Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध...
ADVERTISEMENT
You are currently viewing *ਐਨ ਪੀ ਐਸ ਪੀੜਿਤ ਮੁਲਾਜਮਾਂ ਨੇ ਯੂ ਪੀ ਐਸ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ*

*ਐਨ ਪੀ ਐਸ ਪੀੜਿਤ ਮੁਲਾਜਮਾਂ ਨੇ ਯੂ ਪੀ ਐਸ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ*

ਦਸੂਹਾ (PPT NEWS) 

ਕੇਂਦਰ ਸਰਕਾਰ ਵਲੋਂ ਲਾਗੂ ਯੂਨੀਫਾਈਡ ਪੈਨਸ਼ਨ ਸਕੀਮ ਮੁਲਾਜ਼ਮਾਂ ਨਾਲ ਵੱਡਾ ਧੋਖਾ

ਆਪ ਸਰਕਾਰ ਦੁਆਰਾ ਪੁਰਾਣੀ ਪੈਨਸ਼ਨ ਸਕੀਮ ਦਾ ਨੋਟੀਫਿਕੇਸ਼ਨ ਕਰਕੇ ਵੀ ਇਸਨੂੰ ਲਾਗੂ ਨਾ ਕਰਨਾ ਮੁਲਾਜ਼ਮਾਂ ਨਾਲ ਬਹੁਤ ਵੱਡਾ ਧੋਖਾ – ਜਸਵੀਰ ਬੋਦਲ

: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਇਕਾਈ ਦਸੂਹਾ ਦੇ ਪ੍ਰਧਾਨ ਪ੍ਰਧਾਨ ਜਸਵੀਰ ਬੋਦਲ ਅਤੇ ਉਮੇਸ਼ ਕੁਮਾਰ ਨੇ ਪ੍ਰੈਸ ਨਾਲ ਗੱਲ ਕਰਦਿਆਂ ਹੋਇਆਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਏਕੀਕਿ੍ਰਤ ਪੈਨਸ਼ਨ ਯੋਜਨਾ (ਯੂ.ਪੀ.ਐਸ)ਦਾ ਨੋਟੀਫਿਕੇਸ਼ਨ ਬੀਤੇ 25 ਜਨਵਰੀ ਨੂੰ ਜਾਰੀ ਹੋਣ ਤੇ ਕਰਮਚਾਰੀਆਂ ਅੰਦਰ ਰੋਸ ਦੀ ਲਹਿਰ ਫੈਲ ਗਈ ਹੈ।ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦੀ ਯੂ.ਪੀ.ਐਸ ਸਕੀਮ ਦੇਸ਼ ਦੇ ਸਮੁੱਚੇ ਮੁਲਾਜ਼ਮ ਵਰਗ ਨਾਲ ਇੱਕ ਬਹੁਤ ਵੱਡਾ ਧੋਖਾ ਹੈ ਅਤੇ ਇਸ ਨੋਟੀਫਿਕੇਸ਼ਨ ਦੇ ਵਿਰੋਧ ਵਜੋਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਤੇ ਜ਼ਿਲ੍ਹਾ ਕਨਵੀਨਰ ਸੰਜੀਵ ਧੂਤ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਦਸੂਹਾ ਵਿਖੇ ਯੂਨੀਫਾਈਡ ਪੈਨਸ਼ਨ ਸਕੀਮ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ।

ਇਸ ਸਮੇਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂ ਜਸਵੀਰ ਬੋਦਲ, ਰਾਜੇਸ਼ ਅਰੋੜਾ ਅਤੇ ਉਮੇਸ਼ ਕੁਮਾਰ ਨੇ ਦੱਸਿਆ ਕਿ ਬੀਤੇ ਦਿਨੀ ਕੇਂਦਰ ਸਰਕਾਰ ਨੇ ਯੂਨੀਫਾਈਡ ਪੈਨਸ਼ਨ ਸਕੀਮ ਦੀ ਜੋ ਐਸ.ਓ.ਪੀ ਜਾਰੀ ਕੀਤੀ ਹੈ,ਉਹ ਬਹੁਤ ਹੀ ਘਾਤਕ ਹੈ ਕਿਉਂਕਿ ਉਪਰੋਕਤ ਸਕੀਮ ਦੇ ਅਨੁਸਾਰ ਸਰਕਾਰ ਮੁਲਾਜ਼ਮਾਂ ਦਾ ਪੈਸਾ ਹੜੱਪ ਕੇ ਉਹਨਾਂ ਦੀ ਰਕਮ ਤੇ ਵਿਆਜ ਨੂੰ ਹੀ ਪੈਨਸ਼ਨ ਦੇ ਰੂਪ ਵਿੱਚ ਮੁੜ ਦੇਣਾ ਚਾਹੁੰਦੀ ਹੈ l ਉਹਨਾਂ ਕਿਹਾ ਇਸ ਸਕੀਮ ਨਾਲ ਮੁਲਾਜ਼ਮ ਨੂੰ ਰਿਟਾਇਰਮੈਂਟ ਤੋਂ ਬਾਅਦ ਖਾਲੀ ਹੱਥ ਘਰ ਨੂੰ ਤੋਰਨ ਦੀ ਸਕੀਮ ਹੈ, ਇਸ ਸਕੀਮ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪੈਨਸ਼ਨ ਦੇ ਨਾਂ ਤੇ ਕਰਮਚਾਰੀਆਂ ਦੀ ਖ਼ੂਨ ਪਸੀਨੇ ਦੀ ਕਮਾਈ ਖੋਹਣ ਵਾਲੀ ਯੋਜਨਾ ਦੇ ਵਿਰੁੱਧ ਨਾਅਰੇਬਾਜੀ ਕੀਤੀ ਅਤੇ ਕਿਹਾ ਅਜਿਹੀ ਸਕੀਮ ਦਾ ਵੱਡੇ ਪੱਧਰ ਤੇ ਡੱਟਵਾਂ ਵਿਰੋਧ ਕੀਤਾ ਜਾਵੇਗਾ।

ਆਗੂਆਂ ਨੇ ਦੱਸਿਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਨੋਟੀਫਿਕੇਸ਼ਨ ਤਾਂ ਕਰ ਦਿੱਤਾ ਹੈ ਪਰ ਅਜੇ ਤੱਕ ਪੰਜਾਬ ਸਰਕਾਰ ਨੇ ਇਸ ਨੋਟੀਫਿਕੇਸ਼ਨ ਨੂੰ ਲਾਗੂ ਨਹੀਂ ਕੀਤਾ । ਹਿਮਾਚਲ ਸਰਕਾਰ ਨੇ ਜੋ ਓ.ਪੀ.ਐਸ ਆਪਣੇ ਰਾਜ ਵਿੱਚ ਲਾਗੂ ਕੀਤੀ ਹੈ ਉਸ ਨਾਲ ਰਾਜ ਉੱਪਰ ਕੋਈ ਵਿੱਤੀ ਬੋਝ ਨਹੀਂ ਪਿਆ ਹੈ। ਇਸ ਕਰਕੇ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਵਿੱਚ ਓ.ਪੀ.ਐਸ ਲਾਗੂ ਕਰੇ ਅਤੇ ਤੁਰੰਤ ਜੀ.ਪੀ.ਐਫ ਖਾਤੇ ਖੋਲੇ। ਇਸ ਮੌਕੇ ਗੁਰਜਿੰਦਰ ਪਾਲ, ਮਨਦੀਪ ਕੁਮਾਰ, ਬਲਜੀਤ ਸਿੰਘ, ਅਮਰਜੀਤ ਸਿੰਘ, ਸਤਨਾਮ ਸਿੰਘ, ਪ੍ਰਿਤਪਾਲ ਸਿੰਘ, ਵਰਿੰਦਰ ਸਿੰਘ, ਹਰਪ੍ਰੀਤ ਕੌਰ, ਮਨਦੀਪ ਕੌਰ, ਸੰਦੀਪ ਕੌਰ, ਮੋਨਿਕਾ, ਅਨੂੰ ਬਾਲਾ, ਮਨਜੀਤ ਕੌਰ, ਆਸ਼ਾ ਰਾਣੀ, ਰੇਨੂ, ਮਮਤਾ ਰਾਣੀ, ਜਯੋਤੀ ਪ੍ਰਭਜੋਤ ਕੌਰ, ਨੀਲਮ ਰਾਣੀ ਸਮੇਤ ਹੋਰ ਅਧਿਆਪਕ ਹਾਜ਼ਰ ਸਨ।

error: copy content is like crime its probhihated