Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖਪਤਕਾਰਾਂ ਨੂੰ ਥੋਕ ਵਿਚ ਕੋਈ ਵੀ ਸਾਮਾਨ ਨਾ ਵੇਚਿਆ ਜਾਵੇ : ਹਰਵੀਨ ਕੌਰ

ਖਪਤਕਾਰਾਂ ਨੂੰ ਥੋਕ ਵਿਚ ਕੋਈ ਵੀ ਸਾਮਾਨ ਨਾ ਵੇਚਿਆ ਜਾਵੇ : ਹਰਵੀਨ ਕੌਰ

ਹੁਸ਼ਿਆਰਪੁਰ, 9 ਮਈ (ਪ੍ਰਾਈਮ ਪੰਜਾਬ ਟਾਈਮਜ਼) 

ਡੀ.ਐਫ.ਐਸ.ਸੀ ਨੇ ਜ਼ਿਲ੍ਹੇ ਦੇ ਦੁਕਾਨਦਾਰਾਂ ਨੂੰ ਕੀਤੀ ਹਦਾਇਤ

: ਜ਼ਿਲ੍ਹੇ ਵਿਚ ਭਾਰਤ-ਪਾਕਿ ਤਣਾਅ ਮਗਰੋਂ ਪੈਦਾ ਹੋਏ ਹਾਲਾਤ  ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕੰਟਰੋਲਰ,ਖੁਰਾਕ ਸਪਲਾਈ ਵਿਭਾਗ, ਹੁਸ਼ਿਆਰਪੁਰ (ਡੀ.ਐਫ.ਐਸ.ਸੀ)  ਹਰਵੀਨ ਕੌਰ ਵੱਲੋਂ ਜ਼ਰੂਰੀ ਵਸਤਾਂ ਐਕਟ, 1955 ਅਤੇ ਸੈਕਸ਼ਨ 163 ਅਧੀਨ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਐਕਟ 2023, ਅਧੀਨ ਜ਼ਿਲ੍ਹੇ ਵਿਚ ਵੱਖ-ਵੱਖ ਹੋਲਸੇਲਰਾਂ/ਰਿਟੇਲਰਾਂ ਦੀਆਂ ਦੁਕਾਨਾਂ ਦਾ ਦੌਰਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਕਿ ਕਿਸੇ ਵੀ ਖਪਤਕਾਰ ਨੂੰ ਥੋਕ ਵਿੱਚ ਕੋਈ ਵੀ ਸਾਮਾਨ ਨਾ ਵੇਚਿਆ ਜਾਵੇ ਅਤੇ ਇਸ ਸਬੰਧੀ ਗਾਹਕਾਂ ਨੂੰ ਵੀ ਜਾਗਰੂਕ ਕੀਤਾ ਜਾਵੇ ਕਿ ਉਹ ਸਾਮਾਨ ਦੀ ਖਰੀਦ ਲੋੜ ਅਨੁਸਾਰ ਹੀ ਕਰਨ। ਹਰਵੀਨ ਕੌਰ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਇਸ ਸਬੰਧੀ ਡਰਨ ਜਾਂ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਹੰਗਾਮੀ ਹਾਲਾਤ ਦੌਰਾਨ ਪੰਜਾਬ ਸਰਕਾਰ ਜਨਤਾ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨ ਲਈ ਪਾਬੰਦ ਹੈ ।

ਕੈਪਸ਼ਨ : ਹੁਸ਼ਿਆਰਪੁਰ ਵਿਖੇ ਦੁਕਾਨਾਂ ਦਾ ਦੌਰਾ ਕਰਦੇ ਹੋਏ ਜ਼ਿਲ੍ਹਾ ਕੰਟਰੋਲਰ ਖੁਰਾਕ ਸਪਲਾਈ ਵਿਭਾਗ ਹਰਵੀਨ ਕੌਰ।