Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing NIR ਪਰਮਿੰਦਰ ਸਿੰਘ ਅਤੇ ਲਖਵਿੰਦਰ ਸਿੰਘ ਨੇ ਸਰਬੱਤ ਦਾ ਭਲਾ ਸੇਵਾ ਸੁਸਾਇਟੀ ਮੂਨਕ ਦੇ ਸਹਿਯੋਗ ਨਾਲ ਗੁਰ ਆਸਰਾ ਸੇਵਾ ਘਰ ਬਾਹਗਾ ਲਈ ਚੁਗਾਠਾਂ ਅਤੇ ਸਰੀਆ ਭੇਂਟ

NIR ਪਰਮਿੰਦਰ ਸਿੰਘ ਅਤੇ ਲਖਵਿੰਦਰ ਸਿੰਘ ਨੇ ਸਰਬੱਤ ਦਾ ਭਲਾ ਸੇਵਾ ਸੁਸਾਇਟੀ ਮੂਨਕ ਦੇ ਸਹਿਯੋਗ ਨਾਲ ਗੁਰ ਆਸਰਾ ਸੇਵਾ ਘਰ ਬਾਹਗਾ ਲਈ ਚੁਗਾਠਾਂ ਅਤੇ ਸਰੀਆ ਭੇਂਟ

NIR ਪਰਮਿੰਦਰ ਸਿੰਘ ਅਤੇ ਲਖਵਿੰਦਰ ਸਿੰਘ ਨੇ ਸਰਬੱਤ ਦਾ ਭਲਾ ਸੇਵਾ ਸੁਸਾਇਟੀ ਮੂਨਕ ਦੇ ਸਹਿਯੋਗ ਨਾਲ ਗੁਰ ਆਸਰਾ ਸੇਵਾ ਘਰ ਬਾਹਗਾ ਲਈ ਚੁਗਾਠਾਂ ਅਤੇ ਸਰੀਆ ਭੇਂਟ

ਗੜ੍ਹਦੀਵਾਲਾ 13 ਜੁਲਾਈ (ਚੌਧਰੀ )- ਬਾਬਾ ਦੀਪ ਸਿੰਘ ਜੀ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵੱਲੋਂ ਪਿੰਡ ਬਾਹਗਾ ਵਿਖੇ ਗੁਰੂ ਆਸਰਾ ਸੇਵਾ ਘਰ ਚਲਾਇਆ ਜਾ ਰਿਹਾ ਹੈ ਜਿੱਥੇ ਅਨਾਥ ਅਤੇ ਲਾਵਾਰਸ ਪ੍ਰਾਣੀਆਂ ਦੀ ਸੇਵਾ ਕੀਤੀ ਜਾਂਦੀ ਹੈ ।ਇਸ ਸੇਵਾ ਘਰ ਵਿੱਚ ਪ੍ਰਾਣੀਆਂ ਦੀ ਗਿਣਤੀ ਵਧਣ ਕਾਰਨ ਇੱਕ ਹੋਰ ਹਾਲ ਉਸਾਰਿਆ ਜਾ ਰਿਹਾ ਹੈ ਜਿਸ ਵਾਸਤੇ  ਐਨ ਆਰ ਆਈ ਵੀਰ ਪਰਮਿੰਦਰ ਸਿੰਘ ਅਤੇ ਲਖਵਿੰਦਰ ਸਿੰਘ ਨੇ ਸਰਬੱਤ ਦਾ ਭਲਾ ਸੇਵਾ ਸੁਸਾਇਟੀ ਮੂਨਕ ਦੇ ਸਹਿਯੋਗ ਨਾਲ ਇੱਕ ਲੱਖ ਰੁਪਏ ਦੀਆਂ ਚੁਗਾਠਾਂ ਅਤੇ 2 ਲੱਖ ਰੁਪਏ ਦਾ ਸਰੀਆ ਭੇਂਟ ਕੀਤਾ ਗਿਆ ।ਇਸ ਮੌਕੇ ਜਾਣਕਾਰੀ ਦਿੰਦਿਆਂ ਸੋਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸੁਸਾਇਟੀ ਦੇ ਇਹਨਾਂ ਵੀਰਾਂ ਨੇ ਪਿੰਡ ਬਾਹਗਾ ਉਸਾਰੇ ਜਾ ਰਹੇ ਚੈਰੀਟੇਬਲ ਹਸਪਤਾਲ ਵਾਸਤੇ 2.5 ਲੱਖ ਰੁਪਏ ਦਾ ਸਰੀਆ ਅਤੇ 50 ਹਜਾਰ ਦੀਆਂ ਇੱਟਾਂ ਭੇਂਟ ਕੀਤੀਆਂ ਸਨ।ਇਸ ਮੌਕੇ ਬਾਬਾ ਦੀਪ ਸਿੰਘ ਜੀ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਸਰਬੱਤ ਦਾ ਭਲਾ ਸੇਵਾ ਸੁਸਾਇਟੀ ਦੇ ਵੀਰਾਂ ਦਾ ਤਹਿਦਿਲੋਂ ਧੰਨਵਾਦ ਕੀਤਾ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹਨਾਂ ਵੀਰਾਂ ਦੀ ਸਦਾ ਚੜ੍ਹਦੀਕਲਾ ਰਹੇ ਇਸ ਮੌਕੇ ਮਨਜੋਤ ਸਿੰਘ ਤਲਵੰਡੀ,ਕੈਸ਼ੀਅਰ ਪਰਸ਼ੋਤਮ ਸਿੰਘ, ਐਨ ਆਰ ਆਈ ਪਰਮਿੰਦਰ ਸਿੰਘ ਦਵਿੰਦਰ ਸਿੰਘ ਮੂਨਕ ਭਾਈ ਬਲਦੇਵ ਸਿੰਘ,ਐਡਵੋਕੇਟ ਗੁਰਵੀਰ ਸਿੰਘ ਚੌਟਾਲਾ,ਮਨਿੰਦਰ ਸਿੰਘ ,ਗੁਰਵਿੰਦਰ ਸਿੰਘ ਅਤੇ ਸੁਸਾਇਟੀ ਦੇ ਹੋਰ ਮੈਂਬਰ ਹਾਜਿਰ ਸਨ।