰਨਚੀਤ ਸਿੰਘ,ਸੁਖਜਿੰਦਰ ਸਿੰਘ ਅਤੇ ਰਾਜ ਕੁਮਾਰ ਨੇ ਵੀ ਸੰਬੋਧਨ ਕੀਤਾ।
ਕੈਪਸ਼ਨ: ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਦੇ ਮੈਂਬਰ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਕਰਦੇ ਹੋਏ।

error: copy content is like crime its probhihated