Prime Punjab Times

Latest news
ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ
ADVERTISEMENT
You are currently viewing ਐੱਨ.ਐੱਸ.ਐੱਸ.ਕੈਂਪ ਦੌਰਾਨ ਪ੍ਰਿੰਸੀਪਲ ਡਾ.ਜਸਪਾਲ ਸਿੰਘ ਜੀ ਨੇ ਕੀਤੀ ਸ਼ਮੂਲੀਅਤ

ਐੱਨ.ਐੱਸ.ਐੱਸ.ਕੈਂਪ ਦੌਰਾਨ ਪ੍ਰਿੰਸੀਪਲ ਡਾ.ਜਸਪਾਲ ਸਿੰਘ ਜੀ ਨੇ ਕੀਤੀ ਸ਼ਮੂਲੀਅਤ

ਗੜ੍ਹਦੀਵਾਲਾ (ਚੌਧਰੀ) 

16 ਜਨਵਰੀ : ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਚੱਲ ਰਹੇ ਸੱਤ ਰੋਜਾ ਐੱਨ. ਐੱਸ. ਐੱਸ. ਕੈਂਪ ਦੇ ਪੰਜਵੇਂ ਦਿਨ ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਨੇ ਉਚੇਚੇ ਤੌਰ ਤੇ ਸ਼ਮੂਲੀਅਤ ਕੀਤੀ।ਐੱਨ. ਐੱਸ. ਐੱਸ. ਵਲੰਟੀਅਰਾਂ ਦੀ ਇਕ ਟੀਮ ਨੇ ਪਿੰਡ ਜੀਆਂ ਸਹੋਤਾ ਕਲਾਂ ਦੇ ਗੁਰਦੁਆਰਾ ਸੰਤ ਬਾਬਾ ਕੇਸਰ ਦਾਸ ‘ਚ ਸਫਾਈ ਦੀ ਮੁਹਿੰਮ ਚਲਾਈ।ਇਸ ਦੌਰਾਨ ਪਿੰਡ ਦੇ ਸਰਪੰਚ ਸ. ਗੁਰਮੇਲ ਸਿੰਘ, ਪੰਚ ਸ.ਹਰਪਾਲ ਸਿੰਘ, ਸਾਬਕਾ ਸਰਪੰਚ ਮੈਡਮ ਜੋਗਿੰਦਰ ਕੌਰ (NRI ) ਅਤੇ ਗੁਰਦੁਆਰਾ ਸਹਿਬ ਜੀ ਦੇ ਪ੍ਰਧਾਨ ਸ: ਕੇਹਰ ਸਿੰਘ ਜੀ ਨੇ ਕਾਲਜ ਦੇ ਪ੍ਰਿੰਸੀਪਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਸਦਕੇ ਵਿਦਿਆਰਥੀਆਂ ਨੂੰ ਸਮਾਜ ਨਾਲ ਜੁੜਨ ਦੀ ਪ੍ਰੇਰਨਾ ਮਿਲਦੀ ਹੈ।ਇਸ ਤੋਂ ਇਲਾਵਾ ਐੱਨ.ਐੱਸ.ਐੱਸ.ਵਲੰਟੀਅਰਾਂ ਦੀਆਂ ਤਿੰਨ ਟੀਮਾਂ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ, ਸੇਵਾ ਕਰਨ ਗਈਆਂ। ਗੁਰਦਾਆਰਾ ਸਾਹਿਬ ਦੇ ਮੈਨੇਜਰ ਸ. ਸੁਖਬੀਰ ਸਿੰਘ ਨੇ ਐੱਨ.ਐੱਸ.ਐੱਸ.ਵਲੰਟੀਅਰਾਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਾਲਜ ਵੱਲੋਂ ਚਲਾਏ ਜਾ ਰਹੇ ਅਜਿਹੇ ਕੰਮਾਂ ਲਈ ਪ੍ਰਿੰਸੀਪਲ ਸਾਹਿਬ ਦਾ ਧੰਨਵਾਦ ਕੀਤਾ।ਇਸ ਉਪਰੰਤ ਵਿਦਿਆਰਥੀਆਂ ਨੇ ਗੁਰੂ ਦਾ ਲੰਗਰ ਛਕਿਆ ਅਤੇ ਗੁਰਦੁਆਰੇ ਦੇ ਮੁੱਖ ਸੇਵਕ ਸੰਤ ਸੇਵਾ ਸਿੰਘ ਜੀ ਦੇ ਵਡਮੁੱਲੇ ਵਿਚਾਰ ਸੁਣੇ।ਇਸ ਮੌਕੇ ਐੱਨ.ਐੱਸ.ਐੱਸ.ਪ੍ਰੋਗਰਾਮ ਦੇ ਅਫਸਰ ਡਾ ਰਾਬਿਆ ਸ਼ਰਮਾ, ਪ੍ਰੋ ਦਲਜੀਤ ਕੌਰ ਅਤੇ ਲਾਇਬ੍ਰੇਰੀਅਨ  ਦਵਿੰਦਰ ਕੁਮਾਰ ਵੀ ਹਾਜਰ ਸਨ।

error: copy content is like crime its probhihated