Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਬਿਨਾ ਨੰਬਰੀ ਮੋਟਰਸਾਈਕਲ,ਖੰਡਾ ਲੋਹਾ, ਲੋਹੇ ਦਾ ਔਜਾਰ ਸਮੇਤ ਦੋ ਨੌਜਵਾਨ ਪੁਲਿਸ ਅੜਿੱਕੇ 

ਬਿਨਾ ਨੰਬਰੀ ਮੋਟਰਸਾਈਕਲ,ਖੰਡਾ ਲੋਹਾ, ਲੋਹੇ ਦਾ ਔਜਾਰ ਸਮੇਤ ਦੋ ਨੌਜਵਾਨ ਪੁਲਿਸ ਅੜਿੱਕੇ 

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ) 

4 ਨਵੰਬਰ : ਬਿਨਾ ਨੰਬਰੀ ਮੋਟਰਸਾਈਕਲ,ਚਾਬੀਆਂ ਦਾ ਗੁੱਛਾ ਖੰਡਾ ਲੋਹਾ, ਲੋਹੇ ਦਾ ਔਜਾਰ ਸਮੇਤ ਦੋ ਨੌਜਵਾਨਾਂ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮਾਂ ਦੀ ਪਛਾਣ ਗਗਨਪ੍ਰੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਬਲਾਲਾ ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ ਗੁਰਪ੍ਰੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਗੱਦੀਵਾਲ ਥਾਣਾ ਗੜਸੰਕਰ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਮਾਨਯੋਗ ਐਸ ਐਸ ਪੀ ਸ: ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਇਲਾਕਾ ਥਾਣਾ ਵਿੱਚ ਲੁੱਟ ਖੋਹ,ਚੌਰੀਆ ਦੀਆਂ ਵਾਰਦਾਤਾ ਰੋਕਣ ਲਈ ਅਤੇ ਨਸ਼ਿਆਂ ਦੀ ਰੋਕ ਥਾਮ ਲਈ ਚੱਲ ਰਹੀ ਸਪੈਸ਼ਲ ਮੁਹਿੰਮ ਸਬੰਧੀ ਸ: ਕੁਲਵੰਤ ਸਿੰਘ ਪੀਪੀਐਸ ਡੀਐਸਪੀ ਸਬ ਡਵੀਜ਼ਨ ਟਾਂਡਾ ਵਲੋਂ ਦਿੱਤੀਆਂ ਹਾਦਾਇਤਾਂ ਮੁਤਾਬਿਕ ਸਬ ਇੰਸਪੈਕਟਰ ਮਲਕੀਤ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਇਲਾਕਾ ਥਾਣਾ ਗੜਦੀਵਾਲਾ ਵਿੱਚ ਚਲ ਰਹੀ ਚੈਕਿੰਗ ਦੋਰਾਨ ਏ ਐਸ ਆਈ ਬਲਵਿੰਦਰ ਸਿੰਘ ਸਮੇਤ ਕਰਮਚਾਰੀਆਂ ਕਾਲਰਾ ਮੋੜ ਮੌਜੂਦ ਸੀ ਤਾਂ ਇੱਕ ਮੋਟਰ ਸਾਈਕਲ ਬਿਨਾ ਨੰਬਰੀ ਮਾਰਕਾ ਪਲਟੀਨਾ ਪਰ ਦੋ ਸੌਂਕੀ ਨੌਜਵਾਨ ਸਵਾਰ ਸਨ। ਜਿਨ੍ਹਾਂ ਨੂੰ ਰੋਕ ਕੇ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਨ੍ਹਾਂ ਨੇ ਪੁੱਛਣ ਤੇ ਆਪਣਾ ਨਾਮ ਗੁਰਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਗੜ੍ਹਦੀਵਾਲਾ ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ ਅਤੇ ਦੂਸਰੇ ਨੇ ਆਪਣਾ ਨਾਮ ਗੁਲਜਾਰ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਗੜਸ਼ੰਕਰ ਥਾਣਾ ਗੜਸੰਕਰ ਜਿਲਾ ਹੁਸ਼ਿਆਰਪੁਰ ਦੱਸਿਆ ।ਜਿਹਨਾ ਨੂੰ ਏ ਐਸ ਆਈ ਬਲਵਿੰਦਰ ਸਿੰਘ ਨੇ ਸਖਤੀ ਨਾਲ ਨਾਮ ਪਤਾ ਪੁੱਛਿਆ  ਜਿਨ੍ਹਾਂ ਨੇ ਆਪਣਾ ਨਾਮ ਗਗਨਪ੍ਰੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਬਲਾਲਾ ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ ਅਤੇ ਦੂਸਰੇ ਨੇ ਆਪਣਾ ਨਾਮ ਗੁਰਪ੍ਰੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਗੱਦੀਵਾਲ ਥਾਣਾ ਗੜਸੰਕਰ ਜਿਲਾ ਹੁਸ਼ਿਆਰਪੁਰ ਦੱਸਿਆ।ਜਿਨ੍ਹਾਂ ਦੀ ਮੋਕੇ ਪਰ ਤਲਾਸ਼ੀ ਕਰਨ ਤੇ ਗਗਨਪ੍ਰੀਤ ਸਿੰਘ ਉਕਤ ਪਾਸੋਂ ਚਾਬੀਆਂ ਦਾ ਗੁੱਛਾ ਅਤੇ ਗੁਰਪ੍ਰੀਤ ਸਿੰਘ ਉਕਤ ਪਾਸੋਂ ਇੱਕ ਲੋਹੇ ਦਾ ਔਜਾਰ ਅੱਗੇ ਤਿੱਖਾ ਪਿੱਛੇ ਗੋਲ ਨਖੀਲਾ ਔਜਾਰ ਬਰਾਮਦ ਹੋਇਆ ਅਤੇ ਮੋਟਰ ਸਾਈਕਲ ਨੂੰ ਚੈਕ ਕਰਨ ਤੇ ਮੋਟਰ ਸਾਈਕਲ ਦੇ ਸੱਜੇ ਪਾਸੇ ਇੱਕ ਖੰਡਾ ਲੋਹਾ ਬੰਨਿਆ ਸੀ ਬਰਾਮਦ ਹੋਇਆ। ਜਿਹਨਾ ਨੂੰ ਵੱਖ ਵੱਖ ਫਰਦਾ ਰਾਹੀਂ ਬਤੌਰ ਵਜਾ ਕਬਜਾ ਪੁਲਿਸ ਵਿੱਚ ਲਿਆ। ਜਿਨਾ ਨੂੰ ਏ ਐਸ ਆਈ ਬਲਵਿੰਦਰ ਸਿੰਘ ਨੇ ਜੇਰੇ ਧਾਰਾ 109 Crpc ਵਿੱਚ ਕਾਰਵਾਈ ਅਮਲ ਵਿੱਚ ਲਿਆਂਦੀ। ਜਿਹਨਾ ਨੂੰ ਅੱਜ ਮਾਣਯੋਗ ਐਸ ਡੀ ਐਮ ਦਸੂਹਾ ਦੀ ਕੋਰਟ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।