Prime Punjab Times

Latest news
ਖਾਲਸਾ ਕਾਲਜ ਵਿਖੇ NSS ਦਿਵਸ ਅਤੇ “ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਪਟਵਾਰੀਆਂ ਨੇ ਆਪਣੀਆਂ ਜਾਇਜ਼ ਮੰਗਾਂ ਸਬੰਧੀ ਤਹਿਸੀਲ ਕੰਪਲੈਕਸ ਦਸੂਹਾ ਵਿਖੇ ਕੀਤੀ ਹੜਤਾਲ ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨ ਸੁੱਕਾ ਝੋਨਾ ਲਿਆਉਣ ਨੂੰ ਦੇਣ ਤਰਜੀਹ: ਡਿਪਟੀ ਕਮਿਸ਼ਨਰ ਪ੍ਰੋਫ਼ੈਸਰ ਡਾ.ਜਗਦੀਪ ਕੁਮਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ (ਅਧਿਆਪਕ ਹਲਕਾ) ਚੋਣਾਂ ਵਿੱਚ ਲਗਾਤਾਰ ਤੀਸ... ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਮਾਨਸਿਕ ਸਿਹਤ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ  *ਭਗਵਾਨ ਵਾਲਮੀਕਿ ਮੰਦਿਰ ਗੜ੍ਹਦੀਵਾਲਾ ਵਿਖੇ 26 ਸਤੰਬਰ ਨੂੰ ਲੱਗੇਗਾ 5ਵਾਂ ਖੂਨਦਾਨ ਕੈਂਪ ਲਗਾਇਆ ਜਾਵੇਗਾ : ਵਿਨੋਦ ਕਲਿਆ... ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ*
You are currently viewing NRI ਸਰਬਜੀਤ ਕੌਰ ਦੇ ਪਰਿਵਾਰ ਨੇ ਸਕੂਲੀ ਵਿਦਿਆਰਥੀਆਂ ਨੂੰ ਬੂਟ,ਜੁਰਾਬਾਂ ਤੇ ਕੋਟੀਆਂ ਵੰਡੀਆਂ

NRI ਸਰਬਜੀਤ ਕੌਰ ਦੇ ਪਰਿਵਾਰ ਨੇ ਸਕੂਲੀ ਵਿਦਿਆਰਥੀਆਂ ਨੂੰ ਬੂਟ,ਜੁਰਾਬਾਂ ਤੇ ਕੋਟੀਆਂ ਵੰਡੀਆਂ

ਫਗਵਾੜਾ 3 ਨਵੰਬਰ (ਲਾਲੀ)

: ਰਿਟਾ. ਲੈਕਚਰਾਰ ਗੁਰਮੀਤ ਸਿੰਘ ਲੁੱਗਾ ਦੀ ਪ੍ਰੇਰਣਾ ਸਦਕਾ ਐਨ.ਆਰ.ਆਈ. ਸਰਬਜੀਤ ਕੌਰ ਪਤਨੀ ਗੋਰਖਨਾਥ ਵਾਸੀ ਰੁੜਕੀ ਵਲੋਂ ਸਰਦੀ ਦੇ ਮੌਸਮ ਨੂੰ ਮੱਦੇਨਜਰ ਰੱਖਦੇ ਹੋਏ ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਪਿੰਡ ਰੁੜਕੀ ਦੇ ਵਿਦਿਆਰਥੀਆਂ ਨੂੰ ਬੂਟ, ਜੁਰਾਬਾਂ ਤੇ ਕੋਟੀਆਂ ਦੀ ਵੰਡ ਕੀਤੀ ਗਈ। ਐਨ.ਆਰ.ਆਈ. ਪਰਿਵਾਰ ਵਲੋਂ ਉਕਤ ਸਮੱਗਰੀ ਦੀ ਵੰਡ ਕਰਨ ਲਈ ਰਿਟਾ. ਪਿ੍ਰੰਸੀਪਲ ਜਸਵਿੰਦਰ ਸਿੰਘ ਬੰਗੜ ਵਾਸੀ ਲੱਖਪੁਰ ਵਿਸ਼ੇਸ਼ ਤੌਰ ਤੇ ਸਕੂਲ ਪੁੱਜੇ। ਉਹਨਾਂ ਨੇ ਦੱਸਿਆ ਕਿ ਐਨ.ਆਰ.ਆਈ. ਸਰਬਜੀਤ ਕੌਰ ਦਾ ਪਰਿਵਾਰ ਵਿਦੇਸ਼ ‘ਚ ਰਹਿੰਦੇ ਹੋਏ ਵੀ ਆਪਣੇ ਵਤਨ ਅਤੇ ਪੰਜਾਬ ਦੀ ਮਿੱਟੀ ਨਾਲ ਜੁੜਿਆ ਹੋਇਆ ਹੈ। ਇਸ ਪਰਿਵਾਰ ਵਲੋਂ ਗਰੀਬ ਪਰਿਵਾਰਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਅਕਸਰ ਉਪਰਾਲੇ ਕੀਤੇ ਜਾਂਦੇ ਹਨ। ਇਸ ਮੌਕੇ ਸਰਪੰਚ ਊਸ਼ਾ ਰਾਣੀ ਰੁੜਕੀ, ਸਰਪੰਚ ਸੁਮਨ ਧੀਨਪੁਰਾ ਅਤੇ ਸਕੂਲ ਇੰਚਾਰਜ ਦੀਪ ਕੁੁਮਾਰ ਤੇ ਸਟਾਫ ਵਲੋਂ ਐਨ.ਆਰ.ਆਈ. ਪਰਿਵਾਰ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਅਤੇ ਨਾਲ ਹੀ ਰਿਟਾ. ਲੈਕਚਰਾਰ ਗੁਰਮੀਤ ਸਿੰਘ ਲੁੱਗਾ ਤੇ ਰਿਟਾ. ਪਿ੍ਰੰਸੀਪਲ ਜਸਵਿੰਦਰ ਸਿੰਘ ਬੰਗੜ ਦਾ ਵੀ ਖਾਸ ਤੌਰ ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਰਿਟਾ. ਹੈੱਡ ਮਾਸਟਰ ਨਰੇਸ਼ ਕੋਹਲੀ, ਲੈਕਚਰਾਰ ਹਰਜਿੰਦਰ ਗੋਗਨਾ, ਪਿ੍ਰਅੰਕਾ ਕੁਮਾਰੀ, ਸਰਬਜੀਤ ਕੌਰ, ਖਰੈਤੀ ਲਾਲ, ਚਮਨ ਲਾਲ ਪੰਚ, ਨਵਜੋਤ ਰਾਣੀ, ਲੱਕੀ ਪੰਚ ਆਦਿ ਹਾਜਰ ਸਨ।
ਤਸਵੀਰ 001 ਸਮੇਤ।