Prime Punjab Times

Latest news
ਮੇਜਰ (ਡਾ.) ਸੁਮਿਤ ਮੁੱਧ ਨੇ ਏ.ਡੀ.ਸੀ. (ਜਨਰਲ) ਵਜੋਂ ਸੰਭਾਲਿਆ ਅਹੁਦਾ ਕੈਂਸਰ ਦੀ ਪਛਾਣ ਸੰਬੰਧੀ ਸਾਨੂੰ ਜਾਗਰੂਕ ਹੋਣ ਦੀ ਲੋੋੜ : ਡਾ.ਸੁਦੇਸ਼ ਰਾਜਨ ਐਨ.ਐਸ.ਐੱਸ ਵੱਲੋ ਸਵੈ-ਇੱਛਿਕ ਖ਼ੂਨਦਾਨ ਦਿਵਸ ਮੌਕੇ ਵਿਸ਼ੇਸ਼ ਲੈਕਚਰ ਕਰਵਾਇਆ ਪੰਜਾਬ 'ਚ ਗੜ੍ਹਦੀਵਾਲਾ ਸਮੇਤ 104 ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ  ਗੜ੍ਹਦੀਵਾਲਾ ਵਿਖੇ ਵਿਸ਼ਵਕਰਮਾ ਦਿਵਸ ਸ਼ਰਧਾਪੂਰਵਕ ਮਨਾਇਆ ਪਾਕਿਸਤਾਨੀ ਡਰੋਨ ਰਾਹੀਂ ਸਰਹੱਦ ਪਾਰ ਭੇਜੀ ਗਈ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬੀਐੱਸਐੱਫ ਅਤੇ ਪੁਲਿਸ ਨੇ ਕ... ਪੈਨਸ਼ਨਰਾਂ ਦੇ ਹੱਕਾਂ ਦੀ ਅਣਦੇਖੀ ਵਿਰੁੱਧ ਸਰਕਾਰ ’ਤੇ ਵਰ੍ਹੇ ਸੂਬਾ ਪ੍ਰਧਾਨ ਨਰੇਸ਼ ਕੁਮਾਰ, 13 ਨਵੰਬਰ ਨੂੰ.... ਪ੍ਰਾਚੀਨ ਪਾਂਡਵ ਸਰੋਵਰ ਮੰਦਰ ਦਸੂਹਾ ਵਿਖੇ ਕੱਲ੍ਹ ਹੋਵੇਗਾ ਤਿੰਨ ਭਵਿਆ ਮੰਦਰਾਂ ਦੇ ਨਿਰਮਾਣ ਕਾਰਜ ਦਾ ਸ਼ਿਲਾਨਿਆਸ ਸਮਾਰੋਹ ਅੰਗਰੇਜ਼ੀ ਵਿਭਾਗ ਵੱਲੋਂ ਟ੍ਰਿਬਿਊਨ ਪ੍ਰੈੱਸ ਹਾਊਸ, ਜਲੰਧਰ ਵਿਖੇ ਉਦਯੋਗਿਕ ਦੌਰੇ ਦਾ ਆਯੋਜਨ
ADVERTISEMENT
You are currently viewing ਐਨ.ਐਸ.ਐੱਸ ਵੱਲੋ ਸਵੈ-ਇੱਛਿਕ ਖ਼ੂਨਦਾਨ ਦਿਵਸ ਮੌਕੇ ਵਿਸ਼ੇਸ਼ ਲੈਕਚਰ ਕਰਵਾਇਆ

ਐਨ.ਐਸ.ਐੱਸ ਵੱਲੋ ਸਵੈ-ਇੱਛਿਕ ਖ਼ੂਨਦਾਨ ਦਿਵਸ ਮੌਕੇ ਵਿਸ਼ੇਸ਼ ਲੈਕਚਰ ਕਰਵਾਇਆ

ਗੜ੍ਹਦੀਵਾਲਾ 11 ਨਵੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖਾਲਸਾ ਕਾਲਜ ਗੜ੍ਹਦੀਵਾਲਾ ਦੀ ਐੱਨ.ਐੱਸ.ਐੱਸ. ਯੂਨਿਟ ਵੱਲੋਂ ਰਾਸ਼ਟਰੀ ਸਵੈ-ਇੱਛਿਕ ਖ਼ੂਨਦਾਨ ਦਿਵਸ ਮਨਾਇਆ ਗਿਆ। ਇਸ ਮੌਕੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਡਾ. ਜਗਦੀਪ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੂਨਦਾਨ ਇੱਕ ਮਹਾਨ ਸਮਾਜ ਸੇਵਾ ਹੈ। ਇੱਕ ਵਿਅਕਤੀ ਵੱਲੋਂ ਕੀਤਾ ਗਿਆ ਖੂਨਦਾਨ ਲੋੜਵੰਦ ਮਰੀਜ਼ ਦੀ ਜ਼ਿੰਦਗੀ ਬਚਾਉਣ ਵਿੱਚ ਸਹਾਇਕ ਹੋ ਸਕਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਣ ਅਤੇ ਮਨੁੱਖਤਾ ਦੀ ਭਲਾਈ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਖੁਦ ਜਾਗਰੂਕ ਹੋਣ ਦੇ ਨਾਲ-ਨਾਲ ਆਪਣੇ ਪਰਿਵਾਰਾਂ ਅਤੇ ਸਮਾਜ ਦੇ ਹੋਰ ਲੋਕਾਂ ਨੂੰ ਵੀ ਖੂਨਦਾਨ ਲਈ ਪ੍ਰੇਰਿਤ ਕਰਨ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਸਵੈਇੱਛਿਕ ਖੂਨਦਾਨ ਮਨੁੱਖਤਾ ਦੀ ਸੇਵਾ ਦਾ ਉੱਤਮ ਕਾਰਜ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖ਼ੂਨਦਾਨ ਸਬੰਧੀ ਫੈਲੀਆਂ ਗਲਤ ਧਾਰਨਾਵਾਂ ਨੂੰ ਦੂਰ ਕਰਨ ਅਤੇ ਲੋਕਾਂ ਨੂੰ ਇਸ ਨੇਕ ਕਾਰਜ ਲਈ ਪ੍ਰੇਰਿਤ ਕਰਨ ਦਾ ਸੰਦੇਸ਼ ਦਿੱਤਾ।ਇਸ ਮੌਕੇ ਐੱਨ.ਐੱਸ.ਐੱਸ. ਦੇ ਪ੍ਰੋਗਰਾਮ ਅਫ਼ਸਰ ਸ਼੍ਰੀ ਸੁਖਵਿੰਦਰ ਕੁਮਾਰ, ਮੈਡਮ ਗੁਰਪ੍ਰੀਤ ਕੌਰ ਅਤੇ ਮੈਡਮ ਸੀਮਾ ਕੁਮਾਰੀ ਵੀ ਹਾਜ਼ਰ ਸਨ।