Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਖਾਲਸਾ ਕਾਲਜ ਵਿੱਚ ਐਨ.ਐੱਸ.ਐੱਸ. ਕੈਂਪ ਦਾ ਆਖਰੀ ਦਿਨ ਮਨਾਇਆ ਗਿਆ

ਖਾਲਸਾ ਕਾਲਜ ਵਿੱਚ ਐਨ.ਐੱਸ.ਐੱਸ. ਕੈਂਪ ਦਾ ਆਖਰੀ ਦਿਨ ਮਨਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 

: ਖਾਲਸਾ ਕਾਲਜ ਗੜ੍ਹਦੀਵਾਲਾ ਵਿੱਚ ਐਨ.ਐੱਸ.ਐੱਸ. ਕੈਂਪ ਅਤੇ ਆਈ.ਆਈ.ਸੀ. (IIC) ਦੇ ਸਹਿਯੋਗ ਨਾਲ ਰਾਸ਼ਟਰੀ ਯੁਵਾ ਦਿਵਸ ਦੇ ਰੂਪ ਵਿੱਚ ਬਹੁਤ ਹੀ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਨਸ਼ਾ ਮੁਕਤ ਸਮਾਜ ਦੇ ਸੁਨੇਹੇ ਨੂੰ ਫੈਲਾਉਣ ਲਈ ਐਨ.ਐੱਸ.ਐੱਸ. ਵਲੰਟੀਅਰਾਂ ਵੱਲੋਂ ਕਾਲਜ ਕੈਂਪਸ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ।ਰੈਲੀ ਦੌਰਾਨ ਵਲੰਟੀਅਰਾਂ ਨੇ ਨਸ਼ਿਆਂ ਦੇ ਵਿਰੋਧ ਵਿੱਚ ਨਾਅਰੇ ਲਗਾਏ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੀ ਅਪੀਲ ਕੀਤੀ। ਇਸ ਤੋਂ ਬਾਅਦ ਸਾਰੇ ਐਨ.ਐੱਸ.ਐੱਸ. ਵਲੰਟੀਅਰਾਂ ਵੱਲੋਂ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਵੀ ਚੁੱਕੀ ਗਈ।
ਕਾਰਜਕ੍ਰਮ ਦੌਰਾਨ ਰਾਜਨੀਤਿਕ ਵਿਗਿਆਨ ਵਿਭਾਗ ਤੋਂ ਡਾ. ਅਰਚਨਾ ਦੇਵੀ ਨੇ ਮਹਿਲਾ ਸਸ਼ਕਤੀਕਰਨ ਅਤੇ ਰਾਸ਼ਟਰੀ ਯੁਵਾ ਦਿਵਸ ਦੀ ਮਹੱਤਤਾ ’ਤੇ ਵਿਸ਼ੇਸ਼ ਲੈਕਚਰ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਣ ਅਤੇ ਮਹਿਲਾਵਾਂ ਦੀ ਭੂਮਿਕਾ ਨੂੰ ਮਜ਼ਬੂਤ ਬਣਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾ- ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।
ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਆਪਣੇ ਸੰਬੋਧਨ ਵਿੱਚ ਰਾਸ਼ਟਰੀ ਯੁਵਾ ਦਿਵਸ ਅਤੇ ਮਹਿਲਾ ਸਸ਼ਕਤੀਕਰਨ ਦੀ ਅਹਿਮੀਅਤ ’ਤੇ ਐਨ. ਐਸ. ਐਸ ਦੀ ਸਫਲ ਕਾਰਜਕ੍ਰਮ ਲਈ ਸਭ ਨੂੰ ਵਧਾਈ ਦਿੰਦੇ ਹੋਏ ਧੰਨਵਾਦ ਕੀਤਾ ।
ਅੰਤ ਵਿੱਚ ਵਾਈਸ ਪ੍ਰਿੰਸੀਪਲ ਸੰਜੀਵ ਸਿੰਘ ਨੇ ਐਨ.ਐੱਸ. ਐੱਸ. ਕੈਂਪ ਦੀ ਆਧਿਕਾਰਿਕ ਸਮਾਪਤੀ ਦੀ ਘੋਸ਼ਣਾ ਕੀਤੀ ਅਤੇ ਸਾਰੇ ਵਲੰਟੀਅਰਾਂ, ਅਧਿਆਪਕਾਂ ਅਤੇ ਸਹਿਯੋਗੀ ਸਟਾਫ਼ ਦੀ ਪ੍ਰਸ਼ੰਸਾ ਕੀਤੀ।
ਇਸ ਮੌਕੇ  ਸੁਖਵਿੰਦਰ ਕੁਮਾਰ, ਮੈਡਮ ਗੁਰਪ੍ਰੀਤ ਕੌਰ ਅਤੇ ਮੈਡਮ ਸੀਮਾ ਕੁਮਾਰੀ ਨੇ ਵਿਦਿਆਰਥੀਆਂ ਨੂੰ ਮਾਰਗਦਰਸ਼ਨ ਦੇਣ ਵਿੱਚ ਸਰਗਰਮ ਭੂਮਿਕਾ ਨਿਭਾਈ। ਕਾਰਜਕ੍ਰਮ ਦਾ ਸਮਾਪਨ ਯੁਵਾ ਵਰਗ ਨੂੰ ਨਸ਼ਾ ਮੁਕਤ ਅਤੇ ਜ਼ਿੰਮੇਵਾਰ ਸਮਾਜ ਦੇ ਨਿਰਮਾਣ ਲਈ ਪ੍ਰੇਰਿਤ ਕਰਨ ਦੇ ਸੰਕਲਪ ਨਾਲ ਕੀਤਾ ਗਿਆ।