Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਹੁਸ਼ਿਆਰਪੁਰ ਦੇ ਸਰਵਪੱਖੀ ਵਿਕਾਸ ’ਚ ਨਹੀਂ ਛੱਡੀ ਜਾਵੇਗੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ ਦੇ ਸਰਵਪੱਖੀ ਵਿਕਾਸ ’ਚ ਨਹੀਂ ਛੱਡੀ ਜਾਵੇਗੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ ਦੇ ਸਰਵਪੱਖੀ ਵਿਕਾਸ ’ਚ ਨਹੀਂ ਛੱਡੀ ਜਾਵੇਗੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ

–ਕੈਬਨਿਟ ਮੰਤਰੀ ਨੇ 38 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 13 ਤੇ 16 ’ਚ ਗਲੀ ਦੇ ਨਿਰਮਾਣ ਕੰਮਾਂ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 26 ਮਾਰਚ(ਬਿਊਰੋ) : ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹਿਰਾਂ ਅਤੇ ਪਿੰਡਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਜਿਸ ਤਹਿਤ ਉਚ ਗੁਣਵੱਤਾ ਵਾਲੀਆਂ ਸੜਕਾਂ, ਗਲੀਆਂ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਲੋਕਾਂ ਨੂੰ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ। ਉਹ ਕਰੀਬ 38 ਲੱਖ ਰੁਪਏ ਦੀ ਲਾਗਤ ਨਾਲ ਹੁਸ਼ਿਆਰਪੁਰ ਦੇ ਵਾਰਡ ਨੰਬਰ 13 ਵਿਚ ਬਾਜੀਗਰ ਰੋਡ ਤੋਂ ਦਿਲੇ ਰਾਮ ਵਾਲੀ ਗਲੀ ਅਤੇ ਵਾਰਡ ਨੰਬਰ 16 ਵਿਚ ਪੀ.ਪੀ.ਐਲ. ਤੋਂ ਆਕਾਸ਼ ਕਲੋਨੀ ਤੱਕ ਬਣਨ ਵਾਲੀ ਗਲੀ ਦੇ ਨਿਰਮਾਣ ਕੰਮਾਂ ਦੀ ਸ਼ੁਰੂਆਤ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਕਮਿਸ਼ਨ ਨਗਰ ਨਿਗਮ ਸ੍ਰੀ ਹਿਮਾਂਸ਼ੂ ਜੈਨ, ਕੌਂਸਲਰ ਸ੍ਰੀਮਤੀ ਨਰਿੰਦਰ ਕੌਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਵਾਰਡ ਨੰਬਰ 13 ਵਿਚ 17.91 ਲੱਖ ਰੁਪਏ ਅਤੇ ਵਾਰਡ ਨੰ: 16 ਵਿਚ 19.64 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਸ਼ਚਿਤ ਸਮੇਂ ਵਿਚ ਇਹ ਨਿਰਮਾਣ ਕੰਮ ਪੂਰਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਨਿਰਮਾਣ ਕੰਮ ਦੀ ਗੁਣਵੱਤਾ ਵਿਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਸਰਵਪੱਖੀ ਵਿਕਾਸ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਥਾਵਾਂ ’ਤੇ ਉਥੇ ਦੀ ਜ਼ਰੂਰਤ ਦੇ ਹਿਸਾਬ ਨਾਲ ਵਿਕਾਸ ਕੰਮ ਕਰਵਾਏ ਜਾ ਰਹੇ ਹਨ, ਇਸ ਸਬੰਧ ਵਿਚ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਪਹਿਲ ਦਿੱਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਸਹੀ ਸਮੇਂ ’ਤੇ ਹਰ ਸੁਵਿਧਾ ਪਹੁੰਚੇ।
ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਜ਼ਰੂਰਤ ਨੂੰ ਧਿਆਨ ਵਿਚ ਰੱਖਦੇ ਹੋਏ ਸੂਬੇ ਦਾ ਵਿਕਾਸ ਕਰਨ ਲਈ ਤੱਤਪਰ ਹੈ। ਇਸ ਮੌਕੇ ’ਤੇ ਐਕਸੀਅਨ ਕੁਲਦੀਪ ਸਿੰਘ, ਐਕਸੀਅਨ ਹਰਪ੍ਰੀਤ ਸਿੰਘ, ਐਸ.ਡੀ.ਓ. ਪ੍ਰਦੀਪ ਕੁਮਾਰ, ਜੇ.ਈ. ਲਵਦੀਪ, ਸ੍ਰੀ ਪਵਨ ਭੱਟੀ, ਸੰਦੀਪ ਚੇਚੀ, ਹਨੀ, ਜਸਵੀਰ ਸਿੰਘ, ਲਖਵੀਰ ਸਿੰਘ, ਨਰਿੰਦਰ ਕੁਮਾਰ, ਅਮਰਜੀਤ ਸ਼ਮੀ, ਮਨਦੀਪ, ਨਾਜਰ ਰਾਮ, ਸੰਦੀਪ ਕੁਮਾਰ ਆਦਿ ਵੀ ਮੌਜੂਦ ਸਨ।