Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਜ਼ਿਲ੍ਹਾ ਹੁਸ਼ਿਆਰਪੁਰ ’ਚ 8 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ

ਜ਼ਿਲ੍ਹਾ ਹੁਸ਼ਿਆਰਪੁਰ ’ਚ 8 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ

-01 ਫਰਵਰੀ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਦਾਖਲ ਕਰਵਾਏ ਜਾ ਸਕਦੇ ਹਨ ਨਾਮਜ਼ਦਗੀ ਪੱਤਰ : ਜ਼ਿਲ੍ਹਾ ਚੋਣ ਅਫ਼ਸਰ

ਹੁਸ਼ਿਆਰਪੁਰ, 27 ਜਨਵਰੀ(ਬਿਊਰੋ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਅੱਜ 8 ਉਮੀਦਵਾਰਾਂ ਵਲੋਂ ਵਿਧਾਨ ਸਭਾ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 039-ਮੁਕੇਰੀਆਂ ਵਿਖੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਲੋਂ ਸ੍ਰੀ ਸਰਬਜੋਤ ਸਿੰਘ ਨੇ ਨਾਮਜ਼ਦਗੀ ਪੱਤਰ ਭਰੇ ਹਨ, ਜਦਕਿ 40-ਦਸੂਹਾ ਵਿਧਾਨ ਸਭਾ ਹਲਕੇ ਲਈ ਬਹੁਜਨ ਸਮਾਜ ਪਾਰਟੀ ਵਲੋਂ ਸ੍ਰੀ ਸੁਸ਼ੀਲ ਕੁਮਾਰ ਸ਼ਰਮਾ ਅਤੇ ਮੀਨਾ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 041-ਉੜਮੁੜ ਲਈ ਬਹੁਜਨ ਸਮਾਜ ਪਾਰਟੀ ਵਲੋਂ ਸ੍ਰੀ ਲਖਵਿੰਦਰ ਸਿੰਘ, 043-ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਲਈ ਇੰਡੀਅਨ ਨੈਸ਼ਨਲ ਕਾਂਗਰਸ ਵਲੋਂ ਸ੍ਰੀ ਸੁੰਦਰ ਸ਼ਾਮ ਅਰੋੜਾ ਅਤੇ ਡਾ. ਸ਼ਿਵਾਨੀ ਅਰੋੜਾ ਤੋਂ ਇਲਾਵਾ ਆਮ ਆਦਮੀ ਪਾਰਟੀ ਵਲੋਂ ਸ੍ਰੀ ਬ੍ਰਹਮ ਸ਼ੰਕਰ ਸ਼ਰਮਾ ਅਤੇ ਵਿਭਾ ਸ਼ਰਮਾ ਨੇ ਕਾਗਜ਼ ਦਾਖਲ ਕਰਵਾਏ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 042-ਸ਼ਾਮਚੁਰਾਸੀ, 044-ਚੱਬੇਵਾਲ ਅਤੇ ਵਿਧਾਨ ਸਭਾ ਹਲਕਾ 045-ਗੜ੍ਹਸ਼ੰਕਰ ਲਈ ਕੋਈ ਵੀ ਨਾਮਜ਼ਦਗੀ ਪੱਤਰ ਪ੍ਰਾਪਤ ਨਹੀਂ ਹੋਇਆ ਹੈ।
ਸ੍ਰੀਮਤੀ ਰਿਆਤ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਉਮੀਦਵਾਰ ਸਮੇਤ ਸਿਰਫ਼ ਤਿੰਨ ਵਿਅਕਤੀਆਂ ਨੂੰ ਰਿਟਰਨਿੰਗ ਅਫ਼ਸਰ ਦੇ ਕਮਰੇ ਵਿਚ ਦਾਖਲ ਹੋਣ ਦੀ ਇਜਾਜ਼ਤ ਹੋਵੇਗੀ, ਜਿਥੇ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣੇ ਹਨ। ਉਨ੍ਹਾਂ ਦੱਸਿਆ ਕਿ 1 ਫਰਵਰੀ ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ, ਜਦਕਿ 30 ਜਨਵਰੀ ਨੂੰ ਛੁੱਟੀ ਹੋਣ ਕਾਰਨ ਨਾਮਜ਼ਦਗੀ ਪੱਤਰ ਪ੍ਰਾਪਤ ਨਹੀਂ ਕੀਤੇ ਜਾਣਗੇ। ਇਸ ਤੋਂ ਇਲਾਵਾ 29 ਜਨਵਰੀ ਦਿਨ ਸ਼ਨੀਵਾਰ ਨੂੰ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣਗੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰ ਵਿਖੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 2 ਫਰਵਰੀ ਨੂੰ ਸਵੇਰੇ 11 ਵਜੇ ਹੋਵੇਗੀ ਅਤੇ ਨਾਮਜ਼ਦਗੀ ਪੱਤਰ 4 ਫਰਵਰੀ 2022 ਨੂੰ ਬਾਅਦ ਦੁਪਹਿਰ 3 ਵਜੇ ਤੋਂ ਪਹਿਲਾਂ ਵਾਪਸ ਲਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵੋਟਾਂ 20 ਫਰਵਰੀ 2022 ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਕੀਤੀ ਜਾਵੇਗੀ।
ਸ੍ਰੀਮਤੀ ਰਿਆਤ ਨੇ ਦੱਸਿਆ ਕਿ ਚੱਬੇਵਾਲ ਵਿਧਾਨ ਸਭਾ ਹਲਕੇ ਲਈ ਕਮਰਾ ਨੰਬਰ 111 ਕੋਰਟ ਰੂਮ (ਦਫ਼ਤਰ, ਵਧੀਕ ਡਿਪਟੀ ਕਮਿਸ਼ਨਰ, ਜਨਰਲ) ਪਹਿਲੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਮੁਕੇਰੀਆਂ ਲਈ ਐਸ.ਡੀ.ਐਮ. ਦਫ਼ਤਰ, ਕੋਰਟ ਰੂਮ ਗਰਾਊਂਡ ਫਲੋਰ ਮੁਕੇਰੀਆਂ, ਵਿਧਾਨ ਸਭਾ ਹਲਕਾ ਦਸੂਹਾ ਲਈ ਐਸ.ਡੀ.ਐਮ. ਦਫ਼ਤਰ, ਕੋਰਟ ਰੂਮ ਦਸੂਹਾ, ਵਿਧਾਨ ਸਭਾ ਹਲਕਾ ਉੜਮੁੜ ਲਈ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹੁਸ਼ਿਆਰਪੁਰ, ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਲਈ ਦਫ਼ਤਰ ਨਗਰ ਨਿਗਮ ਹੁਸ਼ਿਆਰਪੁਰ (ਸਵਾਮੀ ਵਿਵੇਕਾਨੰਦ ਭਵਨ, ਨਿਊ ਧੋਬੀਘਾਟ ਚੌਕ), ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਲਈ ਐਸ.ਡੀ.ਐਮ. ਦਫ਼ਤਰ, ਕੋਰਟ ਰੂਮ, ਹੁਸ਼ਿਆਰਪੁਰ ਅਤੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਲਈ ਐਸ.ਡੀ.ਐਮ. ਦਫ਼ਤਰ, ਕੋਰਟ ਰੂਮ, ਗੜ੍ਹਸ਼ੰਕਰ ਵਿਖੇ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾ ਰਹੇ ਹਨ।
ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਉਮੀਦਵਾਰ ਵਲੋਂ ਨਵੀਨਤਮ ਫਾਰਮ 26, ਹਲਫੀਆ ਬਿਆਨ ਆਨਲਾਈਨ ਵੀ ਭਰਿਆ ਜਾ ਸਕਦਾ ਹੈ। ਮੁੱਖ ਚੋਣ ਅਫ਼ਸਰ ਜਾਂ ਜ਼ਿਲ੍ਹਾ ਚੋਣ ਅਫ਼ਸਰ ਦੀ ਵੈਬਸਾਈਟ ਤੋਂ ਇਸ ਦਾ ਪ੍ਰਿੰਟ ਲਿਆ ਜਾ ਸਕਦਾ ਹੈ ਅਤੇ ਨੋਟਰਾਈਜੇਸ਼ਨ ਤੋਂ ਬਾਅਦ ਇਸ ਨੂੰ ਨਾਮਜ਼ਦਗੀ ਫਾਰਮ ਦੇ ਨਾਲ ਰਿਟਰਨਿੰਗ ਅਫ਼ਸਰ ਕੋਲ ਜਮ੍ਹਾਂ ਕਰਵਾਇਆ ਜਾਣਾ ਹੈ। ਉਨ੍ਹਾਂ ਦੱਸਿਆ ਕਿ ਜਨਰਲ ਵਰਗ ਲਈ ਦਾਖਲਾ ਫੀਸ 10,000 ਰੁਪਏ ਅਤੇ ਰਾਖਵੀਂ ਸ਼੍ਰੇਣੀ (ਐਸ.ਸੀ., ਐਸ.ਟੀ.) ਲਈ ਦਾਖਲਾ ਫੀਸ 5000 ਰੁਪਏ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਚੋਣਾਂ ਵਿਚ ਉਮੀਦਵਾਰ ਵਲੋਂ ਵੱਧ ਤੋਂ ਵੱਧ 40 ਲੱਖ ਰੁਪਏ ਤੱਕ ਖਰਚ ਕੀਤਾ ਜਾ ਸਕਦਾ ਹੈ।

error: copy content is like crime its probhihated