Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing *ਨੌਜਵਾਨ ਵੋਟਰਾਂ ਨੂੰ ਵੋਟ ਪਾਉਣ ਲਈ ਕੀਤਾ ਲਾਮਬੰਦ*

*ਨੌਜਵਾਨ ਵੋਟਰਾਂ ਨੂੰ ਵੋਟ ਪਾਉਣ ਲਈ ਕੀਤਾ ਲਾਮਬੰਦ*

ਗੜ੍ਹਦੀਵਾਲਾ 5 ਮਈ (ਚੌਧਰੀ) 

: ਡਿਪਟੀ ਕਮਿਸ਼ਨਰ-ਕਮ- ਜਿਲਾ ਚੋਣ ਅਫਸਰ ਹੁਸ਼ਿਆਰਪੁਰ  ਕੋਮਲ ਮਿਤਲ ਅਤੇ ਉਪ ਮੰਡਲ ਮੈਜਿਸਟ੍ਰੇਟ ਕਮ ਸਹਾਇਕ ਰਿਟਰਨਿੰਗ ਅਫ਼ਸਰ ਉੜਮੁੜ ਵਿਓਮ ਭਾਰਦਵਾਜ ਦੀ ਯੋਗ ਅਗਵਾਈ ਹੇਠ ਲੋਕਾਂ ਨੂੰ ਆਉਣ ਵਾਲੀਆਂ ਵੋਟਾਂ ਲਈ ਜਾਗਰੂਕ ਕਰਨ ਦੇ ਮੰਤਵ ਨਾਲ ਹਲਕੇ ਵਿੱਚ ਅਲਗ-ਅਲਗ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਚਲਾਏ ਜਾ ਰਹੇ ਹਨ ਇਸੇ ਲੜੀ ਵਿੱਚ ਗੜ੍ਹਦੀਵਾਲਾ ਸ਼ਹਿਰ ਦੇ ਬਾਜ਼ਾਰ ਵਿੱਚ ਦੁਕਾਨਦਾਰ ਵੋਟਰਾਂ ਨੂੰ , ਉੜਮੁੜ ਹਲਕੇ ਵਿੱਚ ਪ੍ਰੋ ਦਕਸ਼ ਸੋਹਲ,( ਸਵੀਪ ਨੋਡਲ ਅਫਸਰ) ਅਤੇ ਡਾ.ਕੁਲਦੀਪ ਸਿੰਘ ਮਨਹਾਸ,(ਸਹਾਇਕ ਸਵੀਪ ਨੋਡਲ ਅਫਸਰ) ਵਲੋਂ ਜਾਗਰੂਕ ਕੀਤਾ ਗਿਆ ।ਜਿਸ ਵਿੱਚ ਨੌਜਵਾਨ ਵੋਟਰਾਂ ਨੂੰ ਗੜ੍ਹਦੀਵਾਲਾ ਸ਼ਹਿਰ ਵਿੱਚ ਉਹਨਾਂ ਦੀਆਂ ਦੁਕਾਨਾਂ ਵਿੱਚ ਜਾਕੇ ਜਿੱਥੇ ਉਹਨਾਂ ਨੂੰ ਉਹਨਾਂ ਦੇ ਹੱਕ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ ਉੱਥੇ ਹੀ ਭਾਰਤੀ ਚੋਣ ਕਮਿਸ਼ਨ ਵਲੋਂ ਚਲਾਈ ਗਈ ਸੀ ਵਿਜ਼ਲ ਐਪ ਵਾਰੇ ਵਿਸਥਾਰ ਨਾਲ ਜਾਣਕਾਰੀ ਦਿਤੀ ਗਈ । ਵੋਟਰਾਂ ਵਲੋਂ ਇਸ ਇਸ ਸੰਬਧੀ ਜਾਗਰੂਕਤਾ ਨੂੰ ਭਰਵਾਂ ਹੁੰਗਾਰਾ ਮਿਲਿਆ ।