Prime Punjab Times

Latest news
ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ADVERTISEMENT
You are currently viewing ਨਵ-ਨਿਯੁਕਤ ਚੇਅਰਮੈਨ ਚੰਦਨ ਗਰੇਵਾਲ ਨੂੰ ਵਾਲਮੀਕਿ ਭਾਈਚਾਰੇ ਦੇ ਵਫਦ ਨੇ ਦਿੱਤੀਆਂ ਸ਼ੁੱਭ ਇੱਛਾਵਾਂ

ਨਵ-ਨਿਯੁਕਤ ਚੇਅਰਮੈਨ ਚੰਦਨ ਗਰੇਵਾਲ ਨੂੰ ਵਾਲਮੀਕਿ ਭਾਈਚਾਰੇ ਦੇ ਵਫਦ ਨੇ ਦਿੱਤੀਆਂ ਸ਼ੁੱਭ ਇੱਛਾਵਾਂ

ਫਗਵਾੜਾ 9 ਅਪ੍ਰੈਲ (ਲਾਲੀ ਦਾਦਰ)

* ਪੰਜਾਬ ਸਰਕਾਰ ਦਾ ਨਿਯੁਕਤੀ ਲਈ ਕੀਤਾ ਧੰਨਵਾਦ

: ਵਾਲਮੀਕਿ ਧਰਮ ਰੱਖਿਆ ਸੰਮਤੀ ਹਦੀਆਬਾਦ ਫਗਵਾੜਾ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਹੀਰੋ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਾਲਮੀਕਿ ਭਾਈਚਾਰੇ ਦਾ ਇਕ ਵਫਦ ਅੱਜ ਸਮਾਜ ਸੇਵਕ ਰਾਜਕੁਮਾਰ ਮੱਟੂ ਅਤੇ ਮੱਖਣਜੀਤ ਨਾਹਰ ਦੀ ਸਾਂਝੀ ਅਗਵਾਈ ਹੇਠ ਸੈਨੀਟੇਸ਼ਨ ਕਮਿਸ਼ਨ ਪੰਜਾਬ ਦੇ ਨਵ ਨਿਯੁਕਤ ਚੇਅਰਮੈਨ ਚੰਦਨ ਗਰੇਵਾਲ ਨੂੰ ਮਿਲਿਆ ਅਤੇ ਗੁਲਦਸਤਾ ਭੇਂਟ ਕਰਦਿਆਂ ਉਹਨਾਂ ਨੂੰ ਨਿਯੁਕਤੀ ਲਈ ਸ਼ੁੱਭ ਇੱਛਾਵਾਂ ਦਿੱਤੀਆਂ। ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਰਾਜਕੁਮਾਰ ਮੱਟੂ ਅਤੇ ਮੱਖਣਜੀਤ ਨਾਹਰ ਨੇ ਦੱਸਿਆ ਕਿ ਚੰਦਨ ਗ੍ਰੇਵਾਲ ਬਹੁਤ ਹੀ ਯੋਗ ਅਤੇ ਜਿੰਮੇਵਾਰ ਇਨਸਾਨ ਹਨ। ਜਿਹਨਾਂ ਦੀ ਬਤੌਰ ਚੇਅਰਮੈਨ ਨਿਯੁਕਤੀ ਦਾ ਸਮੁੱਚਾ ਵਾਲਮੀਕਿ ਸਮਾਜ ਸਵਾਗਤ ਕਰਦਾ ਹੈ। ਉਹਨਾਂ ਚੰਦਨ ਗਰੇਵਾਲ ਦੀ ਨਿਯੁਕਤੀ ਲਈ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਸਮੇਤ ਸਮੁੱਚੀ ਆਮ ਆਦਮੀ ਪਾਰਟੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਭਰੋਸਾ ਜਤਾਇਆ ਕਿ ਚੰਦਨ ਗ੍ਰੇਵਾਲ ਆਪਣੀ ਜਿੰਮੇਵਾਰੀ ਨੂੰ ਬਖੂਬੀ ਨਿਭਾਉਣਗੇ ਜਿਸ ਤੇ ਸਮੁੱਚਾ ਵਾਲਮੀਕਿ ਭਾਈਚਾਰਾ ਫਖ਼ਰ ਕਰੇਗਾ। ਚੇਅਰਮੈਨ ਵਜੋਂ ਚੰਦਨ ਗਰੇਵਾਲ ਦੀ ਨਿਯੁਕਤੀ ਦਾ ਸਵਾਗਤ ਕਰਨ ਵਾਲਿਆਂ ‘ਚ ਵੱਖ ਵੱਖ ਜੱਥੇਬੰਦੀਆਂ ਦੇ ਨੁਮਾਇੰਦਿਆਂ ਵਜੋਂ ਪੰਮ ਲਾਹੋਰੀਆ ਪ੍ਰਧਾਨ, ਸਮੀਰ ਸੇਠੀ ਪ੍ਰਧਾਨ, ਵਿਪਨ ਲਾਹੋਰੀਆ, ਧਰੁੱਵ ਲਾਹੋਰੀਆ, ਵਿਨੋਦ ਕੁਮਾਰ ਨਾਹਰ, ਰਾਜਿੰਦਰ ਕੁਮਾਰ ਥਾਪਰ, ਮੁਨੀਸ਼ ਚੌਧਰੀ, ਜੀਵਨ ਥਾਪਰ, ਲਵ ਥਾਪਰ, ਵਿਨੋਦ ਕੁਮਾਰ ਮੱਟੂ, ਗੁਰਦਰਸ਼ਨ ਸਿੰਘ, ਅਸ਼ੋਕ ਪਦਮ, ਡਾ. ਕਲਿਆਣ, ਸੁਭਾਸ਼ ਮੱਟੂ, ਤਰਲੋਕ ਚੰਦ ਥਾਪਰ, ਮਨੂ ਪਦਮ ਸ਼ਾਮਲ ਸਨ।

ਨਵ-ਨਿਯੁਕਤ ਚੇਅਰਮੈਨ ਚੰਦਨ ਗਰੇਵਾਲ ਨੂੰ ਵਾਲਮੀਕਿ ਭਾਈਚਾਰੇ ਦੇ ਵਫਦ ਨੇ ਦਿੱਤੀਆਂ ਸ਼ੁੱਭ ਇੱਛਾਵਾਂ

error: copy content is like crime its probhihated