ਗੜ੍ਹਦੀਵਾਲਾ 23 ਮਾਰਚ (ਚੌਧਰੀ)
: ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵੱਲੋਂ ਪਿਛਲੇ ਨੌ ਮਹੀਨਿਆਂ ਤੋਂ ਲਾਪਤਾ ਹੋਈ ਭੈਣ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ ਗਿਆ।
ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਭੈਣ ਲਗਭਗ ਨੌ ਮਹੀਨੇ ਪਹਿਲਾਂ ਲਵਾਰਿਸ ਹਾਲਤ ਵਿਚ ਮਿਲੀ ਸੀ। ਇਹ ਭੈਣ ਦਿਮਾਗੀ ਤੌਰ ‘ਤੇ ਪਰੇਸ਼ਾਨ ਸੀ, ਜਿਸ ਕਾਰਨ ਉਸ ਕੋਲੋਂ ਕੁਝ ਵੀ ਦੱਸਿਆ ਨਹੀਂ ਜਾ ਰਿਹਾ ਸੀ ਤੇ ਭੈਣ ਨੂੰ ਗੁਰੂ ਆਸਰਾ ਸੇਵਾ ਘਰ ਵਿਖੇ ਲਿਆਂਦਾ ਗਿਆ। ਸੁਸਾਇਟੀ ਵੱਲੋਂ ਇਸ ਭੈਣ ਦਾ ਇਲਾਜ ਕਰਵਾਇਆ ਗਿਆ, ਜਿਸ ਦੇ ਬਾਅਦ ਇਸ ਨੇ ਆਪਣਾ ਪਤਾ ਦੱਸਿਆ। ਸੁਭਾਸ਼ ਸ਼ਰਮਾ ਜੋ ਵਿਧਾਨ ਸਭਾ ਵਿਚ ਕੰਮ ਕਰਦੇ ਹਨ ਉਨ੍ਹਾਂ ਦਾ ਸੁਸਾਇਟੀ ਵੱਲੋਂ ਧੰਨਵਾਦ ਕੀਤਾ ਗਿਆ, ਕਿਉਂਕਿ ਉਨ੍ਹਾਂ ਨੇ ਕਈ ਪਰਿਵਾਰਾਂ ਨੂੰ ਆਪਸ ਵਿਚ ਮਿਲਾਉਣ ਵਿਚ ਮਦਦ ਕੀਤੀ ਹੈ।
ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਅਤੇ ਸੁਸਾਇਟੀ ਮੈਂਬਰਾਂ ਨੇ ਇਸ ਭੈਣ ਨੂੰ ਸਹੀ ਸਲਾਮਤ ਪਰਿਵਾਰ ਦੇ ਹਵਾਲੇ ਕਰ ਦਿੱਤਾ। ਇਸ ਮੌਕੇ ਕੈਸ਼ੀਅਰ ਪੁਰਸ਼ੋਤਮ ਸਿੰਘ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਕਮਲਜੀਤ ਸਿੰਘ,ਵਿਸ਼ਾਲ ਅਤੇ ਸੁਸਾਇਟੀ ਦੇ ਬਾਕੀ ਮੈਂਬਰ ਹਾਜ਼ਰ ਸਨ।
ਕੈਪਸ਼ਨ: ਭੈਣ ਨੂੰ ਪਰਿਵਾਰ ਨਾਲ ਮਿਲਾਉਂਦੇ ਹੋਏ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਅਤੇ ਹੋਰ ਸੁਸਾਇਟੀ ਮੈਂਬਰ।