Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing KMS ਕਾਲਜ ਵਿਖੇ ਨਵੇਂ ਸਾਲ ਦੇ ਮੌਕੇ ਤੇ ਕਰਵਾਇਆ ਵਿਸ਼ਵ ਸ਼ਾਂਤੀ ਲਈ ਹਵਨ ਯੱਗ – ਪ੍ਰਿੰਸੀਪਲ ਡਾ.ਸ਼ਬਨਮ ਕੌਰ

KMS ਕਾਲਜ ਵਿਖੇ ਨਵੇਂ ਸਾਲ ਦੇ ਮੌਕੇ ਤੇ ਕਰਵਾਇਆ ਵਿਸ਼ਵ ਸ਼ਾਂਤੀ ਲਈ ਹਵਨ ਯੱਗ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 2 ਜਨਵਰੀ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਨਵੇਂ ਸਾਲ ਦੇ ਮੌਕੇ ਤੇ ਵਿਸ਼ਵ ਸ਼ਾਂਤੀ, ਵਿਦਿਆਰਥੀਆਂ, ਅਧਿਆਪਕਾਂ ਅਤੇ ਸਮੂਹ ਸਟਾਫ ਦੀ ਖੁਸ਼ਹਾਲੀ, ਤਰੱਕੀ ਦੀ ਕਾਮਨਾ ਲਈ ਵਿਸ਼ੇਸ਼ ਹਵਨ-ਯੱਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਕਾਲਜ ਪ੍ਰਬੰਧਨ ਨੇ ਨਵੇਂ ਸਾਲ ਨੂੰ ਸਕਾਰਾਤਮਕ ਸੋਚ ਅਤੇ ਨਵੀਂ ਊਰਜਾ ਨਾਲ ਸ਼ੁਰੂ ਕਰਨ ਦਾ ਸੰਦੇਸ਼ ਦਿੱਤਾ। ਹਵਨ-ਯੱਗ ਦੌਰਾਨ ਵੇਦਿਕ ਮੰਤ੍ਰਾਂ ਦੇ ਉਚਾਰਣ ਨਾਲ ਪਵਿੱਤਰ ਵਾਤਾਵਰਣ ਬਣਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਨੇ ਕਿਹਾ ਕਿ ਇਸ ਤਰ੍ਹਾਂ ਦੇ ਆਧਿਆਤਮਿਕ ਕਾਰਜ ਵਿਦਿਆਰਥੀਆਂ ਵਿੱਚ ਨੈਤਿਕ ਮੁੱਲਾਂ, ਅਨੁਸ਼ਾਸਨ ਅਤੇ ਆਪਸੀ ਸਦਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਨੇ ਸਭ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੰਦਿਆਂ ਸੁਖ-ਸਮ੍ਰਿੱਧੀ ਦੀ ਕਾਮਨਾ ਕੀਤੀ।
ਇਸ ਸਮਾਗਮ ਵਿੱਚ ਕਾਲਜ ਦਾ ਸਮੂਹ ਸਟਾਫ਼, ਐਨ.ਐਸ.ਐਸ ਵੋਲੰਟੀਅਰ, ਯੂਥ ਸਰਵਿਸਸ ਕਲੱਬ ਦੇ ਅਹੁਦੇਦਾਰ, ਕੇ.ਐਮ.ਐਸ ਇਕੋ ਕਲੱਬ ਅਤੇ ਰੈਡ ਰਿਬਨ ਕਲੱਬ ਦੇ ਮੈਂਬਰ ਹਜ਼ੂਰ ਹੋਏ।

ਫੋਟੋ : ਨਵੇਂ ਸਾਲ ਤੇ ਹਵਨ ਯੱਗ ਦੇ ਦੌਰਾਨ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ