Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਡੇਰਾ ਬਾਬਾ ਨਾਨਕ ‘ਚ ਨਹੀਂ ਮਾਰੇਗਾ ਪਰਿੰਦਾ ਪਰ..! !

ਡੇਰਾ ਬਾਬਾ ਨਾਨਕ ‘ਚ ਨਹੀਂ ਮਾਰੇਗਾ ਪਰਿੰਦਾ ਪਰ..! !

ਬਟਾਲਾ/ਡੇਰਾ ਬਾਬਾ ਨਾਨਕ (ਅਵਿਨਾਸ਼ ਸ਼ਰਮਾ)

ਪੰਜਾਬ ਪੁਲਿਸ ਦੀ ਸਪੈਸ਼ਲ ਨਾਕਾਬੰਦੀ, SSP ਬਟਾਲਾ ਨੇ ਖੁਦ ਸੰਭਾਲਿਆ ਮੋਰਚਾ**

ਇੱਕ ਐਸਪੀ, 6 ਡੀਐਸਪੀ, ਐਸਐਚਓ ਸਮੇਤ ਸੈਂਕੜੇ ਪੁਲਿਸ ਜਵਾਨ ਚੱਪੇ-ਚੱਪੇ ‘ਤੇ ਤਾਇਨਾਤ

: ਹਲਕੇ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਪੁਲਿਸ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਨਜ਼ਰ ਆਈ। ਡੇਰਾ ਬਾਬਾ ਨਾਨਕ ਵਿੱਚ ਸਪੈਸ਼ਲ ਨਾਕਾਬੰਦੀ ਕਰਕੇ ਹਰ ਆਉਣ-ਜਾਣ ਵਾਲੇ ‘ਤੇ ਸਖ਼ਤ ਨਿਗਰਾਨੀ ਰੱਖੀ ਗਈ। ਸਥਿਤੀ ਦਾ ਜਾਇਜ਼ਾ ਲੈਣ ਲਈ ਐਸਐਸਪੀ ਬਟਾਲਾ ਡਾਕਟਰ ਮਹਿਤਾਬ ਸਿੰਘ ਖੁਦ ਮੈਦਾਨ ਵਿੱਚ ਉਤਰੇ ਅਤੇ ਪੁਲਿਸ ਪ੍ਰਬੰਧਾਂ ਦੀ ਜਾਂਚ ਕੀਤੀ।

ਇਸ ਨਾਕਾਬੰਦੀ ਦੌਰਾਨ ਇੱਕ ਐਸਪੀ, 6 ਡੀਐਸਪੀ, ਸਬੰਧਤ ਐਸਐਚਓਜ਼ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਜਵਾਨ ਤਾਇਨਾਤ ਰਹੇ। ਸ਼ਹਿਰ ਦੇ ਮੁੱਖ ਚੌਕਾਂ, ਦਾਖ਼ਲਾ ਅਤੇ ਨਿਕਾਸੀ ਰਾਹਾਂ ‘ਤੇ ਨਾਕੇ ਲਗਾ ਕੇ ਵਾਹਨਾਂ ਦੀ ਜਾਂਚ ਕੀਤੀ ਗਈ ਤਾਂ ਜੋ ਕਿਸੇ ਵੀ ਗੈਰਕਾਨੂੰਨੀ ਗਤੀਵਿਧੀ ਨੂੰ ਸਮੇਂ ਸਿਰ ਰੋਕਿਆ ਜਾ ਸਕੇ।

ਇਸ ਮੌਕੇ ਐਸਐਸਪੀ ਡਾ. ਮਹਿਤਾਬ ਸਿੰਘ ਨੇ ਗਲਤ ਰਾਹਾਂ ‘ਤੇ ਭਟਕੇ ਨੌਜਵਾਨਾਂ ਨੂੰ ਖ਼ਾਸ ਅਪੀਲ ਕਰਦਿਆਂ ਕਿਹਾ ਕਿ ਉਹ ਹਿੰਸਾ, ਨਸ਼ਿਆਂ ਅਤੇ ਅਪਰਾਧ ਤੋਂ ਦੂਰ ਰਹਿ ਕੇ ਮੁੱਖ ਧਾਰਾ ਵਿੱਚ ਸ਼ਾਮਿਲ ਹੋਣ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੌਜਵਾਨਾਂ ਨੂੰ ਸਹੀ ਰਸਤਾ ਦਿਖਾਉਣ ਲਈ ਹਮੇਸ਼ਾ ਤਿਆਰ ਹੈ ਅਤੇ ਜੋ ਨੌਜਵਾਨ ਸੁਧਾਰ ਵੱਲ ਆਉਣਾ ਚਾਹੁੰਦੇ ਹਨ, ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ।

ਪੁਲਿਸ ਦੀ ਇਸ ਸਖ਼ਤ ਨਾਕਾਬੰਦੀ ਨਾਲ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਵਿੱਚ ਦੱਸੀ ਜਾ ਰਹੀ ਹੈ ਅਤੇ ਲੋਕਾਂ ਨੇ ਵੀ ਪੁਲਿਸ ਦੇ ਇਸ ਕਦਮ ਦੀ ਸਹਿਰਨਾ ਕੀਤੀ ਹੈ।