Prime Punjab Times

Latest news
DAV ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਪਾਰੀਕਾ ਸ਼ਰਮਾ ਅਤੇ ਯਬਮੀਤਾ ਨੇ ਤਾਈਕਵਾਡੋ ਖੇਡ 'ਚ ਮਾਰੀ ਬਾਜ਼ੀ ਵਿਸ਼ੇਸ਼ ਮੁਹਿੰਮ ‘ਪ੍ਰਹਾਰ 3.0’ ਤਹਿਤ ਬਾਰਡਰ ਰੇਂਜ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਕ... ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ : ਡਾ. ਸੁਦੇਸ਼ ਰਾਜਨ ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ... 1572 ਧੀਆਂ ਦੇ ਸੁਪਨੇ ਕੀਤੇ ਸਾਕਾਰ: ਅਸ਼ੋਕ ਭਗਤ ਦੀ ਸਮਾਜ ਸੇਵਾ ਨੂੰ ਮਿਲਿਆ ਵੱਡਾ ਸਨਮਾਨ *ਪਿੰਡ ਮੱਕੋਵਾਲ ਵਿਖੇ ਨੌਵਾ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ* ਸੀਨੀਅਰ ਮੈਡੀਕਲ ਅਫਸਰ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੇ ਘਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ KMS ਕਾਲਜ ਵਿਖੇ ਨਵੇਂ ਸੈਸ਼ਨ 2026-27 ਦੀਆਂ ਕਲਾਸਾਂ ਦੀ ਸ਼ੁਰੂਆਤ ਇੰਡਕਸ਼ਨ ਪ੍ਰੋਗਰਾਮ ਦੇ ਨਾਲ – ਪ੍ਰਿੰਸੀਪਲ ਡਾ.ਮਾਨਵ ... ਗੁਆਂਢੀ ਨੇ ਤੇਜ਼+ਧਾਰ ਹਥਿਆਰ ਨਾਲ ਕੀਤਾ ਵਿਅਕਤੀ ਦਾ ਕ+ਤ+ਲ,ਪੁਲਿਸ ਵਲੋਂ
ADVERTISEMENT
You are currently viewing NSS ਕੈਂਪ ਦੇ ਦੂਜੇ ਦਿਨ ਵਲੰਟੀਅਰਾਂ ਦੀਆਂ ਨੇ ਵੱਖ-ਵੱਖ ਥਾਵਾਂ ਤੇ ਕੀਤੀ ਸਫਾਈ

NSS ਕੈਂਪ ਦੇ ਦੂਜੇ ਦਿਨ ਵਲੰਟੀਅਰਾਂ ਦੀਆਂ ਨੇ ਵੱਖ-ਵੱਖ ਥਾਵਾਂ ਤੇ ਕੀਤੀ ਸਫਾਈ

ਗੜ੍ਹਦੀਵਾਲਾ 2 ਜਨਵਰੀ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ, ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਜੱਥੇਦਾਰ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਐੱਨ.ਐੇੱਸ.ਐੱਸ.ਕੈਂਪ ਦੇ ਦੂਜੇ ਦਿਨ ਵਲੰਟੀਅਰਾਂ ਦੀਆ ਚਾਰ ਟੀਮਾਂ ਬਣਾਈਆਂ ਗਈਆਂ। ਵਲੰਟੀਅਰਾਂ ਦੀ ਇਕ ਟੀਮ ਗੁਰਦੁਆਰਾ ਖੇੜਾ ਸਾਹਿਬ ਵਿਖੇ ਸੇਵਾ ਕਰਨ ਲਈ ਗਈ। ਦੂਜੀ ਟੀਮ ਨੇ ਲੈਬਾਂ ਦੇ ਪਿਛਲੇ ਹਿੱਸੇ ਦੀ ਸਫ਼ਾਈ ਕੀਤੀ, ਤੀਜੀ ਟੀਮ ਨੇ ਲੜਕੇ ਅਤੇ ਲੜਕੀਆਂ ਦੇ ਲਾਅਨ ਦੀ ਸਫ਼ਾਈ ਕੀਤੀ ਤੇ ਚੌਥੀ ਟੀਮ ਨੇ ਗਰਾਊਂਡ ਦੀ ਸਫ਼ਾਈ ਦਾ ਕੰਮ ਨੇਪਰੇ ਚਾੜ੍ਹਿਆ। ਇਸ ਤੋਂ ਇਲਾਵਾ ਵਲੰਟੀਅਰਾਂ ਦੇ ਬੋਧਿਕ ਵਿਕਾਸ ਲਈ ਤੇ ਮੋਲਿਕ ਕਦਰਾਂ ਕੀਮਤਾਂ ਵਿੱਚ ਵਾਧਾ ਕਰਨ ਲਈ ਇੱਕ ਵਿਸ਼ੇਸ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਲੈਕਚਰ ਵਿੱਚ ਪ੍ਰੋ. ਸ਼ਾਮ ਸਿੰਘ ਜੀ ਨੇ ਵਿਦਿਆਰਥੀਆਂ ਵਲੋਂ ਕੀਤੇ ਕੰਮਾਂ ਦੀ ਸ਼ਲਾਘਾ ਕਰਦਿਆਂ ਉਹਨਾਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ। ਉਨ੍ਹਾ ਨੇ ਵਿਦਿਆਰਥੀਆਂ ਨੂੰ ਕੁਦਰਤ ਨਾਲ ਜੁੜਨ ਅਤੇ ਵਾਤਾਵਰਣ ਦੀ ਸਾਂਭ ਸੰਭਾਲ ਦੇ ਤਰੀਕਿਆਂ ਤੋਂ ਜਾਣੂੰ ਕਰਵਾਇਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਆਏ ਹੋਏ ਮਹਿਮਾਨ ਪ੍ਰੋ. ਸ਼ਾਮ ਸਿੰਘ ਜੀ ਦਾ ਧੰਨਵਾਦ ਕੀਤਾ ਅਤੇ ਵਲੰਟੀਅਰਾਂ ਵਲੋਂ ਕੀਤੇ ਕੰਮ ਦੀ ਸ਼ਲਾਘਾ ਕੀਤੀ। ਵਿਦਿਆਰਥੀਆ ਦੀ ਬਹੁਪੱਖੀ ਪ੍ਰਤਿਭਾ ਨੁੰ ਨਿਖਾਰਨ ਲਈ ਪ੍ਰਤਿਯੋਗਤਾਵਾਂ ਅਤੇ ਸਭਿਆਚਾਰਕ ਪ੍ਰਤਿਭਾ ਨੂੰ ਨਿਖਾਰਨ ਲਈ ਕਈ ਪ੍ਰਕਾਰ ਦੇ ਪ੍ਰੋਗਰਾਮ ਉਲੀਕੇ ਗਏ।

error: copy content is like crime its probhihated