Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਐਨ ਆਰ ਆਈ ਸ.ਚਰਨਜੀਤ ਸਿੰਘ ਵਲੋਂ ਸਕੂਲ ਦੀ ਡਿਵੈਲਪਮੈਂਟ ਲਈ 1 ਲੱਖ 25 ਹਜਾਰ ਦੀ ਰਾਸ਼ੀ ਭੇਂਟ

ਐਨ ਆਰ ਆਈ ਸ.ਚਰਨਜੀਤ ਸਿੰਘ ਵਲੋਂ ਸਕੂਲ ਦੀ ਡਿਵੈਲਪਮੈਂਟ ਲਈ 1 ਲੱਖ 25 ਹਜਾਰ ਦੀ ਰਾਸ਼ੀ ਭੇਂਟ

ਐਨ ਆਰ ਆਈ ਸ.ਚਰਨਜੀਤ ਸਿੰਘ ਵਲੋਂ ਸਕੂਲ ਦੀ ਡਿਵੈਲਪਮੈਂਟ ਲਈ 1 ਲੱਖ 25 ਹਜਾਰ ਦੀ ਰਾਸ਼ੀ ਭੇਂਟ

ਗੜ੍ਹਦੀਵਾਲਾ 29 ਮਾਰਚ (ਚੌਧਰੀ) : ਪਿੰਡ ਡੱਫਰ ਦੇ ਐਨ ਆਰ ਆਈ ਸਰਦਾਰ ਚਰਨਜੀਤ ਸਿੰਘ ਨੇ ਆਪਣੇ ਪਿੰਡ ਦੇ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੀ ਡਿਵੈਲਪਮੈਂਟ ਲਈ 1 ਲੱਖ 25 ਹਜਾਰ ਰੁਪਏ ਦੀ ਰਾਸ਼ੀ ਦਾਨ ਕੀਤੀ ਹੈ। ਇਸ ਮੌਕੇ ਉਨ੍ਹਾਂ 1 ਲੱਖ 25 ਹਜਾਰ ਰੁਪਏ ਦਾ ਚੈਕ ਸਕੂਲ ਪ੍ਰਿੰਸੀਪਲ ਮੈਡਮ ਰਛਪਾਲ ਅਤੇ ਲੈਕਚਰਾਰ ਦਿਨੇਸ਼ ਠਾਕੁਰ ਨੂੰ ਸੌਂਪਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲੈਕਚਰਾਰ ਦਿਨੇਸ਼ ਠਾਕੁਰ ਨੇ ਦੱਸਿਆ ਕਿ ਜਦੋਂ ਵੀ ਸਕੂਲ ਨੂੰ ਕਿਸੇ ਵੀ ਚੀਜ ਜਾਂ ਫੰਡ ਦੀ ਲੋੜ ਹੁੰਦੀ ਹੈ ਤਾਂ ਪਿੰਡ ਦੇ ਐਨ ਆਰ ਆਈ ਸ ਚਰਨਜੀਤ ਸਿੰਘ ਹਮੇਸ਼ਾ ਮਦਦ ਲਈ ਅੱਗੇ ਆਉੰਦੇ ਹਨ। ਇਸ ਤੋਂ ਪਹਿਲਾਂ ਵੀ ਉਨ੍ਹਾਂ ਵਲੋਂ ਇਸ ਤਰਾਂ ਦੇ ਸਹਿਯੋਗ ਦਿਤੇ ਜਾ ਚੁੱਕੇ ਹਨ। ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਰਛਪਾਲ ਕੌਰ ਨੇ ਸਮੂਹ ਸਟਾਫ ਵਲੋਂ ਸ ਚਰਨਜੀਤ ਸਿੰਘ ਦਾ ਧੰਨਵਾਦ ਕੀਤਾ ਅਤੇ ਆਸ ਕੀਤੀ ਹੈ ਕਿ ਉਹ ਅੱਗੇ ਤੋਂ ਵੀ ਇਸੇ ਤਰ੍ਹਾਂ ਸਹਿਯੋਗ ਕਰਦੇ ਰਹਿਣਗੇ। ਇਸ ਮੌਕੇ ਪ੍ਰਿੰਸੀਪਲ ਰਛਪਾਲ ਕੌਰ, ਲੈਕਚਰਾਰ ਦਿਨੇਸ਼ ਠਾਕੁਰ ਅਤੇ ਸਮੂਹ ਸਟਾਫ ਹਾਜ਼ਰ ਸੀ।