Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing NSS ਯੂਨਿਟ ਵੱਲੋਂ ਆਊਟ ਰੀਚ ਐਕਟੀਵਿਟੀ ਦੌਰਾਨ ਫੁੱਲਾਂ ਦੇ ਬੂਟੇ ਵੰਡੇ ਗਏ

NSS ਯੂਨਿਟ ਵੱਲੋਂ ਆਊਟ ਰੀਚ ਐਕਟੀਵਿਟੀ ਦੌਰਾਨ ਫੁੱਲਾਂ ਦੇ ਬੂਟੇ ਵੰਡੇ ਗਏ

ਦਸੂਹਾ 1 ਜਨਵਰੀ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਜ਼ ਵੱਲੋਂ ਆਊਟ ਰੀਚ ਐਕਟੀਵਿਟੀ ਦੌਰਾਨ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਬਲੱਗਣ ਵਿਖੇ ਨਵੇਂ ਸਾਲ ਦੇ ਮੌਕੇ ਤੇ ਅਤੇ ਵਾਤਾਵਰਨ ਨੂੰ ਧਿਆਨ ਵਿੱਚ ਰੱਖਦੇ ਹੋਏ ਫੁੱਲਾਂ ਦੇ ਬੂਟੇ ਵੰਡੇ ਗਏ। ਐਨ.ਐਸ.ਐਸ ਯੂਨਿਟ ਹਮੇਸ਼ਾ ਹੀ ਇਸ ਤਰਾਂ ਦੇ ਆਊਟ ਰੀਚ ਐਕਟੀਵਿਟੀਜ਼ ਵਿੱਚ ਸ਼ਾਮਲ ਹੁੰਦੀ ਰਹਿੰਦੀ ਹੈ। ਇਸ ਮੁਹਿੰਮ ਤੇ ਤਹਿਤ ਵਿਦਿਆਰਥੀਆਂ ਨੂੰ ਪ੍ਰੋਗਰਾਮ ਅਫ਼ਸਰ ਡਾ. ਰਾਜੇਸ਼ ਕੁਮਾਰ ਵੱਲੋਂ ਪ੍ਰੇਰਨਾ ਦਿੱਤੀ ਗਈ ਕਿ ਜਿਵੇਂ ਅਸੀਂ ਪਰਿਵਾਰ ਨਾਲ ਪਿਆਰ ਕਰਦੇ ਹਾਂ, ਉਸੇ ਤਰ੍ਹਾਂ ਸਾਨੂੰ ਵਾਤਾਵਰਨ ਅਤੇ ਰੁੱਖਾਂ ਨਾਲ ਵੀ ਰਿਸ਼ਤਾ ਰੱਖਣਾ ਚਾਹੀਦਾ ਹੈ ਅਤੇ ਇਹਨਾ ਦੀ ਸਾਂਭ ਸੰਭਾਲ ਕਰਨੀ ਸਾਡੀ ਸਾਰਿਆਂ ਦੀ ਜਿੰਮੇਵਾਰੀ ਹੈ। ਉਹਨਾਂ ਕਿਹਾ ਕਿ ਐਨ.ਐਸ.ਐਸ ਯੂਨਿਟ ਹਮੇਸ਼ਾ ਹੀ ਸਮਾਜਿਕ ਕੰਮ ਕਰਨ ਲਈ ਵਚਨਬੱਧ ਹੈ। ਇਸ ਮੌਕੇ ਤੇ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਬਲੱਗਣ ਦੇ ਪ੍ਰਿੰਸੀਪਲ ਰਾਜੇਸ਼ ਕੁਮਾਰ ਨੇ ਕੇ.ਐਮ.ਐਸ ਕਾਲਜ ਦੀ ਐਨ.ਐਸ.ਐਸ ਯੂਨਿਟ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਬਲੱਗਣ ਦੇ ਧਰਮਿੰਦਰ ਸਿੰਘ, ਕੇ.ਐਮ.ਐਸ ਕਾਲਜ ਦੀ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਜ਼, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।