Prime Punjab Times

Latest news
ਪੰਜਾਬ ਚ ਏ ਐਸ ਆਈ ਦੇ ਹਮਲਾਵਾਰਾਂ ਨੇ ਸ਼ਰੇਆਮ ਮਾਰੀਆਂ ਗੋਲੀਆਂ ਮਾਰਕੇ ਬੇਰਹਿਮੀ ਨਾਲ ਕੀਤੀ ਹੱਤਿਆ DAV ਪਬਲਿਕ ਸਕੂਲ ਵਿਖੇ ‘ਫਾਇਰਲੈੱਸ ਕੁਕਿੰਗ ਦੀ ਗਤੀਵਿਧੀ ਕਰਵਾਈ ਖਾਲਸਾ ਕਾਲਜ ਵਿਖੇ ਸੱਤ ਦਿਨਾਂ ਫੈਕਲਟੀ ਡਿਪਲਪਮੈਂਟ ਪ੍ਰੋਗਰਾਮ ਕਰਵਾਇਆ ਗਿਆ ਨਗਰ ਕੌਂਸਲ ਚੋਣਾਂ 'ਚ ਝਾੜੂ ਤੇ ਪੰਜੇ 'ਚ ਹੋਵੇਗੀ ਕੜੀ ਟੱਕਰ,ਅਕਾਲੀ ਤੇ ਫੁੱਲ ਨੇ 50 ਪ੍ਰਤੀਸ਼ਤ ਉਮੀਦਵਾਰ ਚੋਣ ਮੈਦਾਨ ਚ ... ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਦਾ ਉਦਘਾਟਨ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਤੰਬਾਕੂ ਨਿਸ਼ੇਧ ਦਿਵਸ ਤੇ ਪੋਸਟਰ ਮੇਕਿੰਗ ਪ੍ਰਤੀਯੋਗਿਤਾ ਦਾ ਆਯੋਜਨ ਸਕੂਲ ਵਿਦਿਆਰਥੀਆਂ ਦੀ ਬੱਸ ਅਤੇ ਟਿੱਪਰ ਵਿਚਾਲੇ ਵਾਪਰਿਆ ਹਾਦਸਾ, ਸਾਰੇ ਬੱਚੇ ਸੁਰੱਖਿਅਤ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਯੈਲੋ ਡੇ ਬੜੇ ਧੂਮਧਾਮ ਨਾਲ ਮਨਾਇਆ ਗਿਆ ਕਤਲ ਕੇਸ ਵਿੱਚ ਲੋੜੀਂਦਾ ਮੁਲਜ਼ਮ ਅਸ਼ੀਸ ਉਰਫ਼ ਸੀਪਾ ਕਾਬੂ, ਬਰੇਟਾ ਪਿਸਟਲ ਤੇ ਜ਼ਿੰਦਾ ਕਾਰਤੂਸ ਬਰਾਮਦ KMS ਕਾਲਜ ਵਿਖੇ ਵਿਦਿਆਰਥੀਆਂ ਦੇ ਵਧੀਆ ਭਵਿੱਖ ਲਈ ਇਸ ਸਾਲ ਤਿੰਨ ਨਵੇਂ ਪ੍ਰੋਫੈਸ਼ਨਲ ਡਿਗਰੀ ਕੋਰਸ ਸ਼ੁਰੂ ਕੀਤੇ ਗਏ - ਪ੍ਰ...
ADVERTISEMENT
You are currently viewing ਪੂਰੀ ਮਿਹਨਤ ਤੇ ਲਗਨ ਨਾਲ ਸਿਖਲਾਈ ਪ੍ਰਾਪਤ ਕਰਨ ਨਵ-ਨਿਯੁਕਤ ਪਟਵਾਰੀ : ਡਿਪਟੀ ਕਮਿਸ਼ਨਰ

ਪੂਰੀ ਮਿਹਨਤ ਤੇ ਲਗਨ ਨਾਲ ਸਿਖਲਾਈ ਪ੍ਰਾਪਤ ਕਰਨ ਨਵ-ਨਿਯੁਕਤ ਪਟਵਾਰੀ : ਡਿਪਟੀ ਕਮਿਸ਼ਨਰ

ਪੂਰੀ ਮਿਹਨਤ ਤੇ ਲਗਨ ਨਾਲ ਸਿਖਲਾਈ ਪ੍ਰਾਪਤ ਕਰਨ ਨਵ-ਨਿਯੁਕਤ ਪਟਵਾਰੀ : ਡਿਪਟੀ ਕਮਿਸ਼ਨਰ

ਪਟਵਾਰ ਟ੍ਰੇਨਿੰਗ ਸਕੂਲ ਦਾ ਦੌਰਾ ਕਰਕੇ ਪਟਵਾਰੀਆਂ ਨੂੰ ਮਾਲ ਵਿਭਾਗ ਦੇ ਹਰ ਪਹਿਲੂ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਪੇ੍ਰਰਿਆ

ਹੁਸ਼ਿਆਰਪੁਰ, 3 ਅਗਸਤ(ਬਿਊਰੋ) : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਅੱਜ ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ਵਿਖੇ ਅਸਥਾਈ ਪਟਵਾਰ ਟ੍ਰੇਨਿੰਗ ਸਕੂਲ ਦਾ ਦੌਰਾ ਕਰਕੇ ਨਵ-ਨਿਯੁਕਤ ਪਟਵਾਰੀਆਂ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਸਿਖਲਾਈ ਪ੍ਰਾਪਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਟ੍ਰੇਨਿੰਗ ਦੌਰਾਨ ਮਾਲ ਵਿਭਾਗ ਦੇ ਹਰ ਪਹਿਲੂ ਬਾਰੇ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ, ਤਾਂ ਜੋ ਭਵਿੱਖ ਵਿਚ ਡਿਊਟੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
9 ਮਹੀਨਿਆਂ ਦੀ ਟੇ੍ਰਨਿੰਗ ਪ੍ਰਾਪਤ ਕਰ ਰਹੇ 55 ਪਟਵਾਰੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਵਿਭਾਗ ਨਾਲ ਸਬੰਧਤ ਹਰ ਵਿਸ਼ੇ ਬਾਰੇ ਦਿਲਚਸਪੀ ਨਾਲ ਜਾਣਕਾਰੀ ਹਾਸਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਿਖਲਾਈ ਦੇ ਨਾਲ-ਨਾਲ ਅਨੁਸ਼ਾਸਨ ਅਤੇ ਨਿਮਰ ਵਤੀਰਾ ਵੀ ਬਹੁਤ ਜ਼ਰੂਰੀ ਹੈ, ਇਸ ਲਈ ਇਸ ਪਾਸੇ ਵੀ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਚੰਗੇ ਵਿਵਹਾਰ ਨਾਲ ਜਨਤਾ ਦੀ ਹਰ ਸਮੱਸਿਆ ਅਸਾਨੀ ਨਾਲ ਹੱਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਗੰਭੀਰਤਾ ਨਾਲ ਸਿਖਲਾਈ ਪ੍ਰਾਪਤ ਕਰਕੇ ਆਪਣੀ ਡਿਊਟੀ ਪੂਰੀ ਇਮਾਦਨਦਾਰੀ ਤੇ ਲਗਨ ਨਾਲ ਨਿਭਾਈ ਜਾਵੇ। ਉਨ੍ਹਾਂ ਨਵ-ਨਿਯੁਕਤ ਪਟਵਾਰੀਆਂ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੰਦਿਆਂ ਇਹ ਵੀ ਅਪੀਲ ਕੀਤੀ ਕਿ ਤਰੱਕੀ ਕਰਨ ਲਈ ਪੜ੍ਹਾਈ ਦਾ ਲੜ ਕਦੇ ਵੀ ਛੱਡਣਾ ਨਹੀਂ ਚਾਹੀਦਾ ਹੈ, ਇਸ ਲਈ ਮੌਕਾ ਮਿਲਣ ’ਤੇ ਹੋਰ ਵੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿਚ ਹਿੱਸਾ ਲਿਆ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਨਵ-ਨਿਯੁਕਤ ਪਟਵਾਰੀਆਂ ਵਿਚ ਲੜਕੀਆਂ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪਟਵਾਰੀ ਦੀ ਆਸਾਮੀ ਲਈ ਲੜਕੀਆਂ ਦਾ ਅੱਗੇ ਆਉਣਾ ਸਮਾਜ ਲਈ ਇਕ ਚੰਗਾ ਸੰਕੇਤ ਹੈ ਅਤੇ ਇਹ ਚੀਜ਼ ਸਾਬਤ ਕਰਦੀ ਹੈ ਕਿ ਲੜਕੀਆਂ ਕਿਸੇ ਵੀ ਫੀਲਡ ਵਿਚ ਆਪਣਾ ਲੋਹਾ ਮੰਨਵਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਪਟਵਾਰੀ ਇਕ ਅਜਿਹਾ ਧੁਰਾ ਹੈ, ਜਿਸ ਕੋਲੋਂ ਨਵ-ਨਿਯੁਕਤ ਆਈ.ਏ.ਐਸ. ਅਧਿਕਾਰੀ ਵੀ ਟ੍ਰੇਨਿੰਗ ਪ੍ਰਾਪਤ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਲਈ ਪਟਵਾਰੀ ਨੂੰ ਖੁਦ ਹਰ ਬਾਰੀਕੀ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ।
ਇਸ ਮੌਕੇ ਐਸ.ਡੀ.ਐਮ. ਸ੍ਰੀ ਸ਼ਿਵ ਰਾਜ ਸਿੰਘ ਬੱਲ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਗੁਰਮੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

error: copy content is like crime its probhihated