Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਕੋਈ ਵੀ ਲੁੱਟ ਖੋਹ ਕਰਨ ਜਾ ਨਸ਼ਿਆਂ ਸੰਬੰਧੀ ਕਿਸੇ ਵਿਅਕਤੀ ਦੀ ਪੁਲਿਸ ਨੂੰ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ : ਐਸ ਐਚ ਓ 

ਕੋਈ ਵੀ ਲੁੱਟ ਖੋਹ ਕਰਨ ਜਾ ਨਸ਼ਿਆਂ ਸੰਬੰਧੀ ਕਿਸੇ ਵਿਅਕਤੀ ਦੀ ਪੁਲਿਸ ਨੂੰ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ : ਐਸ ਐਚ ਓ 

ਗੜ੍ਹਦੀਵਾਲਾ (ਚੌਧਰੀ / ਪ੍ਰਦੀਪ ਕੁਮਾਰ ) 

6 ਸਤੰਬਰ : ਗੜ੍ਹਦੀਵਾਲਾ ਪੁਲਿਸ ਵੱਲੋਂ ਮਾਨਯੋਗ ਐੱਸ.ਐੱਸ.ਪੀ. ਸ. ਸਰਤਾਜ ਸਿੰਘ ਚਾਹਲ ਆਈ.ਪੀ.ਐੱਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਐੱਸ.ਪੀ. ਸਬ-ਡਵੀਜ਼ਨ ਟਾਂਡਾ ਕੁਲਵੰਤ ਸਿੰਘ ਦੀਆਂ ਹਦਾਇਤਾਂ ਮੁਤਾਬਿਕ ਇਲਾਕਾ ਥਾਣਾ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੋਕਣ ਲਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸਬ ਇੰਸਪੈਕਟਰ ਮਲਕੀਤ ਸਿੰਘ ਮੁੱਖ ਅਫਸਰ ਥਾਣਾ ਗੜ੍ਹਦੀਵਾਲਾ ਵੱਲੋਂ ਵੱਖ-ਵੱਖ ਪਿੰਡਾਂ ਰੂਪੋਵਾਲ, ਰਾਮਦਾਸਪੁਰ, ਥਿੰਦਾ ਚੋਪੜਾ ਵਿਖੇ ਸਰਪੰਚਾ/ਪੰਚਾ, ਮੋਹਤਬਰ ਵਿਅਕਤੀਆਂ ਤੇ ਪਿੰਡ ਵਾਸੀਆਂ ਨਾਲ ਮੀਟਿੰਗਾਂ ਕਰਕੇ ਉੱਚ ਅਧਿਕਾਰੀਆਂ ਵੱਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਬਾਰੇ ਜਾਣੂ ਕਰਾਇਆ ਗਿਆ ਅਤੇ ਹਦਾਇਤ ਕੀਤੀ ਕਿ ਕੋਈ ਵੀ ਲੁੱਟ ਖੋਹ ਕਰਨ ਜਾ ਨਸ਼ਿਆਂ ਸੰਬੰਧੀ ਕਿਸੇ ਵਿਅਕਤੀ ਦਾ ਪਤਾ ਲੱਗਦਾ ਹੈ ਤਾ ਤੁਰੰਤ ਸੂਚਨਾ ਦਿੱਤੀ ਜਾਵੇ।ਉਨ੍ਹਾਂ ਕਿਹਾ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨ੍ਹਾ ਕਿਹਾ ਰਾਤ ਸਮੇਂ ਪਿੰਡ ਵਿੱਚ ਆਪਣੇ ਘਰਾਂ ਦੇ ਬਾਹਰ ਬੱਲਬ ਜਗਾਕੇ ਰੱਖਣੇ ਚਾਹੀਦੇ ਹਨ ਅਤੇ ਜੇਕਰ ਕੋਈ ਸ਼ੱਕੀ ਵਿਅਕਤੀ ਘੁੰਮਦਾ ਦਿਖਾਈ ਦੇਵੇ ਤਾਂ ਤਰੁੰਤ ਪਿੰਡ ਦੇ ਮੋਹਤਬਰ ਵਿਅਕਤੀਆਂ ਨੂੰ ਜਾਂ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਜਾਵੇ। ਇਸ ਮੌਕੇ ਵੱਖ-ਵੱਖ ਵਿਅਕਤੀਆਂ ਵਲੋਂ ਆਪੋ-ਆਪਣੇ ਸੁਝਾਅ ਪੇਸ਼ ਕੀਤੇ ਗਏ। ਇਸ ਮੌਕੇ ਐਸ ਐਚ ਓ ਮਲਕੀਤ ਸਿੰਘ  ਸਮੇਤ ਏ.ਐਸ.ਆਈ ਪਰਮਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਮੋਹਤਬਰ ਵਿਅਕਤੀ ਹਾਜਰ ਸਨ।