Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਚੰਗੀ ਸਿਹਤ ਲਈ ਪੌਸ਼ਟਿਕ ਅਤੇ ਸੰਤੁਲਿਤ ਖੁਰਾਕ ਬਹੁਤ ਜ਼ਰੂਰੀ : ਡਾ ਸੁਦੇਸ਼ ਰਾਜਨ

ਚੰਗੀ ਸਿਹਤ ਲਈ ਪੌਸ਼ਟਿਕ ਅਤੇ ਸੰਤੁਲਿਤ ਖੁਰਾਕ ਬਹੁਤ ਜ਼ਰੂਰੀ : ਡਾ ਸੁਦੇਸ਼ ਰਾਜਨ

ਗੜ੍ਹਦੀਵਾਲਾ 3 ਸਤੰਬਰ (ਚੌਧਰੀ) 

: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੂਸਾਰ ਡਾ. ਸੁਦੇਸ਼ ਰਾਜਨ ਮੈਡੀਕਲ ਸਪੈਸ਼ਲਿਸਟ ਦੀ ਅਗਵਾਈ ਹੇਠ ਸੀ.ਐੱਚ.ਸੀ.ਭੂੰਗਾ ਅਧੀਨ 1 ਸਤੰਬਰ ਤੋਂ 7 ਸਤੰਬਰ 2026 ਤੱਕ ਰਾਸ਼ਟਰੀ ਪੋਸ਼ਣ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਫੀਲਡ ਸਟਾਫ਼ ਵੱਲੋਂ ਵੱਖ-ਵੱਖ ਪਿੰਡਾਂ ਅਤੇ ਸਿਹਤ ਕੇਂਦਰਾਂ ਵਿੱਚ ਲੋਕਾਂ ਨੂੰ ਸੰਤੁਲਿਤ ਅਤੇ ਪੌਸ਼ਟਿਕ ਖੁਰਾਕ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਮੌਕੇ ਡਾ. ਸੁਦੇਸ਼ ਰਾਜਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਮੁਹਿੰਮ ਤਹਿਤ ਪਿੰਡ ਪੱਧਰ ‘ਤੇ ਜਾਗਰੂਕਤਾ ਮੀਟਿੰਗਾਂ ਕਰਨਾ, ਅਰੋਗਿਆ ਕੇਂਦਰਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਸਬੰਧੀ ਸੈਸ਼ਨ ਲਗਾਉਣਾ , ਸਕੂਲਾਂ ਵਿੱਚ ਬੱਚਿਆਂ ਨੂੰ ਸਿਹਤਮੰਦ ਖੁਰਾਕ ਅਤੇ ਜੰਕ ਫੂਡ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨਾ, ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਪੋਸ਼ਣ ਸਲਾਹ ਦੇਣਾ, ਐਨੀਮੀਆ ਤੋਂ ਬਚਾਅ ਸਬੰਧੀ ਜਾਗਰੂਕਤਾ, ਆਇਰਨ-ਫੋਲਿਕ ਐਸਿਡ ਦੀ ਮਹੱਤਤਾ ਬਾਰੇ ਜਾਣਕਾਰੀ ਅਤੇ ਸਿਹਤਮੰਦ ਜੀਵਨ-ਸ਼ੈਲੀ ਸਬੰਧੀ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ।ਇਸ ਤੋਂ ਇਲਾਵਾ ਲੋਕਾਂ ਨੂੰ ਸੰਤੁਲਿਤ ਥਾਲੀ, ਸਥਾਨਕ ਅਤੇ ਮੌਸਮੀ ਪੌਸ਼ਟਿਕ ਖਾਧ ਪਦਾਰਥਾਂ ਦੀ ਵਰਤੋਂ, ਹਰੀਆਂ ਪੱਤੇਦਾਰ ਸਬਜ਼ੀਆਂ, ਦਾਲਾਂ, ਫਲ, ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਨੂੰ ਰੋਜ਼ਾਨਾ ਖੁਰਾਕ ਵਿੱਚ ਸ਼ਾਮਲ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਬੱਚਿਆਂ ਦੇ ਸਹੀ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਉਮਰ ਅਨੁਸਾਰ ਪੌਸ਼ਟਿਕ ਖੁਰਾਕ ਦੇਣ ਅਤੇ ਜੰਕ ਫੂਡ, ਵੱਧ ਮਿੱਠੇ ਅਤੇ ਤਲੇ ਹੋਏ ਭੋਜਨ ਤੋਂ ਪਰਹੇਜ਼ ਕਰਨ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ।ਲੋੜਵੰਦ ਲਾਭਪਾਤਰੀਆਂ ਨੂੰ ਸਰਕਾਰੀ ਸਿਹਤ ਸਹੂਲਤਾਂ ਅਤੇ ਉਪਲਬਧ ਪੋਸ਼ਣ ਸੇਵਾਵਾਂ ਦਾ ਲਾਭ ਲੈਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ।ਮੁਹਿੰਮ ਦੌਰਾਨ ਫੀਲਡ ਸਟਾਫ਼ ਵੱਲੋਂ ਲੋਕਾਂ ਨੂੰ ਪੋਸ਼ਣ, ਨਿੱਜੀ ਸਫ਼ਾਈ, ਸੁਰੱਖਿਅਤ ਪੀਣ ਵਾਲੇ ਪਾਣੀ ਅਤੇ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ।ਅਗੇ ਉਨ੍ਹਾ ਕਿਹਾ ਕਿ ਚੰਗੀ ਸਿਹਤ ਲਈ ਪੌਸ਼ਟਿਕ ਅਤੇ ਸੰਤੁਲਿਤ ਖੁਰਾਕ ਬਹੁਤ ਜ਼ਰੂਰੀ ਹੈ।ਉਨ੍ਹਾਂ ਫੀਲਡ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਕਰਕੇ ਪੋਸ਼ਣ ਸਬੰਧੀ ਸੰਦੇਸ਼ ਦੇਣ ਅਤੇ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸੇਵਾਵਾਂ ਦਾ ਲਾਭ ਲੈਣ ਲਈ ਪ੍ਰੇਰਿਤ ਕਰਨ।ਇਸ ਮੌਕੇ ਡਾ. ਨਿਸ਼ਾਨਤ ਸਿੰਘ ਅਮਿਤ ਸ਼ਰਮਾ, ਪਰਦੀਪ ਕੌਰ,ਭੂਪਿੰਦਰ ਕੌਰ, ਰਾਜੇਸ਼ ਕੁਮਾਰੀ , ਰਮਨਦੀਪ ਕੌਰ, ਤਰਜੀਤ ਕੌਰ, ਮਨਦੀਪ ਕੌਰ, ਰਾਣੀ ਦੇਵੀ,ਮੋਨਿਕਾਂ, ਪਰਮਜੀਤ ਕੌਰ, ਸਤਵੀਰ ਕੌਰ, ਬਲਪ੍ਰੀਤ ਕੌਰ, ਸੁਖਪ੍ਰੀਤ ਕੌਰ, ਮੀਨਾ ਕੁਮਾਰੀ ਅਤੇ ਆਮ ਲੋਕ ਹਾਜ਼ਰ ਸਨ ।