Prime Punjab Times

Latest news
ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ 500 ਡਰੋਨਾਂ ਨੇ ਦਸੂਹਾ ਦੇ ਅਸਮਾਨ ਨੂੰ ਕੀਤਾ ਰੌਸ਼ਨ, ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਕੀਤਾ ਪੇਸ਼ *23 ਸਾਲਾ ਨੌਜਵਾਨ ਈਸ਼ਾਨ ਮਿਨਹਾਸ ਭਾਰਤੀ ਫੌਜ ’ਚ ਬਣੇ ਲੈਫਟੀਨੈਂਟ* ਖ਼ਾਲਸਾ ਕਾਲਜ ਵਿਖੇ ਅੰਤਰ-ਰਾਸ਼ਟਰੀ ਸਾਖ਼ਰਤਾ ਦਿਵਸ ਮਨਾਇਆ ਪੰਜਾਬ ਸਰਕਾਰ ਨੇ ਐਸ.ਜੀ.ਜੀ.ਐਸ. ਖਾਲਸਾ ਕਾਲਜ, ਮਾਹਿਲਪੁਰ ਵਿਖੇ ਕਰਵਾਇਆ ਸ਼ਾਨਦਾਰ ਡਰੋਨ ਸ਼ੋਅ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦੇ ਨਮਿੱਤ  ਸਰਧਾਂਜਲੀ ਸਮਾਰੋਹ ਦੌਰਾਨ ਰਾਜਨੀਤਕ ਧਾਰਮਿਕ ਤੇ ਸਮਾਜਿਕ ਜਥੇਬੰਦ...
ADVERTISEMENT
You are currently viewing ਮਰੀਜ਼ਾਂ ਨੂੰ ਨਹੀਂ ਮਿਲ ਰਹੀਆਂ ਦਵਾਈਆਂ ਆਯੂਸ਼ਮਾਨ ਅਰੋਗਿਆ ਕੇਂਦਰਾਂ ਤੋਂ… ?

ਮਰੀਜ਼ਾਂ ਨੂੰ ਨਹੀਂ ਮਿਲ ਰਹੀਆਂ ਦਵਾਈਆਂ ਆਯੂਸ਼ਮਾਨ ਅਰੋਗਿਆ ਕੇਂਦਰਾਂ ਤੋਂ… ?

ਗੜਦੀਵਾਲਾ 6 ਜੂਨ (ਪ੍ਰਾਈਮ ਪੰਜਾਬ ਟਾਈਮਜ਼ ) 

: ਪਿਛਲੇ ਫਰਵਰੀ ਮਹੀਨੇ ਤੋਂ ਆਯੂਸਮਾਨ ਆਰੋਗਿਆ ਕੇਂਦਰ ‘ਚ ਦਵਾਈਆਂ ਨਾ ਮਿਲਣ ਤੇ ਮਰੀਜ਼ ਦਵਾਈ ਲੈਣ ਆਏ ਖਾਲੀ ਹੱਥ ਘਰਾਂ ਨੂੰ ਵਾਪਸ ਜਾ ਰਹੇ ਹਨ। ਇਹ ਦਵਾਈਆਂ ਸੈਂਟਰ ਤੇ ਪੰਜਾਬ ਸਰਕਾਰ ਵਲੋਂ ਰਲ ਕੇ ਇਹਨਾਂ ਰੋਗਿਆ ਕੇਂਦਰਾਂ ਨੂੰ ਭੇਜੀਆਂ ਜਾਂਦੀਆਂ ਹਨ। ਇਸ ਨਾਲ ਦੋਵੇਂ ਸਰਕਾਰਾਂ ਦੀ ਸਿਹਤ ਸਹੂਲਤਾਂ ਦੀ ਪੋਲ ਖੁੱਲ ਗਈ ਹੈ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਦੁਆਬਾ ਕਿਸਾਨ ਸਭਾ ਪੰਜਾਬ, ਪਿੰਡ ਪੰਡੋਰੀ ਅਟਵਾਲ ਦੇ ਪ੍ਰਧਾਨ ਤੇ ਸਾਬਕਾ ਸਰਪੰਚ ਕੁਲਦੀਪ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਅੱਗੇ ਕਿਹਾ ਸਰਕਾਰ ਇਸ ਮਸਲੇ ਵੱਲ ਜਲਦੀ ਧਿਆਨ ਦੇਵੇ ਤਾਂ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਦਾ ਲਾਭ ਮਿਲਦਾ ਰਹੇ ।

ਸ ਸਬੰਧੀ ਐਸ ਐਮ ਓ ਭੂੰਗਾ, ਡਾਕਟਰ ਜਗਤਾਰ ਸਿੰਘ ਨਾਲ ਜਦੋਂ ਗੱਲ ਕੀਤੀ ਤੇ ਉਹਨਾਂ ਕਿਹਾ ਕਿ ਇਹ ਆਯੁਸ਼ਮਨ ਕੇਂਦਰਾਂ ਵਾਲੇ ਆਨਲਾਈਨ ਅਪਲਾਈ ਕਰਕੇ ਦਵਾਈਆਂ ਸਾਡੇ ਕੋਲ ਪਈਆਂ ਹੋਈਆਂ ਹਨ ਇਹ ਕਦੇ ਵੀ ਇਹ ਲਿਜਾ ਸਕਦੇ ਹਨ। ਸਰਕਾਰ ਦੇ ਹੁਕਮ ਹਨ ਕਿ ਆਨਲਾਈਨ ਅਪਲਾਈ ਕਰਨ ਤੋਂ ਬਿਨਾਂ ਕਿਸੇ ਨੂੰ ਦਵਾਈ ਨਹੀਂ ਦਿੱਤੀ ਜਾਵੇਗੀ ।

ਰ ਜਦੋਂ ਪੀ ਐਚ ਓ ਐਸੋਸੀਏਸ਼ਨ ਪੰਜਾਬ ਦੀ ਯੂਨੀਅਨ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਕਿਹਾ ਕਿ ਆਨਲਾਈਨ ਅਪਲਾਈ ਕਰਨਾ ਸਾਡਾ ਕੰਮ ਨਹੀਂ ਇਹ ਫਾਰਮਾਸਿਸਟਾਂ ਦਾ ਕੰਮ ਹੈ। ਇਹ ਸਾਡੇ ਤੇ ਵਾਧੂ ਕੰਮ ਲਿਆ ਜਾ ਰਿਹਾ ਹੈ । ਇਸ ਕਰਕੇ ਅਸੀਂ ਇਹ ਕੰਮ ਨਹੀਂ ਕਰਨਾ। ਲੋਕਾਂ ਦੀ ਮੰਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਵੱਲ ਤੁਰੰਤ ਧਿਆਨ ਦੇਵੋ ਤਾਂ ਕਿ ਲੋਕ ਸਹੀ ਸਿਹਤ ਸਹੂਲਤਾਂ ਦਾ ਲਾਭ ਲੈ ਸਕਣ।