Prime Punjab Times

Latest news
ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਬੰਦੂਕ ਦੀ ਨੋਕ ’ਤੇ ਖੋਹੀ ਚਿੱਟੀ XUV ਕਾਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ.. ਭਾਜਪਾ ਵਰਕਰ ਅਤੇ ਆਗੂ ਅਗਾਮੀ ਚੋਣਾਂ ਲਈ ਕਰ ਰਹੇ ਹਨ ਸਖਤ ਮਿਹਨਤ : ਦੁਸ਼ਿਅੰਤ ਮਿਨਹਾਸ ਨੌਲੱਖਾ ਨੇ ਸਤਨਾਮ ਕਲੱਬ ਨੂੰ ਹਰਾ ਕੇ 12ਵੀਂ ਨਾਰਥ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਗੜਦੀਵਾਲਾ ਤੇ ਕੀਤਾ ਕਬਜ਼ਾ ਖ਼ਾਲਸਾ ਕਾਲਜ ਵਿਖੇ ‘ਨਸ਼ਾ ਮੁਕਤ ਯੁਵਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ
ADVERTISEMENT
You are currently viewing NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ

NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ

ਗੜ੍ਹਦੀਵਾਲਾ 17 ਨਵੰਬਰ (ਚੌਧਰੀ) 

19 ਨਵੰਬਰ ਨੂੰ ਸੰਗਰੂਰ ਪੱਕੇ ਮੋਰਚੇ ਵਿੱਚ ਸ਼ਾਮਿਲ ਹੋਵੇਗੀ ਸੰਘਰਸ਼ ਕਮੇਟੀ ਅਤੇ 29 ਨੂੰ ਆਪ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਸੁਨਾਮ ਵਿਖੇ ਕੋਠੀ ਦਾ ਘਿਰਾਓ ਕੀਤਾ ਜਾਵੇਗਾ – ਪ੍ਰਿੰਸ ਪਲਿਆਲ, ਦਵਿੰਦਰ ਹੁਸ਼ਿਆਰਪੁਰ

: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਦੇ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਗੜਦੀਵਾਲਾ, ਦਵਿੰਦਰ ਹੁਸ਼ਿਆਰਪੁਰ, ਗੁਰਮੱਖ ਸਿੰਘ ਬਲਾਲਾ, ਜਗਿੰਦਰ ਸਿੰਘ, ਜਸਵੀਰ ਬੋਦਲ, ਉਮੇਸ਼ ਕੁਮਾਰ, ਮਨਮੋਹਨ ਸਿੰਘ, ਮਲਕੀਤ ਸਿੰਘ ਨੇ ਕਿਹਾ ਕਿ 18 ਨਵੰਬਰ ਨੂੰ ਐਨ ਪੀ ਐਸ ਪੀੜ੍ਹਤ ਕਰਮਚਾਰੀ ਤਹਿਸੀਲ ਪੱਧਰ ਤੇ ਮੁੱਖ ਮੰਤਰੀ ਦਾ ਪੁਤਲਾ ਅਤੇ ਪੁਰਾਣੀ ਪੈਂਨਸ਼ਨ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਦਾ ਅਧੂਰਾ ਨੋਟੀਫਿਕੇਸ਼ਨ ਮੁੱਖ ਮੰਤਰੀ ਨੇ ਲਾਈਵ ਹੋ ਕੇ ਕੀਤਾ ਸੀ ਕਿ ਅਸੀਂ ਪੁਰਾਣੀ ਪੈਨਸ਼ਨ ਬਹਾਲ ਕਰਨ ਜਾ ਰਹੇ ਹਾਂ, ਜਿਸ ਦੀ ਐਸਓਪੀ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਚਾਰ ਸਾਲ ਬੀਤ ਜਾਣ ਦੇ ਬਾਅਦ ਵੀ ਪੁਰਾਣੀ ਪੈਨਸ਼ਨ ਦੀ ਐਸਓਪੀ ਜਾਰੀ ਨਹੀਂ ਕੀਤੀ ਗਈ ,ਜਿਸ ਦੇ ਰੋਸ਼ ਵਜੋਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕੇਗੀ। ਉਹਨਾਂ ਕਿਹਾ ਕਿ ਸਰਕਾਰ ਆਪਣੇ ਵਾਅਦੇ ਤੋਂ ਭੱਜ ਰਹੀ ਹੈ, ਸਰਕਾਰ ਦੀ ਕਥਨੀ ਅਤੇ ਕਰਨੀ ਵਿੱਚ ਬਹੁਤ ਅੰਤਰ ਹੈ। ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਦੇ ਮੁੱਦੇ ਤੇ ਪੰਜਾਬ ਸਰਕਾਰ ਕੇਂਦਰ ਸਰਕਾਰ ਦੀ ਬੋਲੀ ਬੋਲ ਰਹੀ ਹੈ, ਜਿਸ ਨੂੰ ਐਨ ਪੀ ਐਸ ਪੀੜ੍ਹਤ ਕਰਮਚਾਰੀ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਆਗੂਆਂ ਨੇ ਕਿਹਾ ਕਿ 19 ਨਵੰਬਰ ਨੂੰ ਸੰਗਰੂਰ ਪੱਕੇ ਮੋਰਚੇ ਵਿੱਚ ਸ਼ਾਮਿਲ ਹੋਵੇਗੀ ਸੰਘਰਸ਼ ਕਮੇਟੀ ਅਤੇ 29 ਨੂੰ ਆਪ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਸੁਨਾਮ ਵਿਖੇ ਕੋਠੀ ਦਾ ਘਿਰਾਓ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਸਰਕਾਰ ਐਨਪੀਐਸ ਦੇ ਖਾਤੇ ਬੰਦ ਕਰੇ ਅਤੇ ਜੀਪੀਐਫ ਦੇ ਖਾਤੇ ਤੁਰੰਤ ਖੋਲੇ। ਉਹਨਾਂ ਸਾਰੇ ਮੁਲਾਜ਼ਮਾਂ ਨੂੰ 18 ਨਵੰਬਰ ਨੂੰ 3:30 ਵਜੇ ਦਸੂਹਾ ਪਾਂਡਵ ਸਰੋਵਰ ਪੁੱਜਣ ਦੀ ਅਪੀਲ ਕੀਤੀ ਤਾਂ ਕਿ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾ ਸਕੇ।ਇਸ ਮੌਕੇ ਤੇ ਆਗੂ ,ਸਰਬਜੀਤ ਸਿੰਘ,ਗੁਰਪ੍ਰੀਤ ਸਿੰਘ,ਰਮਨਦੀਪ ਸ਼ਰਮਾ,ਅਨਿਲ ਕੁਮਾਰ,ਭੁਪਿੰਦਰ ਸਿੰਘ,ਸਰਤਾਜ ਸਿੰਘ,ਸਰਬਜੀਤ ਸਿੰਘ, ਸੰਜੀਵ ਕੁਮਾਰ,ਨਵਤੇਜ ਸਿੰਘ,ਲਖਬੀਰ ਸਿੰਘ,ਅਨਿਲ ਕੁਮਾਰ, ਦੀਪਕ ਕੋਡਲ, ਮਹਿੰਦਰ ਸਿੰਘ, ਬਚਿੱਤਰ ਸਿੰਘ, ਸੁਖਵਿੰਦਰ ਸਿੰਘ,ਮਲਕੀਤ ਸਿੰਘ,ਚਰਨਜੀਤ ਸਿੰਘ,ਮਨੋਜ ਕੁਮਾਰ ਸ਼ਰਮਾ ਸ਼ਸ਼ੀਕਾਂਤ,ਹਰਜਿੰਦਰ ਸਿੰਘ ਟੋਨੀ,ਸੁਖਵਿੰਦਰ ਕੌਰ,ਸਮਿਤਾ ਕੁਮਾਰੀ,ਰਜਨੀ ਬਾਲਾ,ਹਰਦੀਪ ਕੌਰ,ਬਲਜੀਤ ਕੌਰ,ਮੀਨਾ ਰਾਣੀ, ਅਜੇ ਕੁਮਾਰ,ਇੰਦਰਜੀਤ ਸਿੰਘ,ਅਤਿੰਦਰਪਾਲ ਸਿੰਘ, ਕਮਲਦੀਪ ਸਿੰਘ,ਸੰਜੀਵ ਕੁਮਾਰ,ਜਗਮੋਹਨ ਸਿੰਘ,ਬਲਜੀਤ ਸਿੰਘ ,ਗੁਰਪ੍ਰੀਤ ਸਿੰਘ ਲੈਕਚਰਾਰ ਲਖਵੀਰ ਸਿੰਘ, ਗੁਰਪ੍ਰੀਤ ਸਿੰਘ,ਮਾਸਟਰ ਜਗਮੋਹਨ ਸਿੰਘ,ਹਰਪਾਲ ਸਿੰਘ,ਬਹਾਦਰ ਜਗਦੀਸ਼ ਸਿੰਘ, ਨਵਤੇਜ ਸਿੰਘ,ਆਦਿ ਹਾਜ਼ਰ ਸਨ।