Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਨਵੇਂ ਸਾਲ ਦੇ ਸਮਾਗਮਾਂ ‘ਚ ਸ਼ਰਾਬ ਪਰੋਸਣ ਲਈ ਆਬਕਾਰੀ ਵਿਭਾਗ ਦੀ ਮਨਜ਼ੂਰੀ ਜਰੂਰੀ – ਹਨੂਵੰਤ ਸਿੰਘ

ਨਵੇਂ ਸਾਲ ਦੇ ਸਮਾਗਮਾਂ ‘ਚ ਸ਼ਰਾਬ ਪਰੋਸਣ ਲਈ ਆਬਕਾਰੀ ਵਿਭਾਗ ਦੀ ਮਨਜ਼ੂਰੀ ਜਰੂਰੀ – ਹਨੂਵੰਤ ਸਿੰਘ

ਹੁਸ਼ਿਆਰਪੁਰ, 30 ਦਸੰਬਰ(ਪ੍ਰਾਈਮ ਪੰਜਾਬ ਟਾਈਮਜ ) 

: ਸਹਾਇਕ ਕਮਿਸ਼ਨਰ (ਆਬਕਾਰੀ) ਹਨੂਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੇਂ ਸਾਲ ਮੌਕੇ ਕਰਵਾਏ ਜਾਣ ਵਾਲੇ ਸਾਰੇ ਪ੍ਰੋਗਰਾਮਾਂ/ਸਮਾਰੋਹਾਂ, ਜਿਥੇ ਸ਼ਰਾਬ ਦੀ ਵਿਕਰੀ, ਪਰੋਸਣ ਜਾਂ ਸੇਵਨ ਹੋਣਾ ਹੈ, ਉਥੇ ਆਬਕਾਰੀ ਵਿਭਾਗ, ਪੰਜਾਬ ਤੋਂ ਲੋੜੀਂਦੇ ਪਰਮਿਟ/ਮਨਜ਼ੂਰੀਆਂ  (ਐਲ-12ਏ) ਪ੍ਰਾਪਤ ਕਰਨਾ ਜ਼ਰੂਰੀ ਹੈ।
ਉਨ੍ਹਾਂ ਸਬੰਧਤ ਪ੍ਰਬੰਧਕਾਂ/ਆਯੋਜਕਾਂ ਨੂੰ ਹਦਾਇਤ ਕੀਤੀ ਕਿ ਉਹ ਆਬਕਾਰੀ ਨੀਤੀ 2025-26 ਅਤੇ  ਪੰਜਾਬ ਆਬਕਾਰੀ ਐਕਟ, 1914 ਅਨੁਸਾਰ ਸਾਰੇ ਨਿਯਮਾਂ ਅਤੇ ਸ਼ਰਤਾਂ ਦੀ ਪਾਲਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਬਿਨਾਂ ਪਰਮਿਟ ਕਿਸੇ ਵੀ ਕਿਸਮ ਦਾ ਨਵੇਂ ਸਾਲ ਦਾ ਸਮਾਰੋਹ ਕਰਵਾਉਣਾ ਜਾਂ ਸ਼ਰਾਬ ਦੀ ਵਿਕਰੀ/ਪਰੋਸਣ ਕਰਨਾ ਗੈਰ-ਕਾਨੂੰਨੀ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਥਾਂ ‘ਤੇ ਬਿਨਾਂ ਪਰਮਿਟ ਸਮਾਰੋਹ ਕਰਵਾਉਣ ਜਾਂ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਸਾਹਮਣੇ ਆਉਂਦਾ ਹੈ, ਤਾਂ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।