Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing NSS ਦੇ 7 ਰੋਜ਼ਾ ਕੈਂਪ ਦਾ 01 ਜਨਵਰੀ, 2025 ਤੋਂ  ਕੀਤਾ ਜਾਵੇਗਾ ਆਯੋਜਨ

NSS ਦੇ 7 ਰੋਜ਼ਾ ਕੈਂਪ ਦਾ 01 ਜਨਵਰੀ, 2025 ਤੋਂ  ਕੀਤਾ ਜਾਵੇਗਾ ਆਯੋਜਨ

ਗੜ੍ਹਦੀਵਾਲਾ 31 ਦਸੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ, ਹੁਸ਼ਿਆਰਪੁਰ ਦੇ ਵਿਦਿਆਰਥੀਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਜੱਥੇਦਾਰ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਐੱਨ.ਅੇੱਸ.ਐੱਸ. ਦੇ 7 ਰੋਜ਼ਾ ਕੈਂਪ ਦਾ ਮਿਤੀ 01 ਜਨਵਰੀ, 2025 ਤੋਂ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਦੇ ਦੌਰਾਨ ਵਿਦਿਆਰਥੀਆਂ ਦੇ ਬੌਧਿਕ ਅਤੇ ਮੌਲਿਕ ਵਿਕਾਸ ਲਈ ਵੱਖੋ-ਵੱਖਰੇ ਪ੍ਰੋਗਰਾਮ ਉਲੀਕੇ ਜਾਣਗੇ। ਜਿਸ ਵਿੱਚ ਵਿਦਿਆਰਥੀ ਕੁਦਰਤ ਨਾਲ ਜੁੜ ਕੇ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਸੰਬੰਧੀ ਨਵੇਂ ਤਰੀਕਿਆਂ ਤੋਂ ਜਾਣੂੰ ਕਰਵਾਏ ਜਾਣਗੇ। ਵਿਦਿਆਰਥੀਆਂ ਨੂੰੁੰ ਚੰਗੇ ਨਾਗਰਿਕ ਬਣਾਉਣ ਅਤੇ ਸਮਾਜ ਵਿੱਚ ਬਹੁਪੱਖੀ ਰੋਲ ਅਦਾ ਕਰਨ ਲਈ ਵਿਸ਼ੇਸ਼ ਲੈਕਚਰਾਂ ਦਾ ਆਯੋਜਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇਸ ਯੂਨਿਟ ਵਲੋਂ ਵੱਖ-ਵੱਖ ਪਿੰਡਾਂ ਚ ਜਾ ਕੇ ਸਮਾਜਿਕ ਭਲਾਈ ਦੇ ਕੰਮ ਕੀਤੇ ਜਾਣਗੇ। ਵਿਦਿਆਰਥੀਆਂ ਦੀ ਬਹੁਪੱਖੀ ਪ੍ਰਤਿਭਾ ਨੂੰ ਨਿਖਾਰਨ ਲਈ ਪ੍ਰਤਿਯੋਗਤਾਵਾਂ ਅਤੇ ਸਭਿਆਚਾਰਕ ਪ੍ਰਤਿਭਾ ਨੁੰ ਨਿਖਾਰਨ ਲਈ ਪ੍ਰਤਿਯੋਗਤਾਵਾਂ ਅਤੇ ਕਈ ਪ੍ਰਕਾਰ ਦੇ ਪ੍ਰੋਗਰਾਮ ਵੀ ਉਲੀਕੇ ਗਏ ਹਨ। ਇਸ ਕੈਂਪ ਦੇ ਮੁੱਖ ਮੰਤਵ ‘ਸਵੱਛ ਭਾਰਤ ਅਭਿਆਨ ਅਤੇ ਫਿੱਟ ਇੰਡੀਆ ਕੈਪਅਨ’ ਦੀ ਪੂਰਤੀ ਲਈ ਖ਼ਾਲਸਾ ਕਾਲਜ ਦੇ ਐਨ.ਐਸ.ਐਸ. ਯੂਨਿਟ ਵਲੋਂ ਤਿਆਰੀਆ ਜੋਰਾਂ ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ।ਇਸ ਕੈਂਪ ਦੀ ਜਾਣਕਾਰੀ ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਵਲੋਂ ਦਿੱਤੀ ਗਈ।