Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਵੈਕਸੀਨ,ਮੈਡੀਕਲ ਉਪਕਰਨਾਂ,ਦਵਾਈਆਂ ਦੇ ਨਿਰਮਾਣ ਨਾਲ ਸਬੰਧਤ ਕੱਚੇ ਅਤੇ ਤਿਆਰ ਮਾਲ ਦੀ ਮੂਵਮੈਂਟ ’ਤੇ ਨਹੀਂ ਹੋਵੇਗੀ ਰੋਕ : ਅਪਨੀਤ ਰਿਆਤ

ਵੈਕਸੀਨ,ਮੈਡੀਕਲ ਉਪਕਰਨਾਂ,ਦਵਾਈਆਂ ਦੇ ਨਿਰਮਾਣ ਨਾਲ ਸਬੰਧਤ ਕੱਚੇ ਅਤੇ ਤਿਆਰ ਮਾਲ ਦੀ ਮੂਵਮੈਂਟ ’ਤੇ ਨਹੀਂ ਹੋਵੇਗੀ ਰੋਕ : ਅਪਨੀਤ ਰਿਆਤ

–ਜ਼ਿਲ੍ਹਾ ਮੈਜਿਸਟਰੇਟ ਨੇ ਟੈਲੀਕਾਮ ਤੇ ਇੰਟਰਨੈਟ ਸਰਵਿਸ ਪ੍ਰੋਵਾਈਡਰਾਂ ਨਾਲ ਜੁੜੇ ਸਟਾਫ਼ ਮੈਂਬਰਾਂ ਨੂੰ ਵੀ ਦਿੱਤੀ ਮੂਵਮੈਂਟ ਤੋਂ ਛੋਟ

ਹੁਸ਼ਿਆਰਪੁਰ, 14 ਜਨਵਰੀ(ਬਿਊਰੋ) : ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਨੇ ਕੋਵਿਡ-19 ਦੇ ਵੱਧ ਰਹੇ ਖਤਰੇ ਦੇ ਮੱਦੇਨਜ਼ਰ ਧਾਰਾ 144 ਅਧੀਨ ਜਾਰੀ ਹੁਕਮਾਂ ਤਹਿਤ ਜ਼ਿਲ੍ਹੇ ਵਿਚ ਲਗਾਈਆਂ ਗਈਆਂ ਪਾਬੰਦੀਆਂ ਵਿਚ ਕੁਝ ਜ਼ਰੂਰੀ ਸੇਵਾਵਾਂ ਨੂੰ ਛੋਟ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਵੈਕਸੀਨ ਅਤੇ ਮੈਡੀਕਲ ਉਪਕਰਨਾਂ, ਡਾਇਗਨੋਸਟਿਕ ਟੈਸਟਿੰਗ ਕਿੱਟਾਂ ਸਮੇਤ ਫਾਰਮਾਸਿਊਟੀਕਲ ਦਵਾਈਆਂ ਦੇ ਨਿਰਮਾਣ ਨਾਲ ਸਬੰਧਤ ਕੱਚੇ ਮਾਲ, ਤਿਆਰ ਮਾਲ ਦੀ ਆਵਜਾਈ ’ਤੇ ਕੋਈ ਪਾਬੰਦੀ ਨਹੀਂ ਹੋਵੇਗੀ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਜ਼ਰੂਰੀ ਸੇਵਾਵਾਂ ਦੀ ਸ਼ੇ੍ਰਣੀ ਤਹਿਤ ਜਾਇਜ਼ ਕੰਪਨੀਆਂ ਦੇ ਪਹਿਚਾਣ ਪੱਤਰ ਦਿਖਾਉਣ ’ਤੇ ਟੈਲੀਕਾਮ ਸਰਵਿਸ ਪ੍ਰੋਵਾਈਡਰ, ਇੰਟਰਨੈਟ ਸਰਵਿਸ ਪ੍ਰੋਵਾਈਡਰਾਂ ਅਤੇ ਆਪਟੀਕਲ ਫਾਈਬਲ ਮੈਨਟੀਨੈਂਸ ਨਾਲ  ਜੁੜੇ ਸਟਾਫ਼ ਮੈਂਬਰਾਂ, ਫੀਲਡ ਇੰਜੀਨੀਅਰਾਂ ਦੀ ਮੂਵਮੈਂਟ ’ਤੇ ਕੋਈ ਪਾਬੰਦੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਕੋਵਿਡ ਤੋਂ ਬਚਾਅ ਸਬੰਧੀ ਮਾਸਕ ਪਾਉਣ ਅਤੇ 6 ਫੁੱਟ ਦੀ ਦੂਰੀ ਬਣਾਏ ਰੱਖਣ ਦੇ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੋਵੇਗਾ।