Prime Punjab Times

Latest news
10 ਅਕਤੂਬਰ ਸੰਗਰੂਰ ਦੀ ਮਹਾਂ ਰੈਲੀ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ - ਆਗੂ: ਪ੍ਰਿੰਸ ਪਲਿਆਲ,ਜਗਵਿੰਦਰ ਸਿੰਘ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤਿਉਹਾਰਾਂ ਮੌਕੇ ਪਟਾਖੇ ਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ ਨਈ ਰੋਸ਼ਨੀ ਸਕੀਮ ਤਹਿਤ NCC ਯੂਨਿਟ ਵੱਲੋਂ ਮਹਿਲਾ ਸਸ਼ਕਤੀਕਰਨ ਸਬੰਧੀ ਗਤੀਵਿਧੀਆਂ ਤਿਉਹਾਰਾਂ ਦੇ ਮੱਦੇਨਜ਼ਰ ਪਟਾਕੇ ਵੇਚਣ ਲਈ ਦਿੱਤੇ ਜਾਣਗੇ ਆਰਜ਼ੀ ਲਾਇਸੰਸ : ਜ਼ਿਲ੍ਹਾ ਮੈਜਿਸਟ੍ਰੇਟ DC ਨੇ ਲਿਵਾਸਾ ਹਸਪਤਾਲ ਦੀ ਮੋਬਾਈਲ ਕੈਂਸਰ ਸਕ੍ਰੀਨਿੰਗ ਬੱਸ ਨੂੰ  ਫਲੈਗ ਆਫ ਕੀਤਾ ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ
ADVERTISEMENT
You are currently viewing 10 ਅਕਤੂਬਰ ਸੰਗਰੂਰ ਦੀ ਮਹਾਂ ਰੈਲੀ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ – ਆਗੂ: ਪ੍ਰਿੰਸ ਪਲਿਆਲ,ਜਗਵਿੰਦਰ ਸਿੰਘ

10 ਅਕਤੂਬਰ ਸੰਗਰੂਰ ਦੀ ਮਹਾਂ ਰੈਲੀ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ – ਆਗੂ: ਪ੍ਰਿੰਸ ਪਲਿਆਲ,ਜਗਵਿੰਦਰ ਸਿੰਘ

ਗੜ੍ਹਦੀਵਾਲਾ / ਹੁਸ਼ਿਆਰਪੁਰ 8 ਅਕਤੂਬਰ (ਚੌਧਰੀ / ਪ੍ਰਦੀਪ ਕੁਮਾਰ) 

: ਅੱਜ ਗੜਦੀਵਾਲਾ ਵਿਖੇ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ ਆਗੂ ਪ੍ਰਿੰਸ ਪਲਿਆਲ ਗੜਦੀਵਾਲਾ, ਜਗਵਿੰਦਰ ਸਿੰਘ, ਸਚਿਨ ਕੁਮਾਰ, ਗੁਰਮੁੱਖ ਸਿੰਘ ਬਲਾਲਾ, ਦਵਿੰਦਰ ਹੁਸ਼ਿਆਰਪੁਰ ਦੀ ਅਗਵਾਈ ਹੇਠ ਹੋਈ।ਇਸ ਮੌਕੇ ਤੇ ਬੋਲਦਿਆਂ ਉਪਰੋਕਤ ਆਗੂਆਂ ਨੇ ਕਿਹਾ ਕਿ 10 ਅਕਤੂਬਰ ਦੀ ਸੰਗਰੂਰ ਮਹਾਂ ਰੈਲੀ ਪੰਜਾਬ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ।ਉਹਨਾਂ ਕਿਹਾ ਕਿ ਪੰਜਾਬ ਦੇ ਲੱਖਾਂ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਥੀ ਸੰਗਰੂਰ ਰੈਲੀ ਵਿੱਚ ਸ਼ਿਰਕਤ ਕਰਨਗੇ। ਉਹਨਾਂ ਕਿਹਾ ਕਿ ਸਰਕਾਰ ਮੁਲਾਜ਼ਮ ਮੰਗਾਂ ਪੁਰਾਣੀ ਪੈਨਸ਼ਨ, ਡੀ ਏ, ਪੈਨਸ਼ਨਰ ਦਾ 2.59 ਦਾ ਗੁਣਾਂਕ, ਕੱਚੇ ਅਧਿਆਪਕ ਪੱਕੇ,ਕੰਪਿਊਟਰ ਅਧਿਆਪਕ ਸਿੱਖਿਆ ਵਿਭਾਗ ਵਿੱਚ ਮਰਜ,17-07-20 ਦਾ ਪੱਤਰ ਰੱਦ ਆਦਿ ਮੰਗਾਂ ਨੂੰ ਤੁਰੰਤ ਪੂਰਾ ਕਰੇ। ਉਹਨਾਂ ਕਿਹਾ ਕਿ ਸਰਕਾਰ ਹਾਈ ਕੋਰਟ ਦੇ ਫੈਸਲੇ ਨੂੰ ਲਾਗੂ ਕਰੇ ਅਤੇ ਬਕਾਏ ਡੀ ਏ ਦਾ ਪੱਤਰ ਜਾਰੀ ਕਰੇ। ਆਗੂਆਂ ਨੇ ਕਿਹਾ ਕਿ ਸਰਕਾਰ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਦਾ ਕੀਤਾ ਅਧੂਰਾ ਨੋਟੀਫੀਕੇਸ਼ਨ ਪੂਰਾ ਕਰੇ।ਉਹਨਾਂ ਕਿਹਾ ਕਿ ਇਹ ਸੰਘਰਸ਼ ਜਦੋਂ ਤੱਕ ਸਰਕਾਰ ਉਪਰੋਕਤ ਮੰਗਾਂ ਨਹੀਂ ਮੰਨਦੀ ਤਦ ਤੱਕ ਜਾਰੀ ਰਹੇਗਾ ਅਤੇ ਸਰਕਾਰ ਨੂੰ ਵਿਧਾਨ ਸਭਾ ਚੋਣਾਂ ਵਿੱਚ ਮੁਲਾਜ਼ਮਾ ਦੇ ਭਾਰੀ ਰੋਹ ਦਾ ਸਾਹਮਣਾ ਕਰਨਾ ਪਵੇਗਾ।
ਉਹਨਾਂ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸੰਗਰੂਰ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਤੇ ਗੁਰਪ੍ਰੀਤ ਸਿੰਘ, ਰਮਨਦੀਪ ਸ਼ਰਮਾ, ਸਰਤਾਜ ਸਿੰਘ, ਮਲਕੀਤ ਸਿੰਘ, ਚਰਨਜੀਤ ਸਿੰਘ, ਅਨਿਲ ਕੁਮਾਰ, ਭੁਪਿੰਦਰ ਸਿੰਘ, ਸਚਿਨ ਕੁਮਾਰ, ਬਚਿੱਤਰ ਸਿੰਘ, ਜਗਦੀਸ਼ ਸਿੰਘ ਬਹਾਦਰ, ਨਵਤੇਜ ਸਿੰਘ, ਅਨਿਲ ਕੁਮਾਰ, ਮਨੋਜ ਕੁਮਾਰ ਸ਼ਰਮਾ, ਦੀਪਕ ਕੋਂਡਲ, ਮੀਕਾ ਸਿੰਘ, ਸੁਖਵਿੰਦਰ ਸਿੰਘ, ਲਖਵੀਰ ਸਿੰਘ, ਸੰਜੀਵ ਕੁਮਾਰ, ਅਮਨਦੀਪ ਸਿੰਘ, ਹਰਮਿੰਦਰ ਸਿੰਘ ਆਦਿ ਹਾਜ਼ਰ ਸਨ।