ਗੜ੍ਹਦੀਵਾਲਾ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ .ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਜਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਐਨ.ਐਸ.ਐਸ. ਵਿਭਾਗ ਵੱਲੋਂ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ|ਜਿਸ ਵਿੱਚ ਕੈਮਿਸਟਰੀ ਵਿਭਾਗ ਦੇ ਮੁਖੀ ਡਾ. ਪੰਕਜ ਸ਼ਰਮਾ ਨੇ ਕੈਂਸਰ ਦੀ ਰੋਕਥਾਮ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਉਹਨਾਂ ਨੇ ਵਿਦਿਆਰਥੀਆਂ ਨੂੰ ਕੈਂਸਰ ਦੇ ਲੱਛਣਾਂ ਅਤੇ ਕਾਰਨਾਂ ਬਾਰੇ ਜਾਣਕਾਰੀ ਦਿੱਤੀ| ਉਨਾਂ ਨੇ ਕਿਹਾ ਕਿ ਵਿਸ਼ਵ ਕੈਂਸਰ ਦਿਵਸ ਬਾਰੇ ਇਹ ਜਾਣਕਾਰੀ ਆਪਣੇ ਨੇੜਲੇ ਪਿੰਡਾਂ ਤੱਕ ਵੀ ਪਹੁੰਚਾਈ ਜਾਣੀ ਚਾਹੀਦੀ ਹੈ ਤਾਂ ਜੋ ਇਸ ਨਾ ਮੁਰਾਦ ਬਿਮਾਰੀ ਦੀ ਰੋਕਥਾਮ ਕੀਤੀ ਜਾ ਸਕੇ ਇਸ ਮੌਕੇ ਐਨ.ਐਸ.ਐਸ. ਵਿਭਾਗ ਦੇ ਅਧਿਆਪਕ ਸ੍ਰੀ ਸੁਖਵਿੰਦਰ ਕੁਮਾਰ, ਮੈਡਮ ਗੁਰਪ੍ਰੀਤ ਕੌਰ, ਮੈਡਮ ਸੀਮਾ ਕੁਮਾਰੀ ਤੇ ਸ. ਗੁਰਮੁਖ ਪ੍ਰੀਤ ਸਿੰਘ ਹਾਜ਼ਰ ਸਨ|