Prime Punjab Times

Latest news
ਪੰਜਾਬ ‘ਚ ਚੱਲੀਆਂ ਤਾਬੜਤੋੜ ਗੋਲੀਆਂ: ਕਬੱਡੀ ਖਿਡਾਰੀ ਸਣੇ ਦੋ ਨੌਜਵਾਨਾਂ ਦੀ ਮੌਤ,ਇਕ ਗੰਭੀਰ ਜ਼ਖਮੀ शार्ट सर्किट होने कारण चलती कार में लगी आग,कार जलकर हुई राख ਲਵਦੀਪ ਸਿੰਘ ਧੂਤ ਸਮੇਤ 8 ਨਾਇਬ ਤਹਿਸੀਲਦਾਰ ਪਦਉੱਨਤ ਹੋਏ, ਬਣੇ ਤਹਿਸੀਲਦਾਰ ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ‘ਪੀਅਰ ਸਟਿੱਚ ਵਰਕਸ਼ਾਪ’ ਦਾ ਆਯੋਜਨ ਖ਼ਾਲਸਾ ਕਾਲਜ ਵਿਖੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ "ਭਾਰਤੀ ਗਿਆਨ ਪ੍ਰਣਾਲੀ" ਤਹਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਆਈ.ਏ.ਐਸ.ਅਧਿਕਾਰੀ ਗੁਰਕੰਵਲ ਸਿੰਘ ਨੇ ਸਹਾਇਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਦਸੂਹਾ ਵਿਖੇ ਸਰਕਾਰੀ ਕਾਲਜ ਖੋਲ੍ਹਣ ਲਈ ਮੌਜੂਦਾ ਸਰਕਾਰ ਦੇ ਕੀਤੇ ਐਲਾਨ ਖੋਖਲੇ ਸਾਬਤ ਹੋਏ : ਸੰਜੀਵ ਮਨਹਾਸ ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ :- ਡਾ. ਸੁਦੇਸ਼ ਰਾਜਨ ਖੂਨਦਾਨ ਕੈਂਪ ਦੌਰਾਨ 70 ਤੋਂ ਵੱਧ ਯੂਨਿਟ ਖੂਨ ਇਕੱਠ, ਸਮਾਜਿਕ ਸੰਸਥਾਵਾਂ ਦਾ ਸਰਾਹਣਯੋਗ ਯੋਗਦਾਨ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਡਿਗਰੀ-ਵੰਡ ਸਮਾਗਮ ਕਰਵਾਇਆ ਗਿਆ
ADVERTISEMENT
You are currently viewing ਨਵ ਨਿਯੁਕਤ ਸਿਵਲ ਸਰਜਨ ਡਾ ਪਵਨ ਕੁਮਾਰ ਦਾ ਕੀਤਾ ਬੇਗਮਪੁਰਾ ਟਾਈਗਰ ਫੋਰਸ ਨੇ ਸਨਮਾਨ !

ਨਵ ਨਿਯੁਕਤ ਸਿਵਲ ਸਰਜਨ ਡਾ ਪਵਨ ਕੁਮਾਰ ਦਾ ਕੀਤਾ ਬੇਗਮਪੁਰਾ ਟਾਈਗਰ ਫੋਰਸ ਨੇ ਸਨਮਾਨ !

ਹੁਸ਼ਿਆਰਪੁਰ, 16  ਸਤੰਬਰ (ਤਰਸੇਮ ਦੀਵਾਨਾ)-

ਬੇਗਮਪੁਰਾ ਟਾਈਗਰ ਫੋਰਸ 2009 ਤੋਂ  ਜਾਤ ਪਾਤ ਨੂੰ ਪਿੱਛੇ ਸੁੱਟ ਕੇ ਬਿਲਕੁਲ ਨਿਸ਼ਕਾਮ ਸੇਵਾ ਕਰਦੀ ਆ ਰਹੀ ਹੈ : ਪੰਜਾਬ ਪ੍ਰਧਾਨ ਬੀਰਪਾਲ ਠਰੋਲੀ

: ਬੇਗਮਪੁਰਾ ਟਾਈਗਰ ਫੋਰਸ ਦੀ ਇਹ ਕੌਮੀ ਚੇਅਰਮੈਨ ਤਰਸੇਮ ਦੀਵਾਨਾ ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੇਗਮਪੁਰਾ ਟਾਈਗਰ ਫੋਰਸ ਦੇ ਅਹੁਦੇਦਾਰ ਅਤੇ ਮੈਂਬਰ ਸਾਹਿਬਾਨਾਂ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਨਵ ਨਿਯੁਕਤ ਸਿਵਿਲ ਸਰਜਨ ਪਵਨ ਕੁਮਾਰ ਨੂੰ  ਆਇਆ ਆਖਿਆ ਅਤੇ ਜ਼ਿਲ੍ਹੇ ਦੇ ਵੱਖ ਵੱਖ ਕਸਬਿਆਂ ਵਿੱਚ ਬਣੀਆਂ ਡਿਸਪੈਂਸਰੀਆਂ ਵਿੱਚ ਮਰੀਜ਼ਾਂ ਨੂੰ ਆ ਰਹੀਆਂ ਦਰਵੇਸ਼ ਮੁਸ਼ਕਲਾਂ ਵਾਰੇ ਵਿਚਾਰ ਚਰਚਾ ਕੀਤੀ ਇਸ ਮੌਕੇ ਬੇਗਮਪੁਰਾ ਟਾਈਗਰ ਫੋਰਸ ਵੱਲੋਂ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ  ਨਵਨਿਯੁਕਤ ਸਿਵਲ ਸਰਜਨ ਡਾ ਪਵਨ ਕੁਮਾਰ ਨੂੰ ਡਾਕਟਰ ਭੀਮ ਰਾਓ ਅੰਬੇਦਕਰ ਜੀ ਦਾ ਸਰੂਪ ਅਤੇ ਸਰੋਪਾਓ ਪਾ ਕੇ ਸਨਮਾਨਿਤ  ਕੀਤਾ । ਇਸ ਮੌਕੇ ਸਿਵਲ ਸਰਜਨ  ਡਾ ਪਵਨ ਕੁਮਾਰ ਨੇ ਦੱਸਿਆ ਕਿ ਮੈ ਛੇ ਸਾਲ ਬਤੌਰ ਸਹਾਇਕ ਸਿਵਲ ਸਰਜਨ ਵਜੋਂ ਹੁਸ਼ਿਆਰਪੁਰ ਵਿਖੇ ਸੇਵਾਵਾਂ ਨਿਭਾਉਣ ਤੋਂ ਬਾਅਦ ਤਰੱਕੀ ਹੋਣ ਤੇ ਅੱਠ ਮਹੀਨੇ ਸਿਹਤ ਵਿਭਾਗ ਵਿੱਚ ਚੰਡੀਗੜ੍ਹ ਵਿਖੇ ਬਤੌਰ ਡਿਪਟੀ ਡਾਇਰੈਕਟਰ ਸੇਵਾਵਾਂ ਨਿਭਾਈਆਂ। ਉਹਨਾਂ ਦੁਆਰਾ ਵਿਭਾਗ ਵਿੱਚ ਨਿਭਾਈਆਂ ਵਿਲੱਖਣ ਸੇਵਾਵਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਨੇ ਡਾ ਪਵਨ ਕੁਮਾਰ ਨੂੰਹੁਣ ਹੁਸ਼ਿਆਰਪੁਰ ਵਿਖੇ ਬਤੌਰ ਸਿਵਲ ਸਰਜਨ ਨਿਯੁਕਤ ਕੀਤਾ ਹੈ। ਬੇਗਮਪੁਰਾ ਟਾਈਗਰ ਫੋਰਸ ਵੱਲੋਂ ਡਾ ਪਵਨ ਕੁਮਾਰ ਨੂੰ ਹੁਸ਼ਿਆਰਪੁਰ ਵਿਖੇ ਸਿਵਲ ਸਰਜਨ ਵਜੋਂ ਤੈਨਾਤ ਹੋਣ ਤੇ ਉਹਨਾਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ਸਿਵਲ ਸਰਜਨ ਪਵਨ ਕੁਮਾਰ ਨੇ ਕਿਹਾ ਕਿ ਜ਼ਿਲੇ ਭਰਦੇ ਹਸਪਤਾਲ ਅਤੇ ਸਿਹਤ ਕੇਂਦਰਾਂ ਵਿੱਚ ਕਿਸੇ ਵਿਅਕਤੀ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਫਿਰ ਵੀ ਜੇਕਰ ਕਿਸੇ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਮਰੀਜ਼ ਬੇਝਿਜਕ ਉਹਨਾਂ ਨਾਲ  ਸਿੱਧਾ ਸੰਪਰਕ ਕਰ ਸਕਦੇ ਹਨ ਉਹਨਾਂ ਕਿਹਾ ਕਿ ਸਿਵਿਲ ਹਸਪਤਾਲ ਹੁਸ਼ਿਆਰਪੁਰ ਸਮੇਤ ਜਿੰਨੇ ਵੀ ਜ਼ਿਲਾ ਹੁਸ਼ਿਆਰਪੁਰ ਦੇ ਵਿੱਚ ਹਸਪਤਾਲ ਅਤੇ ਡਿਸਪੈਂਸਰੀਆਂ ਹਨ  ਇਹ ਸਭ ਜਗ੍ਹਾ ਤੇ ਦਵਾਈਆਂ ਮੁਫਤ ਦਿੱਤੀਆਂ ਜਾਂਦੀਆਂ ਹਨ ਅਤੇ ਟੈਸਟ ਵੀ ਬਿਲਕੁਲ ਫਰੀ ਕੀਤੇ ਜਾਂਦੇ ਹਨ। ਉਹਨਾਂ ਕਿਹਾ ਕਿ ਬੇਗਮਪੁਰਾ ਟਾਈਗਰ ਫੋਰਸ 2009 ਤੋਂ  ਜਾਤ ਪਾਤ ਨੂੰ ਪਿੱਛੇ ਸੁੱਟ ਕੇ ਬਿਲਕੁਲ ਨਿਸ਼ਕਾਮ ਸੇਵਾ ਕਰਦੀ ਆ ਰਹੀ ਹੈ ਅਤੇ ਕਰਦੀ ਰਹੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ,ਇਸ ਮੌਕੇ ਹੋਰਨਾਂ ਤੋਂ ਇਲਾਵਾ,ਰਾਜ ਕੁਮਾਰ ਬੱਧਣ ਸ਼ੇਰਗੜ੍ਹ , ਜੱਸਾ ਸਿੰਘ ਨੰਦਨ, ਰਾਹੁਲ ਡਾਡਾ, ਰਵੀ ਸੁੰਦਰ ਨਗਰ, ਮੁਨੀਸ਼ ਕੁਮਾਰ  , ਢਿੱਲੋ,ਮੁਲਖ ਰਾਜ,ਰੋਹਿਤ ਨਾਰਾਂ, ਢਿੱਲੋ ਆਦਿ ਹਾਜ਼ਰ ਸਨ।

error: copy content is like crime its probhihated