Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ

ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ

ਦਸੂਹਾ 1 ਜੁਲਾਈ (ਚੌਧਰੀ) 

: ਜਿਲ੍ਹਾ ਹੁਸ਼ਿਆਰਪੁਰ ਦੇ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਸੁਰੇਂਦਰ ਲਾਂਬਾ ਆਈ ਪੀ ਐਸ ਨੇ ਜਿਲ੍ਹੇ ਅੰਦਰ ਮਾੜੇ ਅੰਨਸਰਾਂ ਅਤੇ ਨਸ਼ਾ ਤਸਕਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਜਿਹਨਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਸਰਬਜੀਤ ਸਿੰਘ ਬਾਹੀਆ ਪੀ ਪੀ ਐਸ,ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਦੀ ਸੁਪਰਵੀਜਨ ਅਧੀਨ ਜਗਦੀਸ਼ ਰਾਜ ਪੀ.ਪੀ.ਐਸ, ਉਪ ਕਪਤਾਨ ਪੁਲਿਸ, ਸਬ ਡਵੀਜ਼ਨ ਦਸੂਹਾ ਦੀ ਨਿਗਰਾਨੀ ਹੇਠ, ਐਸ.ਆਈ ਹਰਪ੍ਰੇਮ ਸਿੰਘ, ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਥਾਣਾ ਦਸੂਹਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਹੈ।

ਜਦੋ ਏ ਐਸ ਆਈ ਪਵਨ ਕੁਮਾਰ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਬਾ ਚੈਕਿੰਗ ਦੇ ਸਬੰਧ ਵਿੱਚ ਪਿੰਡ ਆਲਮਪੁਰ, ਕਾਲੂਵਾਲ ਕੋਟਲਾ, ਕਾਹਲਵਾਂ ਆਦਿ ਨੂੰ ਜਾ ਰਹੀ ਸੀ ਤਾਂ ਜਦ ਪੁਲਿਸ ਪਾਰਟੀ ਪਿੰਡ ਅੱਡਾ ਕਾਹਲਵਾਂ ਨਜਦੀਕ ਪੁੱਜੀ ਤਾਂ ਸਾਹਮਣੇ ਤੋਂ ਇਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਸਾਹਮਣੇ ਦੇਖ ਕੇ ਯੱਕਦਮ ਪਿੱਛੇ ਨੂੰ ਮੁੜਨ ਲੱਗਾ ਤਾਂ ਜਿਸਨੇ ਪੁਲਿਸ ਪਾਰਟੀ ਦੇ ਦੇਖਦੇ ਦੇਖਦੇ ਇਕ ਮੋਮੀ ਵਜਨਦਾਰ ਲਿਫਾਫਾ ਆਪਣੀ ਪੈਂਟ ਦੀ ਸੱਜੀ ਜੇਬ ਵਿੱਚੋ ਕੱਢ ਕੇ ਜਮੀਨ ਤੇ ਸੁੱਟ ਦਿੱਤਾ। ਜਿਸ ਨੂੰ ਸ਼ੱਕ ਦੀ ਬਿਨਾਹ ਤੇ ਏ ਐਸ ਆਈ ਪਵਨ ਕੁਮਾਰ ਸਮੇਤ ਪੁਲਿਸ ਪਾਰਟੀ ਵੱਲੋ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਜਤਿੰਦਰ ਲਾਲ ਉਰਫ ਰਿੰਕਾ ਪੁੱਤਰ ਤਰਸੇਮ ਵਾਸੀ ਕਾਲੂਵਾਲ ਕੋਟਲਾ ਥਾਣਾ ਦਸੂਹਾ ਜਿਲਾ ਹੁਸਿਆਰਪੁਰ ਦੱਸਿਆ । ਜੋ ਜਤਿੰਦਰ ਲਾਲ ਉਰਫ ਰਿੰਕਾ ਉਕਤ ਵਲੋ ਸੁੱਟੇ ਹੋਏ ਮੋਮੀ ਲਿਫਾਫੇ ਦੀ ਤਲਾਸ਼ੀ ਕਰਨ ਤੇ ਉਸ ਵਿੱਚੋ 62 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਹੋਈਆ । ਜਿਸ ਤੇ ਜਤਿੰਦਰ ਲਾਲ ਉਰਫ ਰਿੰਕਾ ਉਕਤ ਖਿਲਾਫ ਮੁੱਕਦਮਾ ਨੰਬਰ 133 ਮਿਤੀ 30-06-2024 ਅ/ਧ 22-61-85 NDPS ਐਕਟ ਤਹਿਤ ਦਰਜ ਰਜਿਸਟਰ ਕੀਤਾ ਗਿਆ ਹੈ । ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕ ਬਾਰੇ ਪਤਾਜੋਈ ਕੀਤੀ ਜਾਵੇਗੀ । ਮੁੱਕਦਮਾ ਦੀ ਤਫਤੀਸ਼ ਜਾਰੀ ਹੈ ।

error: copy content is like crime its probhihated