Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਵਾਹਨਾਂ ਦੇ ਕੱਟੇ ਚਲਾਨ ਨਾ ਭਰਨ ਦੀ ਸੂਰਤ ‘ਚ ਵਾਹਨ ਹੋਣਗੇ ਬਲੈਕ ਲਿਸਟ : ਆਰ.ਟੀ. ਓ

ਵਾਹਨਾਂ ਦੇ ਕੱਟੇ ਚਲਾਨ ਨਾ ਭਰਨ ਦੀ ਸੂਰਤ ‘ਚ ਵਾਹਨ ਹੋਣਗੇ ਬਲੈਕ ਲਿਸਟ : ਆਰ.ਟੀ. ਓ

ਹੁਸ਼ਿਆਰਪੁਰ 27 ਮਾਰਚ (ਪ੍ਰਾਈਮ ਪੰਜਾਬ ਟਾਈਮਜ਼) 

: ਰਿਜਨਲ ਟਰਾਂਸਪੋਰਟ ਅਫਸਰ ਹੁਸ਼ਿਆਰਪੁਰ ਰਵਿੰਦਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਅੰਦਰ ਮੋਟਰ ਵਹੀਕਲ ਐਕਟ 1988 ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੀਤੇ ਜਾਂਦੇ ਹਨ ਅਤੇ ਜੇਕਰ ਸੈਂਟਰਲ ਮੋਟਰ ਵਹੀਕਲ ਰੂਲਜ਼ 1989 ਦੇ ਅਧੀਨ ਰੂਲ 167 ਦੇ ਤਹਿਤ 90 ਦਿਨਾਂ ਦੇ ਅੰਦਰ-ਅੰਦਰ ਚਲਾਨ ਦਾ ਭੁਗਤਾਨ ਨਹੀਂ ਕੀਤਾ ਜਾਂਦਾ ਤਾਂ ਵਿਭਾਗ ਵੱਲੋਂ ਸਬੰਧਤ ਵਹੀਕਲਾਂ ਨੂੰ ਬਲੈਕ ਲਿਸਟ ਕਰ ਦਿੱਤਾ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਵਾਹਨ ਬਲੈਕ ਲਿਸਟ ਹੋਣ ਕਾਰਨ ਸਬੰਧਿਤ ਵਾਹਨ ਦੇ ਮਾਲਕ ਕਿਸੇ ਵੀ ਤਰ੍ਹਾਂ ਦੀ ਸਰਕਾਰੀ ਸੇਵਾ ਜਿਵੇਂ ਕਿ ਬੀਮਾ, ਪ੍ਰਦੂਸ਼ਣ, ਰਜਿਸਟਰੇਸ਼ਨ, ਟਰਾਂਸਫਰ, ਲੋਨ ਆਦਿ ਦਾ ਲਾਭ ਨਹੀਂ ਲੈ ਸਕਦੇ।

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਚਲਾਨ ਦੀ ਬਣਦੀ ਰਕਮ ਸਮੇਂ ਸਿਰ ਦਫ਼ਤਰ  ਰਿਜਨਲ ਟਰਾਂਸਪੋਰਟ ਅਫਸਰ ਹੁਸ਼ਿਆਰਪੁਰ ਵਿਖੇ ਜਮ੍ਹਾਂ ਕਰਵਾਉਣ। ਚਲਾਨ ਦੀ ਬਣਦੀ ਰਕਮ ਜਮ੍ਹਾਂ ਨਾ ਕਰਵਾਉਣ ਦੀ ਸੂਰਤ ਵਿੱਚ ਵਾਹਨ ਨੂੰ ਬਲੈਕ ਲਿਸਟ ਕਰ ਦਿੱਤਾ ਜਾਵੇਗਾ।