Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਐਨ ਆਰ ਆਈ ਚਰਨਜੀਤ ਸਿੰਘ ਨੇ ਨਤੀਜਿਆਂ ਚੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ 

ਐਨ ਆਰ ਆਈ ਚਰਨਜੀਤ ਸਿੰਘ ਨੇ ਨਤੀਜਿਆਂ ਚੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ 

ਐਨ ਆਰ ਆਈ ਚਰਨਜੀਤ ਸਿੰਘ ਨੇ ਨਤੀਜਿਆਂ ਚੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ 

ਗੜ੍ਹਦੀਵਾਲਾ 5 ਅਪ੍ਰੈਲ (ਚੌਧਰੀ) : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ,ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਪ੍ਰਿੰਸੀਪਲ ਰਸ਼ਪਾਲ ਕੌਰ ਦੀ ਯੋਗ ਅਗਵਾਈ ਵਿਚ ਅਤੇ ਮੁੱਖ ਮਹਿਮਾਨ ਐਨ.ਆਰ.ਆਈ. ਚਰਨਜੀਤ ਸਿੰਘ ਸਹੋਤਾ ਅਤੇ ਉਨ੍ਹਾਂ ਦੀ ਧਰਮ ਪਤਨੀ ਸਤਨਾਮ ਕੌਰ ਸਹੋਤਾ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।ਇਸ ਮੌਕੇ ਉਨ੍ਹਾਂ ਨੇ ਛੇਵੀਂ,ਸੱਤਵੀਂ, ਨੌਵੀਂ ਅਤੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਚੋਂ ਪੁਜ਼ੀਸ਼ਨਾਂ ਉੱਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ।ਇਸ ਮੌਕੇ ਪ੍ਰਿੰਸੀਪਲ ਰਛਪਾਲ ਕੌਰ ਨੇ ਬੱਚਿਆਂ ਨੂੰ ਅੱਗੇ ਤੋਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਲੈਕਚਰਾਰ ਦਿਨੇਸ਼ ਠਾਕੁਰ ਨੇ ਨਤੀਜਾ ਘੋਸ਼ਿਤ ਕੀਤਾ ਤੇ ਪੁਜੀਸ਼ਨਾਂ ਉੱਤੇ ਆਏ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਨਾਲ ਹੀ ਐੱਨ ਆਰ ਆਈ ਪਰਿਵਾਰ ਨੂੰ ਸਕੂਲ ਦੇ ਪੂਰੇ ਸਟਾਫ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਲੈਕਚਰਾਰ ਦਲਜੀਤ ਸਿੰਘ,ਕਸ਼ਮੀਰ ਕੌਰ,ਸੀਤਾ ਰਾਣੀ ਜਗਮੋਹਨ ਸਿੰਘ, ਜਗਵਿੰਦਰ ਸਿੰਘ,ਦਿਲਬਾਗ ਸਿੰਘ, ਮਨਜੀਤ ਸਿੰਘ,ਗੁਰਪ੍ਰੀਤ ਸਿੰਘ,ਹਰਪਾਲ ਸਿੰਘ,ਕੁਲਦੀਪ ਸਿੰਘ ਗੋਗਾ, ਨਰਿੰਦਰਪਾਲ ਸਿੰਘ,ਗੁਰਮੁਖ ਸਿੰਘ,ਰਮਨਦੀਪ ਕੌਰ,ਬਲਵਿੰਦਰ ਜੀਤ ਕੌਰ, ਸਪਨਾ, ਰੇਖਾ ਦੇਵੀ, ਸੁਨੀਤਾ,ਰਾਜਿੰਦਰ ਸਿੰਘ ਜਗਦੇਵ ਸਿੰਘ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ ।

ਫੋਟੋ : ਐੱਨ ਆਰ ਆਈ ਪਰਿਵਾਰ ਨੂੰ ਸਨਮਾਨਿਤ ਕਰਦੇ ਹੋਏ ਸਮੂਹ ਸਟਾਫ।