Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ
ADVERTISEMENT
You are currently viewing ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦਾ ਆਗਮਨ ਨਾਰਾਇਣਗੜ੍ਹ ਵਿਖੇ 18 ਫਰਵਰੀ ਨੂੰ

ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦਾ ਆਗਮਨ ਨਾਰਾਇਣਗੜ੍ਹ ਵਿਖੇ 18 ਫਰਵਰੀ ਨੂੰ

ਹੁਸ਼ਿਆਰਪੁਰ 16 ਫਰਵਰੀ 2024 (ਚੌਧਰੀ )

ਸੇਵਾਦਾਰ ਉਤਸ਼ਾਹਪੂਰਕ ਤਰੀਕੇ ਨਾਲ ਲੱਗੇ ਤਿਆਰੀਆਂ ਵਿੱਚ

: ਨਿਰੰਕਾਰੀ ਸਤਿਗੁਰੂ ਮਾਤਾ ਸਦੀਕਸ਼ਾ ਜੀ ਮਹਾਰਾਜ ਅਤੇ ਨਿਰੰਕਾਰੀ ਰਾਜ ਪਿਤਾ ਰਮਤ ਜੀ ਦਾ ਅੰਬਾਲਾ ਦੀ ਉਪ ਤਹਿਸੀਲ ਨਾਰਾਇਣਗੜ੍ਹ ਦੀ ਧਰਤੀ ਉੱਤੇ 18 ਫਰਵਰੀ ਨੂੰ ਵਿਸ਼ਾਲ ਨਿਰੰਕਾਰੀ ਸੰਤ ਸਮਾਗਮ ਨਵੀਂ ਅਨਾਜ ਮੰਡੀ ਅੰਬਾਲਾ ਚੌਂਕ ਵਿਖੇ ਹੋਣ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ਾਹਵਾਦ ਦੇ ਜੋਨਲ ਇੰਚਾਰਜ ਸ੍ਰੀ ਸੁਰਿੰਦਰ ਪਾਲ ਸਿੰਘ ਜੀ ਨੇ ਦੱਸਿਆ ਕਿ ਨਵੀਂ ਅਨਾਜ ਮੰਡੀ ਵਿੱਚ ਸੰਤ ਨਿਰੰਕਾਰੀ ਮਿਸ਼ਨ ਦੇ ਸੇਵਾਦਲ ਮੈਂਬਰਾਂ ਅਤੇ ਸਾਧ ਸੰਗਤ ਦੇ ਮੈਂਬਰਾਂ ਵੱਲੋਂ ਪੂਰੇ ਉਤਸ਼ਾਹ ਨਾਲ ਆਪਣੀਆਂ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਹੁਣ ਦੱਸਿਆ ਕਿ ਸੰਤ ਨਿਰੰਕਾਰੀ ਮਿਸ਼ਨ ਇੱਕ ਅਧਿਆਤਮਿਕਤਾ ਦਾ ਮਿਸ਼ਨ ਹੈ ਅਤੇ ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦਾ ਇਹ ਸੰਦੇਸ਼ ਹੈ ਕਿ ਮਾਨਵ ਜੀਵਨ ਦਾ ਅਸਲੀ ਉਦੇਸ਼ ਨਿਰੰਕਾਰ ਪ੍ਰਭੂ ਦੀ ਜਾਣਕਾਰੀ ਪ੍ਰਾਪਤ ਕਰਕੇ ਜਾਤ- ਪਾਤ, ਊਚ- ਨੀਚ ਦੇ ਭੇਦ ਭਾਵ ਤੋਂ ਉੱਪਰ ਉੱਠ ਕੇ ਮਾਨਵਤਾ ਦੀ ਸੇਵਾ ਕਰਨਾ ਹੈ। ਜਦੋਂ ਇਨਸਾਨ ਨੂੰ ਬ੍ਰਹਮਗਿਆਨ ਦੇ ਜ਼ਰੀਏ ਆਪਣੇ ਮੂਲ ਰੂਪ ਪਰਮਾਤਮਾ ਦੀ ਪਹਿਚਾਣ ਹੋ ਜਾਂਦੀ ਹੈ ਉਸ ਸਮੇਂ ਹਰ ਜ਼ਰੇ ਅਤੇ ਪ੍ਰਾਣੀ ਅੰਦਰ ਪ੍ਰਭੂ ਨਿਰੰਕਾਰ ਦਾ ਅਹਿਸਾਸ ਹੋਣ ਲੱਗ ਪੈਂਦਾ ਹੈ ਅਤੇ ਉਸ ਅੰਦਰ ਸਦਗੁਣਾਂ ਦਾ ਪ੍ਰਵੇਸ਼ ਹੋਣਾ ਸ਼ੁਰੂ ਹੋ ਜਾਂਦਾ ਹੈ ਅਤੇ ਇਨਸਾਨ ਆਪਣੀਆਂ ਦੁਨਿਆਵੀ ਜਿੰਮੇਵਾਰੀਆਂ ਨੂੰ ਸਹਿਜ ਵਿੱਚ ਨਿਭਾਉਂਦਾ ਹੈ। ਇੱਥੇ ਜ਼ਿਕਰਯੋਗ ਹੈ ਕਿ ਨਿਰੰਕਾਰੀ ਮਿਸ਼ਨ ਅਧਿਆਤਮਿਕਤਾ ਦੇ ਨਾਲ ਨਾਲ ਸਮਾਜ ਦੇ ਕੰਮਾਂ ਜਿਵੇਂ ਖੂਨ ਦਾਨ ਕੈਂਪ ਸਫਾਈ ਅਭਿਆਨ ਕੁਦਰਤੀ ਆਫਤਾਂ ਸਮੇਂ ਰਾਹਤ ਕਾਰਜ ਪੌਦੇ ਲਗਾਉਣਾ ਤੋਂ ਇਲਾਵਾ ਸਮਾਜ ਸੇਵਾ ਦੇ ਕੰਮਾਂ ਵਿੱਚ ਵੀ ਵੱਧ ਚੜ ਕੇ ਹਿੱਸਾ ਲੈਂਦਾ ਹੈ।

ਇਹ ਸੰਤ ਸਮਾਗਮ ਵਿੱਚ ਹਰਿਆਣਾ, ਚੰਡੀਗੜ੍ਹ , ਮੋਹਾਲੀ, ਪੰਚਕੁਲਾ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਅਤੇ ਆਸ ਪਾਸ ਦੇ ਖੇਤਰਾਂ ਤੋਂ ਵੱਡੀ ਮਾਤਰਾ ਵਿੱਚ ਸ਼ਰਧਾਲੂ ਪਹੁੰਚਣਗੇ।